ETV Bharat / state

ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ 12ਵੀਂ ਲਿਸਟ, ਜਾਣੋ ਪੰਜਾਬ ਤੋਂ ਕਿਸ ਨੂੰ ਕਿੱਥੋਂ ਮਿਲੀ ਟਿਕਟ - Lok Sabha Election 2024

BJP Candidates From Punjab : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ 12ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਭਾਜਪਾ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੇਖੋ ਪੂਰੀ ਸੂਚੀ...

BJP Candidates From Punjab
BJP Candidates From Punjab
author img

By ETV Bharat Punjabi Team

Published : Apr 16, 2024, 12:12 PM IST

Updated : Apr 16, 2024, 12:30 PM IST

ਚੰਡੀਗੜ੍ਹ/ਦਿੱਲੀ: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਸੇਵਾਮੁਕਤ ਆਈਏਐਸ ਅਧਿਕਾਰੀ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋ ਸਕਦਾ ਹੈ।

ਹੁਸ਼ਿਆਰਪੁਰ ਤੇ ਖਡੂਰ ਸਾਹਿਬ ਤੋਂ ਉਮੀਦਵਾਰ: ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ। ਫਿਲਹਾਲ ਸੋਮਪ੍ਰਕਾਸ਼ ਇਸ ਸੀਟ ਤੋਂ ਸੰਸਦ ਮੈਂਬਰ ਹਨ। ਹਾਲਾਂਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਨੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦਿੱਤੀ ਹੈ।

ਇਸ ਤੋਂ ਪਹਿਲਾਂ, 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ 'ਚ ਇਹ ਉਮੀਦਵਾਰ ਸ਼ਾਮਲ ਹਨ -

  1. ਜਲੰਧਰ ਤੋਂ 'ਆਪ' ਛੱਡਣ ਵਾਲੇ ਸੁਸ਼ੀਲ ਰਿੰਕੂ
  2. ਲੁਧਿਆਣਾ ਤੋਂ ਕਾਂਗਰਸ ਛੱਡਣ ਵਾਲੇ ਰਵਨੀਤ ਸਿੰਘ ਬਿੱਟੂ
  3. ਪਟਿਆਲਾ ਤੋਂ ਕਾਂਗਰਸ ਛੱਡਣ ਵਾਲੇ ਪ੍ਰਨੀਤ ਕੌਰ
  4. ਫ਼ਰੀਦਕੋਟ ਤੋਂ ਹੰਸਰਾਜ ਹੰਸ
  5. ਗੁਰਦਾਸਪੁਰ ਤੋਂ ਦਿਨੇਸ਼ ਬੱਬੂ
  6. ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ

ਜ਼ਿਕਰਯੋਗ ਹੈ ਕਿ ਇਸ ਵਾਰ ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਉਨ੍ਹਾਂ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।

BJP Candidates From Punjab
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ 12ਵੀਂ ਲਿਸਟ

ਹੋਰ ਸੂਬਿਆਂ ਤੋਂ ਉਮੀਦਵਾਰ: ਇਸ ਸੂਚੀ 'ਚ ਪੱਛਮੀ ਬੰਗਾਲ ਦੇ ਡਾਇਮੰਡ ਹਾਰਬਰ ਤੋਂ ਅਭਿਜੀਤ ਦਾਸ ਨੂੰ ਟਿਕਟ ਦਿੱਤੀ ਗਈ ਹੈ, ਜੋ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਖਿਲਾਫ ਚੋਣ ਲੜਨਗੇ।

ਯੂਪੀ ਦੇ ਦੇਵਰੀਆ ਤੋਂ ਸ਼ਸ਼ਾਂਕ ਮਨੀ ਤ੍ਰਿਪਾਠੀ ਨੂੰ ਮੌਕਾ ਦਿੱਤਾ ਗਿਆ ਹੈ, ਜਦਕਿ ਫ਼ਿਰੋਜ਼ਾਬਾਦ ਤੋਂ ਠਾਕੁਰ ਵਿਸ਼ਵਦੀਪ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਦੱਸ ਦੇਈਏ ਕਿ ਮਹਾਰਾਸ਼ਟਰ ਦੀ ਸਤਾਰਾ ਲੋਕ ਸਭਾ ਸੀਟ ਤੋਂ ਛਤਰਪਤੀ ਉਦਯਨਰਾਜੇ ਭੋਂਸਲੇ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਦਯਨਰਾਜ ਛਤਰਪਤੀ ਸ਼ਿਵਾਜੀ ਮਹਾਰਾਜ ਦੀ 13ਵੀਂ ਪੀੜ੍ਹੀ ਨਾਲ ਸਬੰਧਤ ਹਨ ਅਤੇ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਹਨ। ਇਸ ਸਮੇਂ ਉਹ ਰਾਜ ਸਭਾ ਮੈਂਬਰ ਵੀ ਹਨ। ਇਸ ਤੋਂ ਇਲਾਵਾ ਮੋਦੀ ਸਰਕਾਰ ਵਿੱਚ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ।

Last Updated : Apr 16, 2024, 12:30 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.