ਚੰਡੀਗੜ੍ਹ : ਭਾਜਪਾ ਵੱਲੋਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਆਪਣੀ ਤੀਜੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਉਹਨਾਂ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਸਮੇਤ ਦੋ ਹੋਰ ਸੀਟਾਂ ਦੇ ਉੱਪਰ ਉਮੀਦਵਾਰਾਂ ਦੇ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ ਜਿੱਥੇ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਧੀ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ, ਇਸ ਤਰ੍ਹਾਂ ਹੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਡਾਕਟਰ ਸੁਭਾਸ਼ ਸ਼ਰਮਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ।
ਲੋਕ ਸਭਾ ਦੀਆਂ ਚੋਣਾਂ ਦੀ ਸ਼ੁਰੂਆਤ ਤੋਂ ਹੀ ਅਰਵਿੰਦ ਖੰਨਾ ਦੀ ਚੋਣ ਮੈਦਾਨ ਦੇ ਵਿੱਚ ਉਤਾਰੇ ਜਾਣ ਦੀਆਂ ਕਿਆਸ ਲਗਾਈਆਂ ਜਾ ਰਹੇ ਸਨ ਅਤੇ ਕੇਵਲ ਸਿੰਘ ਢਿੱਲੋ ਦਾ ਨਾਮ ਵੀ ਚੋਣ ਸੂਚੀ ਦੇ ਵਿੱਚ ਆ ਰਿਹਾ ਸੀ ਪਰ ਲੋਕਾਂ ਦੇ ਵੱਲੋਂ ਵੱਖ-ਵੱਖ ਤਰ੍ਹਾਂ ਦੇ ਅੰਦਾਜੇ ਲਗਾਏ ਜਾ ਰਹੇ ਸਨ, ਪਰ ਅੱਜ ਇੰਤਜ਼ਾਰ ਦੀ ਘੜੀ ਖਤਮ ਹੋ ਗਈ। ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਦੇ ਉੱਪਰ ਪੂਰੇ ਪੰਜਾਬ ਦੀ ਨਜ਼ਰ ਹੈ। ਕਾਬਿਲਗੌਰ ਹੈ ਕਿ ਅਰਵਿੰਦਰ ਖੰਨਾ ਨੂੰ ਚੋਣ ਮੈਦਾਨ 'ਚ ਉਤਾਰਨ ਤੋਂ ਬਾਅਦ ਸੰਗਰੂਰ ਦਾ ਮੁਕਾਬਲਾ ਹੋਰ ਗੁੰਝਲਦਾਰ ਹੋ ਗਿਆ ਹੈ।
ਪਹਿਲੀ ਸੂਚੀ ਵਿੱਚ 6 ਅਤੇ ਦੂਜੀ ਵਿੱਚ 3 ਉਮੀਦਵਾਰਾਂ ਦੇ ਨਾਂ : ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
- ਕੌਣ ਹੈ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ? ਸੰਗਰੂਰ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨ, 'ਭਰਾ' ਕੇਜਰੀਵਾਲ ਨਾਲ ਹੈ ਨਾਰਾਜ਼ - Sippy Sharma independent candidate
- ਸਿਆਸੀ ਦਿੱਗਜਾਂ ਨੂੰ ਟੱਕਰ ਦੇਣ ਮੈਦਾਨ 'ਚ ਉਤਰਿਆ ਢਾਬੇ ਵਾਲਾ, ਭਰੇ ਨਾਮਜ਼ਦਗੀ ਫਾਰਮ - Independent Candidate B K Sharma
- ਕਿਸਾਨਾਂ ਦੇ ਵਿਰੋਧ ਤੋਂ ਪ੍ਰੇਸ਼ਾਨ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਕੱਢਿਆ ਆਪਣੇ ਦਿਲ ਦਾ ਗੁਬਾਰ, ਵੀਡੀਓ 'ਚ ਸੁਣੋ ਤਾਂ ਜਰਾ ਕੀ ਕਿਹਾ... - Opposition to Bittu by farmers
ਇਸ ਤੋਂ ਬਾਅਦ ਦੂਜੀ ਸੂਚੀ ਵਿੱਚ ਬਠਿੰਡਾ ਤੋਂ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਦਾ ਨਾਮ ਸੇਵਾਮੁਕਤ ਆਈਏਐਸ ਅਧਿਕਾਰੀ ਹੈ।