ਬਠਿੰਡਾ: 2024 ਦੀਆਂ ਪੰਜਾਬ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਕੇਂਦਰ ਵਿੱਚ ਤੀਸਰੀ ਵਾਰ ਬਣਨ ਜਾ ਰਹੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭਾਜਪਾ ਸਰਕਾਰ ਵਿੱਚ ਵਿਕਾਸ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਇੱਕ ਵਾਰ ਫਿਰ ਭਾਜਪਾ ਨੂੰ ਬਹੁਮਤ ਦਿੱਤਾ ਗਿਆ ਹੈ ਅਤੇ ਇਸ ਵਾਰ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋਣਗੇ।
ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ: ਉਨ੍ਹਾਂ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਾਜਪਾ ਜਿਸ ਨੇ ਪੰਜਾਬ ਵਿੱਚ ਇਕੱਲਿਆਂ ਚੋਣ ਲੜੀ ਨੂੰ ਬਹੁਤ ਜਿਆਦਾ ਬਹੁਮਤ ਦਿੱਤਾ ਕਿ ਪੰਜਾਬ ਵਿੱਚ ਤੀਸਰੇ ਵੱਡੀ ਸਿਆਸੀ ਪਾਰਟੀ ਵਜੋਂ ਉੱਭਰੀ ਇਸ ਲਈ ਉਹ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਸਬੰਧੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਬਿਹਤਰ ਪ੍ਰਦਰਸ਼ਨ ਕੀਤਾ ਗਿਆ ਹੈ।
ਸਮੱਸਿਆਵਾਂ ਧਿਆਨ ਵਿੱਚ ਆਈਆ : ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਚੋਣਾਂ ਦੌਰਾਨ ਬਹੁਤ ਸਾਰੀਆਂ ਸਮੱਸਿਆਵਾਂ ਧਿਆਨ ਵਿੱਚ ਆਈਆ ਸਨ ਜਿਵੇਂ ਕਿ ਕਈ ਜਗ੍ਹਾਂ ਤੇ ਸੀਵਰੇਜ ਪਾਣੀ ਦੀ ਸਮੱਸਿਆ, ਬੇਰੁਜ਼ਗਾਰੀ ਦੀ ਸਮੱਸਿਆ ਬਹੁਤ ਜਿਆਦਾ ਹਨ।
ਕੰਗਣਾ ਰਨੌਤ ਥੱਪੜ ਕਾਂਡ ਸਬੰਧੀ: ਜਿਮਨੀ ਚੋਣਾਂ ਦੌਰਾਨ ਇਸ ਤੋਂ ਵੀ ਵਧੀਆ ਭਾਜਪਾ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ ਕੰਗਣਾ ਰਨੌਤ ਥੱਪੜ ਕਾਂਡ ਸਬੰਧੀ ਬੋਲਦਿਆਂ ਹੋਇਆ ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਬਾਕੀ ਉਸ ਸਮੇਂ ਕੀ ਘਟਨਾਕਰਮ ਵਾਪਰੇ ਇਹ ਕੰਗਨਾ ਰਨੌਤ ਅਤੇ ਕੁਲਵਿੰਦਰ ਕੌਰ ਹੀ ਦੱਸ ਸਕਦੇ ਹਨ।
- ਕੁਲਵਿੰਦਰ ਕੌਰ ਦੇ ਹੱਕ 'ਚ ਨਿੱਤਰੇ ਦਮਦਮੀ ਟਕਸਾਲ ਦੇ ਆਗੂ,-ਕਿਹਾ 'ਕੰਗਨਾ ਰਣੌਤ ਫੈਲਾ ਰਹੀ ਨਫਰਤ' - Damdami Taksal in favor of Kulwinder Kaur
- ਕੁਲਵਿੰਦਰ ਕੌਰ ਦੇ ਪਰਿਵਾਰ ਮੈਂਬਰਾਂ ਨੂੰ ਪਿੰਡ ਦੀ ਪੰਚਾਇਤ ਨੇ ਕੀਤਾ ਸਨਮਾਨਿਤ, ਪਰਿਵਾਰ ਨੂੰ ਧੀ ਉੱਤੇ ਮਾਣ - honored family members of Kulwinder
- ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ ਟਰਾਲੀ ਨੂੰ ਲੱਗੀ ਭਿਅਨਕ ਅੱਗ, ਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆਈ ਟਰਾਲੀ, ਚਾਲਕ ਉੱਤੇ ਲਾਪਰਵਾਹੀ ਵਰਤਣ ਦੇ ਇਲਜ਼ਾਮ - terrible fire broke out in FARIDKOT