ਬਿਆਸ (ਅੰਮ੍ਰਿਤਸਰ): ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਇੱਕ-ਇੱਕ ਕਰਕੇ ਹਾਜ਼ਰੀ ਲਗਵਾਈ ਜਾ ਰਹੀ ਹੈ ਅਤੇ ਡੇਰਾ ਬਿਆਸ ਮੁਖੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਪੁੱਜੇ ਜਿੱਥੇ ਉਹਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।।
ਡੇਰਾ ਬਿਆਸ ਨਾਲ ਪੁਰਾਣਾ ਸਬੰਧ: ਇਸ ਦੌਰਾਨ ਈਟੀਵੀ ਭਾਰਤ ਦੇ ਨਾਲ ਫੋਨ ਦੇ ਉੱਤੇ ਗੱਲਬਾਤ ਕਰਦਿਆਂ ਹੰਸਰਾਜ ਹੰਸ ਨੇ ਕਿਹਾ ਕਿ ਉਹ ਤਾਂ ਰਹਿੰਦੇ ਹੀ ਡੇਰਾ ਬਿਆਸ ਵਿੱਚ ਹਨ ਅਤੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਕੇ ਮਨ ਅਤੇ ਰੂਹ ਨੂੰ ਬੇਹੱਦ ਸਕੂਨ ਮਿਲਦਾ ਹੈ, ਜਿਸ ਨੂੰ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਅਧਿਆਤਮ ਨਾਲ ਜੁੜ ਕੇ ਰੂਹ ਨੂੰ ਬੇਹੱਦ ਸਕੂਨ ਮਿਲਦਾ ਹੈ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਬਚਨਾਂ ਨਾਲ ਜਿੰਦਗੀ ਨੂੰ ਇੱਕ ਨਵੀਂ ਸੇਧ ਮਿਲਦੀ ਹੈ।
ਡੇਰਾ ਬਿਆਸ ਵੱਡਾ ਵੋਟ ਬੈਂਕ: ਉਹਨਾਂ ਕਿਹਾ ਕਿ ਮੈਂ ਕਦੇ ਵੀ ਬਤੌਰ ਰਾਜਨੀਤਿਕ ਆਗੂ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਵਿਖੇ ਨਹੀਂ ਆਇਆ ਬਲਕਿ ਇੱਕ ਨਿਮਾਣੇ ਸ਼ਰਧਾਲੂ ਦੀ ਤਰ੍ਹਾਂ ਡੇਰਾ ਬਿਆਸ ਵਿਖੇ ਪੁੱਜ ਕੇ ਬਾਬਾ ਜੀ ਦੇ ਦਰਸ਼ਨ ਕਰਦਾ ਹਾਂ ਅਤੇ ਉਹਨਾਂ ਦੇ ਕੋਲੋਂ ਆਸ਼ੀਰਵਾਦ ਪ੍ਰਾਪਤ ਕਰਦਾ ਹਾਂ। ਜ਼ਿਕਰਯੋਗ ਹੈ ਕੀ ਹੰਸ ਰਾਜ ਹੰਸ ਬਤੌਰ ਸ਼ਰਧਾਲੂ ਅਕਸਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਆਉਂਦੇ ਰਹਿੰਦੇ ਹਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਉਹਨਾਂ ਦੀਆਂ ਮੁਲਾਕਾਤਾਂ ਹੁੰਦੀਆਂ ਰਹਿੰਦੀਆਂ ਹਨ। ਦੱਸ ਦਈਏ ਹੁਣ ਇਸ ਮੁਲਾਕਾਤ ਨੂੰ ਆਪ ਨਹੀਂ ਮੰਨਿਆ ਜਾ ਰਿਹਾ ਕਿਉਂਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੇਰਾ ਬਿਆਸ ਨੂੰ ਵੱਡੇ ਵੋਟ ਬੈਂਕ ਦੇ ਤੌਰ ਉੱਤੇ ਵੇਖਿਆ ਜਾਂਦਾ ਹੈ।
ਦੱਸ ਦੇਈਏ ਕਿ ਬੀਤੇ ਕੱਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਸਨ। ਜਿਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ਸੀ। ਉਹਨਾਂ ਤੋਂ ਇੱਕ ਦਿਨ ਪਹਿਲਾਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੀ ਡੇਰਾ ਬਿਆਸ ਪੁੱਜੇ ਸਨ ਅਤੇ ਉਹਨਾਂ ਵਲੋਂ ਵੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਸੀ।
- ਅਰਵਿੰਦ ਕੇਜਰੀਵਾਲ ਦਾ ਦੋ ਦਿਨਾਂ ਪੰਜਾਬ ਦੌਰਾ; ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ, ਫਿਰ ਕੱਢਣਗੇ ਰੋਡ ਸ਼ੋਅ - Lok Sabha Election 2024
- ਫਰੀਦਕੋਟ ਤੋਂ 'ਆਪ' ਉਮੀਦਵਾਰ ਕਰਮਜੀਤ ਅਨਮੋਲ ਦੇ ਜਾਤੀ ਸਰਟੀਫਿਕੇਟ ਨੂੰ ਚੁਣੌਤੀ, ਜਾਂਚ ਤੋਂ ਬਾਅਦ ਰਿਟਰਨਿੰਗ ਅਫਸਰ ਨੇ ਸ਼ਿਕਾਇਤਾਂ ਕੀਤੀਆਂ ਰੱਦ - Karamjit Anmols caste certificate
- ਪਿੰਡਾਂ 'ਚ ਕਿਹੜੇ ਮੁੱਦੇ ਭਾਰੂ; ਕਿਹੜੀ ਸਰਕਾਰ ਵੇਲ੍ਹੇ ਕਿੰਨੇ ਹੋਏ ਕੰਮ ਤੇ ਕਿਸ ਨੇ ਲਾਏ ਲਾਰੇ, ਸੁਣੋਂ ਲੋਕਾਂ ਦੀ ਜ਼ੁਬਾਨੀ - Lok Sabha Election 2024
ਮੁਲਕਾਤਾਾਂ ਦਾ ਸਿਲਸਿਲਾ ਜਾਰੀ: ਇਸ ਤੋਂ ਇਲਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਤੋਂ ਆਪ ਵਿਧਾਇਕ ਸ਼ੈਰੀ ਕਲਸੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ। ਜਿੱਥੇ ਸ਼ਾਮ ਸਮੇਂ ਉਹਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ।। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਅੱਜ ਡੇਰਾ ਬਿਆਸ ਵਿਖੇ ਪੁੱਜੇ ਸਨ ਜਿੱਥੇ ਉਹਨਾਂ ਵੱਲੋਂ ਕਰੀਬ 20 ਮਿੰਟ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ।