ਫ਼ਰੀਦਕੋਟ: ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਅੱਜ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਇੱਥੇ ਉਨ੍ਹਾਂ ਆਪਣੀ ਜਿੱਤ ਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ। ਇਸ ਦੌਰਾਨ ਹੀ ਬਾਬਾ ਫ਼ਰੀਦ ਟਿੱਲਾ ਕਮੇਟੀ ਵੱਲੋਂ ਹੰਸਰਾਜ ਹੰਸ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇੱਥੇ ਨਾ ਤਾਂ ਕਿਸੇ ਨੂੰ ਬੁਰਾ ਬੋਲਣ ਆਏ ਹਨ ਅਤੇ ਨਾ ਹੀ ਕਿਸੇ ਦਾ ਵਿਰੋਧ ਕਰਨ ਆਏ ਹਨ। ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਣ ਉਪਰੰਤ ਉਹ ਉਥੋਂ ਕੁਝ ਕਦਮਾਂ ਦੀ ਦੂਰੀ 'ਤੇ ਸਥਿਤ ਦੇਵੀ ਦੁਆਰ ਮੰਦਿਰ ਵੀ ਪੁੱਜੇ, ਜਿੱਥੇ ਮੰਦਰ ਕਮੇਟੀ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ |
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਉਨ੍ਹਾਂ ਦੇ ਕਾਫਲੇ ਦਾ ਕਾਲੀਆਂ ਝੰਡੀਆਂ ਦਿਖਾਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਵਿਰੋਧ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ ਹੈ। ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਬੀਜੇਪੀ ਆਗੂ ਦਾ ਉਹ ਪਿੰਡਾਂ ਵਿੱਚ ਆਉਣ 'ਤੇ ਜਬਰਦਸ਼ਤ ਵਿਰੋਧ ਕਰਨਗੇ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਨਿੱਜੀ ਤੌਰ ਤੇ ਹੰਸ ਰਾਜ ਹੰਸ ਦੇ ਵਿਰੋਧੀ ਨਹੀਂ ਹਨ ਪਰ ਉਹ ਉਸ ਪਾਰਟੀ ਦੇ ਉਮੀਦਵਾਰ ਹਨ, ਜਿਸ ਦੀ ਸੋਚ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੈ। ਉਹਨਾਂ ਕਿਹਾ ਕਿ ਬੀਜੇਪੀ ਨੇ ਸਾਨੂੰ ਦਿੱਲੀ ਨਹੀਂ ਵੜਨ ਦਿੱਤਾ ਅਸੀਂ ਇਹਨਾਂ ਦੇ ਨੇਤਾਵਾਂ ਨੂੰ ਹੁਣ ਪਿੰਡਾਂ ਵਿਚ ਨਹੀਂ ਵੜਨ ਦੇਵਾਂਗੇ। ਉਹਨਾਂ ਕਿਹਾ ਕਿ ਬੀਜੇਪੀ ਦਾ ਕੋਈ ਵੀ ਨੇਤਾ ਜਾ ਉਮੀਦਵਾਰ ਜਦੋਂ ਵੀ ਜਿਥੇ ਵੀ ਚੋਣ ਪ੍ਰਚਾਰ ਕਰਨ ਜਾਵੇਗਾ ਅਸੀਂ ਉਸ ਦਾ ਵਿਰੋਧ ਕਰਦੇ ਰਹਾਂਗੇ।
ਪੱਛਮੀ ਦਿੱਲੀ ਤੋਂ ਪਹਿਲੀ ਵਾਰ ਲੜੇ ਚੋਣ: ਹੰਸਰਾਜ ਹੰਸ ਭਾਜਪਾ ਦੀ ਟਿਕਟ 'ਤੇ 2019 ਵਿੱਚ ਪਹਿਲੀ ਵਾਰ ਦਿੱਲੀ ਪੱਛਮੀ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। ਇਸ ਵਾਰ ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਪੱਛਮੀ ਲੋਕ ਸਭਾ ਲਈ ਨਾਮਜ਼ਦ ਕੀਤਾ ਹੈ। ਇਲਾਕੇ ਤੋਂ ਟਿਕਟ ਰੱਦ ਕਰਨ ਤੋਂ ਬਾਅਦ ਉਹ ਫ਼ਰੀਦਕੋਟ ਰਾਖਵੀਂ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ।