ਪਟਿਆਲਾ: ਲੋਕ ਸਭਾ ਚੋਣਾਂ ਦੇ ਚੱਲਦੇ ਅੱਜ ਸੱਤਵੇਂ ਪੜਾਅ ਦੀ ਵੋਟਿੰਗ ਦਾ ਦਿਨ ਹੈ। ਇਸ ਦੇ ਚੱਲਦੇ ਪਟਿਆਲਾ ਸੰਸਦੀ ਹਲਕੇ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਅੱਜ ਆਪਣੇ ਪਰਿਵਾਰ ਸਮੇਤ ਪਟਿਆਲਾ ਦੇ ਮਹਿੰਦਰਾ ਕਾਲਜ ਵਿੱਚ ਆਪਣੀ ਵੋਟ ਪਾਉਣ ਪਹੁੰਚੀ। ਇਸ ਮੌਕੇ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਜ਼ਰ ਨਹੀਂ ਆਏ।
4 ਜੂਨ ਦਾ ਰਹੇਗਾ ਇੰਤਜ਼ਾਰ: ਜਿਸ 'ਚ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਆਪਣੇ ਬੇਟੇ, ਬੇਟੀ ਅਤੇ ਪਰਿਵਾਰ ਸਮੇਤ ਵੋਟ ਪਾਉਣ ਨਹੀਂ ਆਏ ਸਨ। ਇਸ ਦੌਰਾਨ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਖੁਸ਼ ਹਨ ਕਿ ਵੋਟ ਪਾਉਣ ਦਾ ਇੱਕ ਵਾਰ ਫਿਰ ਤੋਂ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ 4 ਜੂਨ ਦਾ ਇੰਤਜ਼ਾਰ ਰਹੇਗਾ, ਜਦੋਂ ਉਹ ਦੁਆਰਾ ਜਿੱਤ ਦੇ ਰਾਹ ਪਏ। ਉਨ੍ਹਾਂ ਨਾਲ ਹੀ ਕਿਹਾ ਕਿ ਦੁੱਖ ਹੋਇਆ ਕਿ ਕੈਪਟਨ ਅਮਰਿੰਦਰ ਸਿੰਘ ਵੋਟ ਪਾਉਣ ਨਹੀਂ ਆ ਸਕੇ ਪਰ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਾਮ 6:00 ਵਜੇ ਤੋਂ ਬਾਅਦ ਕਿੰਨੀ ਵੀ ਥਕਾਵਟ ਹੋਵੇ, ਉਹ ਖਤਮ ਹੋ ਜਾਵੇਗੀ।
ਭਾਜਪਾ ਵੱਲ ਲੋਕਾਂ ਦਾ ਝੁਕਾਅ: ਦੂਜੇ ਪਾਸੇ ਮਹਾਰਾਣੀ ਪ੍ਰਨੀਤ ਕੌਰ ਦੀ ਬੇਟੀ ਜੈ ਇੰਦਰ ਕੌਰ ਨੇ ਕਿਹਾ ਕਿ ਉਹ ਵੀ ਪਟਿਆਲਾ ਦੇ ਵੱਖ-ਵੱਖ ਇਲਾਕਿਆਂ 'ਚ ਜਾ ਚੁੱਕੀ ਹੈ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਦੇ ਰਹੇ ਹਨ, ਉਨ੍ਹਾਂ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਦਾ ਭਾਜਪਾ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਦਾ ਝੁਕਾਅ ਭਾਜਪਾ ਵੱਲ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਜੇਕਰ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਰਣਇੰਦਰ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪਿਤਾ ਦੀ ਬਹੁਤ ਕਮੀ ਮਹਿਸੂਸ ਹੋ ਰਹੀ ਹੈ ਕਿਉਂਕਿ ਉਹ ਹਮੇਸ਼ਾ ਸਾਡੇ ਨਾਲ ਹਨ, ਪਰ ਮੈਨੂੰ ਇਸ ਗੱਲ ਦੀ ਚਿੰਤਾ ਹੈ ਕਿ ਪਟਿਆਲਾ ਵਾਸੀਆਂ ਨੇ ਸਾਨੂੰ ਪੂਰਾ ਪਿਆਰ ਦਿੱਤਾ ਹੈ।
- ਚੋਣਾਂ ਦੌਰਾਨ ਮੋਗਾ ਪੁਲਿਸ ਵੱਲੋਂ ਨਵੇਕਲੀ ਪਹਿਲ: ਕੀਤਾ ਕੁਝ ਅਜਿਹਾ ਕਿ ਹਰ ਕੋਈ ਕਰ ਰਿਹਾ ਸ਼ਲਾਘਾ, ਵੀਡੀਓ 'ਚ ਦੇਖੋ ਤਾਂ ਜਰਾ ਕੀ ਕੀਤਾ - A new initiative by the police
- ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਪੋਲਿੰਗ ਬੂਥ ਰਹੇ ਖਿੱਚ ਦਾ ਕੇਂਦਰ - Lok Sabha Elections 2024
- ਭਾਜਪਾ ਦੇ ਸੂਬਾ ਆਗੂ ਕੇਵਲ ਢਿੱਲੋਂ ਨੇ ਪਰਿਵਾਰ ਸਮੇਤ ਪਾਈ ਵੋਟ, ਕੀਤਾ ਜਿੱਤ ਦਾ ਦਾਅਵਾ - Barnala MLA Kewal Singh Dhillon