ETV Bharat / state

ਦਲ ਬਦਲੀ ਮਗਰੋਂ ਰਵਨੀਤ ਬਿੱਟੂ ਨੇ ਕਾਂਗਰਸ ਨੂੰ ਦੱਸਿਆ ਬਲੂ ਸਟਾਰ ਲਈ ਜ਼ਿੰਮੇਵਾਰ, 'ਆਪ' ਅਤੇ ਅਕਾਲੀ ਦਲ ਨੇ ਬਿੱਟੂ ਨੂੰ ਲਿਆ ਲੰਮੇਂ ਹੱਥੀਂ - Operation Blue Star

ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਨੇ ਸਾਕਾ ਨੀਲਾ ਤਾਰਾ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ। ਬਿੱਟੂ ਦੇ ਬਿਆਨ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਗਰੇਵਾਲ ਨੇ ਬਿੱਟੂ ਨੂੰ ਟਾਰਗੇਟ ਕੀਤਾ।

rivals surround Bittu
ਦਲ ਬਦਲੀ ਮਗਰੋਂ ਰਵਨੀਤ ਬਿੱਟੂ ਨੇ ਕਾਂਗਰਸ ਨੂੰ ਦੱਸਿਆ ਬਲੂ ਸਟਾਰ ਲਈ ਜ਼ਿੰਮੇਵਾਰ
author img

By ETV Bharat Punjabi Team

Published : Apr 3, 2024, 6:37 PM IST

'ਆਪ' ਅਤੇ ਅਕਾਲੀ ਦਲ ਨੇ ਬਿੱਟੂ ਨੂੰ ਲਿਆ ਲੰਮੇਂ ਹੱਥੀਂ

ਲੁਧਿਆਣਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਰੇਸ਼ਨ ਬਲੂ ਸਟਾਰ ਅਤੇ 1984 ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਬੀਤੇ ਦਿਨ ਰਵਨੀਤ ਬਿੱਟੂ ਵੱਲੋਂ ਪ੍ਰੈਸ ਨੂੰ ਸੰਬੋਧਿਤ ਕਰਦਿਆਂ ਕਿਹਾ ਗਿਆ ਕਿ 1984 ਸਿੱਖ ਕਤਲੇਆਮ ਲਈ ਅਤੇ ਆਪਰੇਸ਼ਨ ਬਲੂ ਸਟਾਰ ਦੇ ਲਈ ਕਾਂਗਰਸ ਪਾਰਚੀ ਜਿੰਮੇਵਾਰ ਸੀ ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਪੰਜਾਬ ਦੇ ਵਿੱਚ ਕਾਂਗਰਸ ਨੂੰ ਖੜ੍ਹਾਂ ਕੀਤਾ ਹੈ ਤਾਂ ਉਹ ਉਨ੍ਹਾਂ ਦੇ ਦਾਦਾ ਅਤੇ ਪੰਜਾਬ ਦੇ ਮਰਹੂਮ ਸੀਐੱਮ ਬੇਅੰਤ ਸਿੰਘ ਨੇ ਕੀਤਾ ਸੀ। ਉਹਨਾਂ ਦੀ ਮਿਹਨਤ ਸਦਕਾ ਹੀ ਅੱਜ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਬਹਾਲ ਹੋ ਸਕੀ ਹੈ।

ਕਾਂਗਰਸ ਛੱਡਣ ਮਗਰੋਂ ਯਾਦ ਆਇਆ ਪੰਜਾਬ: ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਦੇ ਇਸ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕਰਦੇ ਕਿਹਾ ਹੈ ਕਿ ਰਵਨੀਤ ਬਿੱਟੂ ਨੂੰ ਹੁਣ 40 ਸਾਲ ਬਾਅਦ ਇਹ ਗੱਲ ਯਾਦ ਆ ਗਈ ਹੈ। ਉਹਨਾਂ ਕਿਹਾ ਕਿ ਭਾਜਪਾ ਵਿੱਚ ਜਾਣ ਤੋਂ ਬਾਅਦ ਉਹਨਾਂ ਨੂੰ ਇਸ ਗਲਤੀ ਦਾ ਅਹਿਸਾਸ ਹੋਇਆ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਦੇ ਜੋ ਭਰਾ ਅਤੇ ਰਿਸ਼ਤੇਦਾਰ ਕਾਂਗਰਸ ਦੇ ਵਿੱਚ ਹਨ ਉਹ ਵੀ ਪਹਿਲਾਂ ਇਸ ਗੱਲ ਨੂੰ ਕਬੂਲ ਕਰਨ। ਉਹਨਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲਾਂ ਦੇ ਦੌਰਾਨ ਰਵਨੀਤ ਬਿੱਟੂ ਅਤੇ ਉਹਨਾਂ ਦਾ ਪਰਿਵਾਰ ਪਹਿਲਾ ਸੱਤਾ ਦਾ ਸੁਖ ਮਾਣਦਾ ਰਿਹਾ, ਵੱਡੇ-ਵੱਡੇ ਅਹੁਦਿਆਂ ਉੱਤੇ ਰਹੇ ਅਤੇ ਹੁਣ ਇਨ੍ਹਾਂ ਨੂੰ ਪੰਜਾਬ ਦੇ ਦਰਦ ਬਾਰੇ ਸਭ ਯਾਦ ਆ ਗਿਆ ਹੈ।

ਸੰਵੇਦਨਸ਼ੀਲ ਮੁੱਦਿਆਂ ਉੱਤੇ ਨਾ ਕਰੋ ਸਿਆਸਤ: ਉੱਥੇ ਹੀ ਦੂਜੇ ਪਾਸੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਅਜਿਹੇ ਮੁੱਦਿਆਂ ਉੱਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਇਹ ਸੰਵੇਦਨਸ਼ੀਲ ਮੁੱਦੇ ਹਨ। ਅਸੀਂ ਪੰਜਾਬ ਦੇ ਵਿੱਚ ਸ਼ਾਂਤੀ ਬਹੁਤ ਮੁਸ਼ਕਿਲ ਨਾਲ ਲਿਆਂਦੀ ਹੈ ਅਜਿਹੇ ਦੇ ਵਿੱਚ ਅਜਿਹੀ ਬਿਆਨਬਾਜ਼ੀ ਕਰਨੀ ਸਹੀ ਨਹੀਂ। ਉਹਨਾਂ ਕਿਹਾ ਕਿ ਅਜਿਹੇ ਮੁੱਦਿਆਂ ਉੱਤੇ ਰਾਜਨੀਤੀ ਕਰਨੀ ਗਲਤ ਹੈ। ਉਹਨਾਂ ਕਿਹਾ ਕਿ ਜਦੋਂ ਬਲੂ ਸਟਾਰ ਆਪਰੇਸ਼ਨ ਹੋਇਆ ਸੀ ਉਦੋਂ ਇਹਨਾਂ ਦੀ ਹੀ ਸਰਕਾਰ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.