ETV Bharat / state

ਪੰਜਾਬ ਵਿੱਚ ਬੀਜੇਪੀ ਨੂੰ ਆਪਣਾ ਕੋਈ ਉਮੀਦਵਾਰ ਨਹੀਂ ਮਿਲ ਰਿਹਾ: ਹਰਸਿਮਰਤ ਕੌਰ ਬਾਦਲ - Lok Sabha Elections - LOK SABHA ELECTIONS

ਲੋਕ ਸਭਾ ਚੋਣਾਂ ਦੇ ਚੱਲਦੇ ਹਰਸਿਮਰਤ ਕੌਰ ਬਾਦਲ ਵਲੋਂ ਹਲਕੇ 'ਚ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਮਾਨਸੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਆਪਣੇ ਸਿਆਸੀ ਵਿਰੋਧੀਆਂ 'ਤੇ ਜਮ ਕੇ ਨਿਸ਼ਾਨੇ ਲਾਏ।

ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ
author img

By ETV Bharat Punjabi Team

Published : Apr 10, 2024, 9:03 AM IST

ਹਰਸਿਮਰਤ ਕੌਰ ਬਾਦਲ

ਮਾਨਸਾ: ਪੰਜਾਬ ਵਿੱਚ ਬੀਜੇਪੀ ਚੋਂ ਮੇਨ ਕਾਂਗਰਸ ਦਾ ਬੋਲ ਬਾਲਾ ਹੈ, ਬੀਜੇਪੀ ਦੇ ਟਕਸਾਲੀ ਕਿੱਥੇ ਹਨ। ਦਿੱਲੀ ਦੀਆਂ ਤਿੰਨ ਪਾਰਟੀਆਂ ਇੱਕ ਹਨ, ਅੱਜ ਬੀਜੇਪੀ ਨੂੰ ਪੰਜਾਬ ਵਿੱਚ ਕੋਈ ਉਮੀਦਵਾਰ ਨਹੀਂ ਮਿਲ ਰਿਹਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਪਾਰਟੀ ਨੂੰ ਆਪਣੇ ਉਮੀਦਵਾਰ ਦੇ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਕੀਤਾ।

ਹਰਸਿਮਰਤ ਬਾਦਲ ਦਾ ਭਰਵਾਂ ਸਵਾਗਤ: ਕਾਬਿਲੇਗੌਰ ਹੈ ਕਿ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲਕੇ ਮਾਨਸਾ ਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਦਾ ਪਿੰਡਾਂ ਦੇ ਵਿੱਚ ਗਰਮ ਜੋਸ਼ੀ ਦੇ ਨਾਲ ਸਵਾਗਤ ਵੀ ਕੀਤਾ ਗਿਆ। ਹਰਸਿਮਰਤ ਕੌਰ ਨੂੰ ਲੱਡੂਆਂ ਦੇ ਨਾਲ ਵੀ ਕਈ ਪਿੰਡਾਂ ਦੇ ਵਿੱਚ ਤੋਲਿਆ ਗਿਆ। ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਇਸ ਵਾਰ ਉਹਨਾਂ ਨੂੰ ਵੱਡੀ ਜਿੱਤ ਦਵਾ ਕੇ ਸੰਸਦ ਦੇ ਵਿੱਚ ਭੇਜਣ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਆਮ ਆਦਮੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਛਤਾ ਰਿਹਾ ਹੈ।

ਚੋਣ ਕਮਿਸ਼ਨ ਕੋਲ ਅਕਾਲੀ ਦਲ ਦੀਆਂ ਝੂਠੀਆਂ ਸ਼ਿਕਾਇਤਾਂ: ਉਹਨਾਂ ਕਿਹਾ ਕਿ ਸਰਕਾਰ ਦਾ ਅੱਜ ਆਲਮ ਇਹ ਹੈ ਕਿ ਲੋਕ ਸਰਕਾਰ ਦੇ ਵਿਧਾਇਕਾਂ ਅਤੇ ਉਮੀਦਵਾਰਾਂ ਤੋਂ ਸਵਾਲ ਪੁੱਛ ਰਹੇ ਹਨ, ਔਰਤਾਂ ਅਤੇ ਨੌਜਵਾਨਾਂ ਨੂੰ ਜੋ ਉਨ੍ਹਾਂ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ ਸੀ ਉਹ ਵੀ ਸਰਕਾਰ ਤੋਂ ਸਵਾਲ ਪੁੱਛ ਰਹੇ ਹਨ। ਜਿਸ ਦੇ ਚੱਲਦੇ ਸਰਕਾਰ ਦੁਚਿੱਤੀ ਦੇ ਵਿੱਚ ਹੈ ਅਤੇ ਇਲੈਕਸ਼ਨ ਕਮਿਸ਼ਨ ਕੋਲ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ।

ਕੇਜਰੀਵਾਲ ਨੂੰ ਬਚਾਉਣ ਲਈ ਸ਼ਹੀਦਾਂ ਦਾ ਸਹਾਰਾ: ਪੰਜਾਬ ਦੇ ਰਾਜਪੁਰਾ ਦੇ ਸਿਨੇਮਾ ਘਰ ਵਿੱਚ ਸਰਕਾਰ ਦੇ ਵਿਗਿਆਪਨ 'ਤੇ ਮਾਮਲਾ ਦਰਜ ਕਰਨ 'ਤੇ ਬੋਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹਨਾਂ ਸਰਕਾਰਾਂ ਨੇ ਹਰ ਵਾਰ ਝੂਠ ਦੀ ਰਾਜਨੀਤੀ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ। ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੇ ਲਈ ਸ਼ਹੀਦਾਂ ਦਾ ਸਹਾਰਾ ਲਿਆ ਜਾ ਰਿਹਾ। ਮੁੱਖ ਮੰਤਰੀ ਪੰਜਾਬ ਦੇ ਲਈ ਸਨਮਾਨ ਨਹੀਂ ਅਤੇ ਭ੍ਰਿਸ਼ਟਾਚਾਰ ਵਿੱਚ ਲਿਪਤ ਕੇਜਰੀਵਾਲ ਨੂੰ ਬਚਾਉਣ ਦੇ ਲਈ ਭੁੱਖ ਹੜਤਾਲ ਕਰ ਰਹੇ ਹਨ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਵਿੱਚ ਕੋਈ ਉਮੀਦਵਾਰ ਨਹੀਂ ਮਿਲ ਰਿਹਾ, ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਬੰਦੇ ਹੀ ਬੀਜੇਪੀ ਵਿੱਚ ਸ਼ਾਮਿਲ ਹੋ ਕੇ ਬੀਜੇਪੀ ਨੂੰ ਇਹ ਪੰਜਾਬ ਵਿੱਚ ਉਮੀਦਵਾਰ ਦੇ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.