ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣ ਦੀ ਮੰਗ ਤੇਜ਼ ਹੋ ਲੱਗੀ ਹੈ। ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਜਗਮੋਹਨ ਸਿੰਘ ਰਾਜੂ ਅੱਜ ਗੁਰੂ ਨਗਰੀ ਪਹੁੰਚੇ ਅਤੇ ਉਹਨਾਂ ਨੇ ਇਸ ਸਬੰਧੀ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਦੇ ਨਾਮ ਸੌਂਪਿਆ। ਇਸ ਤੋਂ ਬਾਅਦ ਉਹਨਾਂ ਨੇ ਆਪਣੇ ਸਮਰਥਕਾਂ ਦਾ ਇਕੱਠ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਹ ਸੂਬਾ ਸਰਕਾਰ ਤੇ ਦਬਾਅ ਬਣਾ ਕੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣਗੇ।
ਭਗਵੰਤ ਮਾਨ ਰਹੇ ਫੇਲ੍ਹ
ਰਾਜ ਨੇ ਮੰਗ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਵੈਟੀਕਨ, ਯੇਰੂਸ਼ਲਮ, ਮੱਕਾ ਆਦਿ ਸ਼ਹਿਰਾਂ ਦੀ ਤਰਜ਼ ‘ਤੇ ਸਿੱਖ ਤੀਰਥ ਅਸਥਾਨ ਅੰਮ੍ਰਿਤਸਰ ਨੂੰ ਵੀ ਅਜਿਹਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਬਾ ਸਰਕਾਰ ਨੂੰ ਸਮੇਂ-ਸਮੇਂ ‘ਤੇ ਇਸ ਦਿਸ਼ਾ ‘ਚ ਯਾਦ ਕਰਵਾਉਣ ਦੇ ਬਾਵਜੂਦ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਹ ਨੈਸ਼ਨਲ ਮਿਨੋਰਿਟੀ ਕਮਿਸ਼ਨ ਰਾਹੀਂ ਵੀ ਪੰਜਾਬ ਸਰਕਾਰ ਤੇ ਦਬਾਅ ਬਣਾ ਚੁੱਕੇ ਹਨ ਪਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਰਿਹਾ ਹੈ।
ਗੁਰਪੁਰਬ ਮੌਕੇ ਐਲਾਨਿਆ ਜਾਵੇ ਡਰਾਈ ਡੇਅ
ਇਸ ਮੌਕੇ ਰਾਜੂ ਨੇ ਕਿਹਾ ਕਿ ਉਹ ਮੰਗ ਕਰ ਰਹੇ ਹਨ ਕਿ ਗੁਰੂਘਰ ਦੇ ਇੱਕ ਮੀਟਰ ਦੇ ਘੇਰੇ ਅੰਦਰ ਸ਼ਰਾਬ ਅਤੇ ਤੰਬਾਕੂ ਦੇ ਸੇਵਨ ਅਤੇ ਵਿਕਰੀ ‘ਤੇ ਪੂਰਨ ਪਾਬੰਦੀ ਲਗਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰ ਦੀਆਂ ਜਨਤਕ ਥਾਵਾਂ ਤੇ ਵੀ ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾਈ ਜਾਵੇ। 2 ਅਕਤੂਬਰ ਵਰਗੇ ਦਿਹਾੜੇ ਵਾਂਗ ਗੁਰਪੁਰਬ ਨੂੰ ਡਰਾਈ ਡੇਅ ਐਲਾਨਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਦਲਵੇਂ ਦਿਨ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾਣ। ਇਸ ਸਬੰਧੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਦਾ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਹੈ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਸਾਹਿਬ ਜਿਸ ਦਾ ਨਾਮ ਹੈ ਪਹਿਲਾਂ ਚੱਕ ਰਾਮਦਾਸ ਸੀ ਇਸ ਨਗਰੀ ਨੂੰ ਵਸਾਇਆ ਗਿਆ ਅਤੇ ਇਸ ਨਗਰੀ ਦੇ ਆਲੇ ਦੁਆਲੇ ਬਹੁਤ ਸਾਰੇ ਵਪਾਰੀਆਂ ਨੂੰ ਲਿਆ ਕੇ ਵਸਾਇਆ ਗਿਆ ਸੀ। ਉਹਨਾਂ ਵੱਲੋਂ ਵਪਾਰ ਵੀ ਸ਼ੁਰੂ ਕਰਵਾਇਆ ਗਿਆ ਤਾਂ ਜੋ ਕਿ ਇਹ ਨਗਰੀ ਪੂਰੀ ਤਰ੍ਹਾਂ ਨਾਲ ਪ੍ਰਫੁੱਲਤ ਹੋ ਸਕੇ। ਲੇਕਿਨ ਜਿੱਦਾਂ ਜਿੱਦਾਂ ਸਮਾਂ ਬੀਤਦਾ ਗਿਆ ਤਦ ਤਦ ਇਤ ਦੇ ਹਾਲਾਤ ਲਗਾਤਾਰ ਹੀ ਖਰਾਬ ਹੁੰਦੇ ਹੋਏ ਨਜ਼ਰ ਆਏ ਅਤੇ ਹੁਣ ਹਾਲਾਤ ਇਥੋਂ ਦੇ ਹਨ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਆਉਣ ਵਾਲੇ ਰਸਤਿਆਂ ਦੇ ਉੱਤੇ ਹੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਸ਼ਰਿਆਮ ਖੁੱਲੀਆਂ ਹਨ ਅਤੇ ਸੰਗਤਾਂ ਦੇ ਵਿੱਚ ਇਸ ਨੂੰ ਲੈ ਕੇ ਕਾਫੀ ਰੋਸ਼ ਵੀ ਭਇਆ ਗਿਆ ਹੈ। ਇਸ ਨੂੰ ਲੈਕੇ ਕਈ ਸਿੱਖ ਜਥੇਬੰਦੀਆਂ ਵੱਲੋਂ ਇਹਨਾਂ ਨੂੰ ਬੰਦ ਕਰਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਰਹੀ ਹੈ। ਲੇਕਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਉੱਤੇ ਕੋਈ ਵੀ ਐਕਸ਼ਨ ਨਹੀਂ ਲੈਂਦੇ।