ਸੰਗਰੂਰ: ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੰਗਰੂਰ ਦਾ ਦੌਰਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਥਾਨਕ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਯਤਨਾਂ ਦੀ ਬਦੌਲਤ ਪਹੁੰਚੇ ਰਵਨੀਤ ਬਿੱਟੂ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮਾਨ ਸਰਕਾਰ ਨੂੰ ਘੇਰਿਆ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੇਂਦਰ ਸਰਕਾਰ ਦੀਆਂ ਮੀਟਿੰਗਾਂ ਹੀ ਬਾਇਕਾਟ ਕਰੇਗੀ, ਤਾਂ ਫੰਡ ਕਿੱਥੋ ਮਿਲਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੁਦ ਆਰਡੀਐਫ ਦੇ ਪੈਸੇ ਖੁਰਦ ਬੁਰਦ ਕੀਤੇ ਹਨ ਤੇ ਚੋਣਾਂ ਵਿੱਚ ਵਰਤੇ ਹਨ ਜਿਸ ਕਰਕੇ ਹੁਣ ਇਨ੍ਹਾਂ ਕੋਲ ਕੇਂਦਰ ਸਰਕਾਰ ਨੂੰ ਦੇਣ ਲਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ, ਕੇਂਦਰ ਸਰਕਾਰ ਦੀ ਮੀਟਿੰਗ ਦਾ ਹਿੱਸਾ ਨਹੀਂ ਬਣ ਰਹੀ, ਇਹ ਲੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਪੰਜਾਬ ਕੈਬਨਿਟ ਦੇ ਮੰਤਰੀ ਹਰਭਜਨ ਸਿੰਘ ਈਟੀਓ ਕੋਲ ਵੀ ਨਿਤਿਨ ਗਡਕਰੀ ਦੇ ਸਵਾਲਾਂ ਦੇ ਜਵਾਬ ਨਹੀਂ ਸਨ।
ਭਾਰਤਮਾਲਾ ਪ੍ਰੋਜੈਕਟ ਲਈ ਜ਼ਮੀਨ ਦੀ ਤਾਰ ਨਹੀਂ ਲਗਾ ਸਕੀ: ਰਵਨੀਤ ਬਿੱਟੂ ਨੇ ਕਿਹਾ ਕਿ RDF ਫੰਡਾਂ ਦੀ ਵਰਤੋਂ ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੀ ਗਈ ਹੈ, ਇਸ ਲਈ ਇਹ ਮੁੱਦਾ ਸਦਨ ਵਿੱਚ ਨਹੀਂ ਉਠਾਇਆ ਗਿਆ। ਮਾਲਵਾ ਨਹਿਰ ਇੱਕ ਚੋਣ ਸਟੰਟ ਹੈ, ਕਿਉਂਕਿ ਗਿੱਦੜਬਾਹਾ ਦੀ ਜ਼ਿਮਨੀ ਚੋਣ ਅੱਗੇ ਹੈ ਅਤੇ ਸਰਕਾਰ ਭਾਰਤਮਾਲਾ ਪ੍ਰੋਜੈਕਟ ਲਈ ਜ਼ਮੀਨ ਦੀ ਤਾਰ ਨਹੀਂ ਲਗਾ ਸਕੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਕਿੰਨੇ ਹੀ ਕੇਂਦਰੀ ਪ੍ਰੋਜੈਕਟ ਰੱਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਪੂਰੇ ਮੰਤਰੀ ਹਵਾਈ ਗੱਲਾਂ ਕਰਕੇ ਲੋਕਾਂ ਦਾ ਧਿਆਨ ਭਟਕਾ ਰਹੇ ਹਨ।
ਚੰਨੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ: ਬਿੱਟੂ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਬਿਆਨ ਤੋਂ ਦੂਰੀ ਬਣਾ ਲਈ ਹੈ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣ ਰਹੀ ਮਾਲਵਾ ਨਹਿਰ 'ਤੇ ਉਨ੍ਹਾਂ ਨੇ ਕਿਹਾ ਕਿ ਜੈਕ ਇੱਕ ਸਿਆਸੀ ਸਟੰਟ ਹੈ, ਕਿਉਂਕਿ ਅੱਗੇ ਚੋਣਾਂ ਹਨ ਜੋ ਸਰਕਾਰ ਰੇਲਵੇ ਅਤੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਕੇ ਨਹੀਂ ਦੇ ਸਕਦੇ, ਉਹ ਨਹਿਰ ਕਿੱਥੋਂ ਬਣਾਵੇਗੀ। ਉੱਥੇ ਹੀ ਕੇਂਦਰੀ ਰਾਜ ਮੰਤਰੀ ਦੀ ਸੰਗਰੂਰ ਫੇਰੀ ਲਈ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਪੂਰਨ ਭਰੋਸਾ ਹੈ ਕਿ ਰਵਨੀਤ ਸਿੰਘ ਬਿੱਟੂ ਸੰਗਰੂਰ ਵਾਸੀਆਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਕੱਢਣਗੇ।
ਸੰਗਰੂਰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਅੱਪਗ੍ਰੇਡ ਕੀਤੇ ਜਾਣਗੇ: ਭਾਜਪਾ ਆਗੂ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਇਸ ਵਾਰ ਆਪਣਾ ਰੇਲਵੇ ਬਜਟ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਰੱਖਿਆ ਗਿਆ ਹੈ। ਜਿਸ ਦੇ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਰੇਲਵੇ ਸਟੇਸ਼ਨ ਅਤਿ ਆਧੁਨਿਕ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਤਕਰੀਬਨ ਸਾਰੀਆਂ ਰੇਲਵੇ ਲਾਇਨਾਂ ਦਾ ਬਿਜਲੀਕਰਨ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਅੱਪਗ੍ਰੇਡ ਕੀਤੇ ਜਾਣਗੇ। ਸੂਬੇ ਦੀ ਆਮ ਆਦਮੀ ਸਰਕਾਰ ਵੱਲੋਂ ਕੇਂਦਰੀ ਵਿੱਤ ਕਮਿਸ਼ਨ ਦੀ ਮੀਟਿੰਗ ਦਾ ਬਾਈਕਾਟ ਕਰਨ ਨੂੰ ਮੰਦਭਾਗਾ ਦੱਸਦਿਆਂ ਬਿੱਟੂ ਨੇ ਕਿਹਾ ਕਿ ਇਹ ਸੂਬੇ ਲਈ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਕੋਲ ਕੰਮ ਕਰਵਾਉਣ ਲਈ ਕੋਈ ਫੰਡ ਹੀ ਨਹੀਂ ਹੈ, ਤਾਂ ਕੇਂਦਰ ਦੇ ਯਤਨਾਂ ਦਾ ਬਾਈਕਾਟ ਕਰਕੇ ਉਹ ਕੀ ਸਾਬਿਤ ਕਰਨਾ ਚਾਹੁੰਦੇ ਹਨ।
ਕੇਂਦਰੀ ਕੈਬਨਿਟ ਮੰਤਰੀ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ : ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨ ਸਕੀਮ ਤਹਿਤ ਪੰਜਾਬ ਵਿੱਚ 30 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਖੇਤੀ ਲਈ 150000 ਕਰੋੜ ਰੁਪਏ ਰੱਖੇ ਗਏ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਬਜਟ ਤੋਂ ਪਹਿਲਾਂ ਕਿਸੇ ਵੀ ਪੈਕੇਜ ਨੂੰ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਇਸ ਦਾ ਬਾਈਕਾਟ ਕੀਤਾ ਗਿਆ ਹੈ ਅਤੇ ਨੀਤੀ ਆਯੋਗ ਦੀ ਮੀਟਿੰਗ ਹੋਈ।
ਭਾਜਪਾ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ : ਅੱਜ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੰਗਰੂਰ ਪਹੁੰਚੇ ਹਨ, ਜਿੱਥੇ ਉਨ੍ਹਾਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਅੰਦਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ, ਭਾਜਪਾ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ 5147 ਕਰੋੜ ਰੁਪਏ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਰੇਲਵੇ ਲਈ 150,000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ਸੰਗਰੂਰ ਦੇ ਮੋਹਤਬਰ ਵਿਅਕਤੀਆਂ ਨੇ ਬਿੱਟੂ ਕੋਲ ਰੇਲਵੇ ਸਟੇਸ਼ਨ ਦੇ ਵਿਕਾਸ, ਸੰਗਰੂਰ ਲਈ ਵਿਸ਼ੇਸ਼ ਪੈਕੇਜ਼ ਮੁਹੱਈਆ ਕਰਵਾਉਣ ਆਦਿ ਸਮੇਤ ਹੋਰ ਮੁਸ਼ਕਿਲਾਂ ਅਤੇ ਮੰਗਾਂ ਦਾ ਜ਼ਿਕਰ ਕੀਤਾ ਜਿਸ ਪ੍ਰਤੀ ਕੇਂਦਰੀ ਰਾਜ ਮੰਤਰੀ ਨੇ ਭਰੋਸਾ ਦਵਾਇਆ ਕਿ ਉਹ ਇਸ ਸਬੰਧੀ ਗੰਭੀਰਤਾ ਨਾਲ ਯਤਨ ਕਰਨਗੇ।
- ਪੰਜਾਬ ਨੂੰ ਹਰਿਆਣੇ ਤੋਂ ਹੋ ਰਹੀ ਬਿਨਾਂ ਲਾਇਸੰਸ ਤੋਂ ਨਕਲੀ ਕੀਟ ਨਾਸ਼ਕ ਦਵਾਈਆਂ ਦੀ ਸਪਲਾਈ, ਜਾਣੋ ਪੂਰਾ ਮਾਮਲਾ - Artificial pesticides
- ਓਮਾਨ ਦੇ ਸਮੁੰਦਰ 'ਚ ਡੁੱਬਣ ਵਾਲੇ 2 ਪੰਜਾਬੀ ਅਜੇ ਤੱਕ ਲਾਪਤਾ, ਵਿਲ਼ਕਦੇ ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਖਾਸ ਅਪੀਲ - Oman Ship Crash New Updates
- ਹੁਣ ਮਨੁੱਖ ਦੀ ਟੱਟੀ ਨਾਲ ਹੋਵੇਗਾ ਇਸ ਵੱਡੀ ਬਿਮਾਰੀ ਦਾ ਇਲਾਜ, ਬਠਿੰਡਾ ਦੇ ਇਸ ਡਾਕਟਰ ਨੇ ਕੀਤੀ ਨਵੀਂ ਖੋਜ - human feces