ਚੰਡੀਗੜ੍ਹ: ਪੰਜਾਬ ਦੀਆਂ ਨਗਰ ਨਿਗਮ ਚੋਣਾਂ ਤੋਂ ਬਾਅਦ ਅੱਜ ਚੰਡੀਗੜ੍ਹ 'ਚ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਗੈਰ ਮੌਜੁਦਗੀ ਵਿੱਚ ਅਤੇ ਹਲਕਾ ਇੰਚਾਰਜ ਵਿਜੈ ਰੂਪਾਨੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮੀਡੀਆ ਨੇ ਰੁਪਾਨੀ ਤੋਂ ਜਾਖੜ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਹੁਣ ਤੱਕ ਜਾਖੜ ਹੀ ਆਗੂ ਹਨ। ਜਾਖੜ ਦੀ ਅਗਵਾਈ ਹੇਠ ਹੀ ਅੱਗੇ ਵਧਾਂਗੇ। ਇਸ ਮੌਕੇ ਭਾਜਪਾ ਆਗੂਆਂ ਨੇ ਕਿਸਾਨਾਂ ਦੇ ਮੁੱਦੇ 'ਤੇ ਵੀ ਗੱਲ ਕੀਤੀ।
ਪੰਜਾਬ 'ਚ ਵਧ ਰਿਹਾ ਭਾਜਪਾ ਦਾ ਗ੍ਰਾਫ
ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਧ ਫੁਲ ਰਹੀ ਹੈ ਅਤੇ ਸੰਗਠਨ ਦੇ ਬਲ 'ਤੇ 2027 ਦੀਆਂ ਚੋਣਾਂ ਲੜਾਂਗੇ। ਰੁਪਾਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੈ। ਇਹ ਦੂਜੀਆਂ ਪਾਰਟੀਆਂ ਤੋਂ ਵੱਖਰੀ ਪਾਰਟੀ ਹੈ। ਪਾਰਟੀ ਦਾ ਵਿਸਤਾਰ ਸਮੁੱਚੀ ਲੋਕਤੰਤਰ ਪ੍ਰਣਾਲੀ ਰਾਹੀਂ ਕੀਤਾ ਜਾ ਰਿਹਾ ਹੈ। ਸਾਡੀ ਪਾਰਟੀ ਵਿੱਚ 15 ਕਰੋੜ ਤੋਂ ਵੱਧ ਮੈਂਬਰ ਹਨ। ਪੰਜਾਬ ਵਿੱਚ ਵੀ ਪਾਰਟੀ ਦਾ ਗ੍ਰਾਫ਼ ਵੱਧ ਰਿਹਾ ਹੈ।
ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ
ਪੰਜਾਬ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਜੁੜੇ ਸਵਾਲ 'ਤੇ ਰੂਪਾਨੀ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅਤੇ ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਸੁਪਰੀਮ ਕੋਰਟ 'ਚ ਚੱਲ ਰਿਹਾ ਹੈ। ਸੁਪਰੀਮ ਕੋਰਟ ਜੋ ਵੀ ਹੁਕਮ ਦੇਵੇਗੀ, ਉਸ ਦਾ ਪਾਲਣ ਕੀਤਾ ਜਾਵੇਗਾ। ਜਿੱਥੋਂ ਤੱਕ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਦਾ ਸਵਾਲ ਹੈ, ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਸਮਝਾਇਆ ਹੈ ਕਿ ਇਸ ਮਾਮਲੇ ਨੂੰ ਸਾਰਿਆਂ ਨਾਲ ਗੱਲਬਾਤ ਕਰਕੇ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਜੋ ਵੀ ਹੁਕਮ ਦੇਵੇਗੀ, ਉਸ ਦੀ ਪਾਲਣਾ ਕੀਤੀ ਜਾਵੇਗੀ।
ਜਾਖੜ ਅਜੇ ਵੀ ਹੈ ਪ੍ਰਧਾਨ
ਪੰਜਾਬ ਪ੍ਰਧਾਨ ਦੇ ਸਵਾਲ 'ਤੇ ਰੂਪਾਨੀ ਨੇ ਕਿਹਾ ਕਿ ਪਾਰਟੀ ਨੂੰ ਲੋਕ ਸਭਾ ਚੋਣਾਂ 'ਚ ਇੱਕ ਵੀ ਟਿਕਟ ਨਹੀਂ ਮਿਲੀ। ਇਸ ਤੋਂ ਬਾਅਦ ਸੁਨੀਲ ਜਾਖੜ ਨੇ ਖੁਦ ਜ਼ਿੰਮੇਵਾਰੀ ਲੈਂਦੇ ਹੋਏ ਪਾਰਟੀ ਹਾਈਕਮਾਂਡ ਤੋਂ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ। ਪਰ ਪਾਰਟੀ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਇਸ ਲਈ ਉਨ੍ਹਾਂ ਦੀ ਅਗਵਾਈ 'ਚ ਭਾਜਪਾ ਅੱਗੇ ਵਧੇਗੀ।
- ਅੰਮ੍ਰਿਤਸਰ 'ਚ ਲੁਟੇਰਿਆਂ ਨੇ ਰਾਹ ਜਾਂਦੇ ਦੁਕਾਨਦਾਰ ਨਾਲ ਕਰਤਾ ਵੱਡਾ ਕਾਂਡ, ਸੀਸੀਟੀਵੀ ਦੇਖ ਕੇ ਉੱਡ ਜਾਣਗੇ ਹੋਸ਼
- ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ, ਹਰਮਨਪ੍ਰੀਤ ਸਿੰਘ ਤੇ ਮਨੂ ਭਾਕਰ ਸਮੇਤ ਇਨ੍ਹਾਂ 4 ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ
- ‘ਹਾਕੀ ਦੇ ਸਰਪੰਚ’ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਜਾਣੋ ਪਿੰਡ ਤੋਂ ਲੈ ਕੇ ਓਲੰਪਿਕ ਤੱਕ ਦਾ ਸਫ਼ਰ...
ਇਸ ਮੌਕੇ ਭਾਜਾਪ ਆਗੂ ਫਤਿਹਜੰਗ ਬਾਜਵਾ ਨੇ ਵੀ ਕਿਸਾਨਾਂ ਦੇ ਮੁੱਦੇ 'ਤੇ ਗੱਲ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦਾ ਅਹਿਮ ਹਿਸਾ ਹੈ। ਉਹਨਾਂ ਦੇ ਬਣਦੇ ਹੱਕ ਉਹਨਾਂ ਨੂੰ ਮਿਲਣੇ ਵੀ ਚਾਹੀਦੇ ਹਨ, ਇਸ ਲਈ ਉਹਨਾਂ ਕਿਹਾ ਕਿ ਮਾਮਲਾ ਸੁਪਰੀਮ ਕੋਰਟ ਦੇ ਅਧੀਨ ਹੈ। ਜੋ ਅਦਾਤਲ ਹੁਕਮ ਕਰੇਗੀ ਉਸ ਨੂੰ ਮੰਨਿਆ ਵੀ ਜਾਵੇਗਾ।