ਚੰਡੀਗੜ੍ਹ: ਪੰਜਾਬ ਵਿੱਚ ਭਾਵੇਂ ਲੋਕ ਸਭਾ ਚੋਣਾਂ ਅੰਤਿਮ ਪੜਾਅ ਵਿੱਚ ਹੋਣੀਆਂ ਹਨ ਪਰ ਆਮ ਆਦਮੀ ਪਾਰਟੀ ਨੇ ਅੱਠ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਹਾਲਾਂਕਿ ਪਾਰਟੀ ਨੇ ਅਜੇ ਪੰਜ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਇਸ ਦੇ ਨਾਲ ਹੀ ਭਾਜਪਾ ਅਗਲੇ ਇੱਕ-ਦੋ ਦਿਨਾਂ ਵਿੱਚ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਸਕਦੀ ਹੈ।
ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ: ਵੀਰਵਾਰ ਦੇਰ ਰਾਤ ਦਿੱਲੀ ਵਿੱਚ ਪੰਜਾਬ ਭਾਜਪਾ ਦੇ ਕੋਰ ਗਰੁੱਪ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪਾਰਟੀ ਦੇ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਕੇਂਦਰੀ ਲੀਡਰਸ਼ਿਪ ਨਾਲ ਹੋਈ ਇਸ ਮੀਟਿੰਗ ਵਿੱਚ ਕਰੀਬ ਛੇ ਤੋਂ ਸੱਤ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕੀਤਾ ਗਿਆ।
ਉਮੀਦਵਾਰਾਂ ਨੂੰ ਲੈ ਕੇ ਬੈਠਕ 'ਚ ਮੰਥਨ: ਸੂਤਰਾਂ ਦੀ ਮੰਨੀਏ ਤਾਂ ਜਿਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਨੂੰ ਲੈ ਕੇ ਬੈਠਕ 'ਚ ਮੰਥਨ ਹੋਇਆ, ਉਨ੍ਹਾਂ 'ਚ ਉਹ ਸੀਟਾਂ ਵੀ ਸ਼ਾਮਲ ਹਨ, ਜਿਨ੍ਹਾਂ 'ਤੇ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਦੇ ਨਾਲ-ਨਾਲ ਪਾਰਟੀ ਦੇ ਆਪਣੇ ਪੁਰਾਣੇ ਚਿਹਰੇ ਵੀ ਸ਼ਾਮਲ ਹਨ। ਸੂਤਰਾਂ ਦੀ ਮੰਨੀਏ ਤਾਂ ਭਾਜਪਾ ਪੰਜਾਬ ਵਿੱਚ ਦੋ ਸੂਚੀਆਂ ਵਿੱਚ ਉਮੀਦਵਾਰਾਂ ਦੇ ਨਾਂ ਜਾਰੀ ਕਰ ਸਕਦੀ ਹੈ। ਪਾਰਟੀ ਪਹਿਲੀ ਸੂਚੀ ਵਿੱਚ ਅੱਧੇ ਅਤੇ ਦੂਜੀ ਸੂਚੀ ਵਿੱਚ ਅੱਧੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਜਿਸ ਵਿੱਚੋਂ ਇੱਕ-ਦੋ ਦਿਨਾਂ ਵਿੱਚ ਪਹਿਲੀ ਸੂਚੀ ਸਾਹਮਣੇ ਆ ਸਕਦੀ ਹੈ।
ਵੱਖ-ਵੱਖ ਪਾਰਟੀਆਂ ਵਿੱਚੋਂ ਆਏ ਲੀਡਰਾਂ ਨੂੰ ਤਰਜੀਹ: ਪਾਰਟੀ ਪਹਿਲੀ ਸੂਚੀ ਵਿੱਚ ਜਿਨ੍ਹਾਂ ਸੀਟਾਂ 'ਤੇ ਉਮੀਦਵਾਰ ਉਤਾਰ ਸਕਦੀ ਹੈ, ਉਨ੍ਹਾਂ ਵਿੱਚ ਪਟਿਆਲਾ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਸ੍ਰੀ ਅਨੰਦਪੁਰ ਸਾਹਿਬ ਸ਼ਾਮਲ ਹੋ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੇ ਨਾਂ ਪਹਿਲੀ ਸੂਚੀ ਵਿੱਚ ਆ ਸਕਦੇ ਹਨ, ਉਨ੍ਹਾਂ ਵਿੱਚ ਪ੍ਰਨੀਤ ਕੌਰ, ਸੁਸ਼ੀਲ ਰਿੰਕੂ, ਰਵਨੀਤ ਬਿੱਟੂ, ਤਰਨਜੀਤ ਸਿੰਘ ਸੰਧੂ ਸਮੇਤ ਇੱਕ-ਦੋ ਹੋਰ ਨਾਂ ਸ਼ਾਮਲ ਹਨ।
- ਲੁਧਿਆਣਾ 'ਚ ਘਟਦੀ ਜਾ ਰਹੀ ਵੋਟ ਫੀਸਦ ਲੋਕਤੰਤਰ ਦੇ ਲਈ ਚਿੰਤਾ ਦਾ ਵਿਸ਼ਾ, ਮੁੱਖ ਚੋਣ ਅਫਸਰ ਨੇ ਵੋਟਰਾਂ ਨੂੰ ਕੀਤੀ ਖ਼ਾਸ ਅਪੀਲ - Decreasing vote percentage
- ਸ੍ਰੀ ਅਨੰਦਪੁਰ ਸਾਹਿਬ ਦੇ ਫੌਜੀ ਸੁਖਵਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਮੌਤ ਦਾ ਮਾਮਲਾ ਗਰਮਾਇਆ, ਪਰਿਵਾਰ ਨੇ ਇੰਡੀਅਨ ਆਰਮੀ ਉੱਤੇ ਲਾਏ ਗੰਭੀਰ ਇਲਜ਼ਾਮ - family questioned the Indian Army
- ਮਹਿਲਾ ਪੁਲਿਸ ਮੁਲਾਜ਼ਮ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਵਾਪਿਸ ਕੀਤਾ ਪੈਸਿਆਂ ਭਰਿਆ ਪਰਸ - The police showed honesty
ਕੇਂਦਰੀ ਚੋਣ ਕਮੇਟੀ ਦੀ ਮੀਟਿੰਗ: ਸੂਤਰਾਂ ਦੀ ਮੰਨੀਏ ਤਾਂ ਹੁਣ ਸ਼ਾਇਦ ਹੀ ਪੰਜਾਬ ਨੂੰ ਲੈ ਕੇ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਵੇਗੀ। ਮਤਲਬ ਕਿ ਹੁਣ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੋਰਟ ਗਰੁੱਪ ਦੀ ਮੀਟਿੰਗ 'ਚ ਕਰਨ ਤੋਂ ਬਾਅਦ ਹੀ ਕਰ ਸਕਦੀ ਹੈ। ਭਾਵ ਪਾਰਟੀ ਦੀ ਕੋਰ ਗਰੁੱਪ ਮੀਟਿੰਗ ਵਿੱਚ ਹੀ ਪੰਜਾਬ ਦੇ ਸਾਰੇ 13 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।