ਬਰਨਾਲਾ : ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਤੋਂ ਬਾਅਦ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਜਿਮਣੀ ਚੋਣਾਂ ਹੋਣੀਆਂ ਹਨ। ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਲੋਕ ਸਭਾ ਮੈਂਬਰ ਚੁਣੇ ਗਏ ਹਨ ਜਿਸ ਕਰਕੇ ਇਹਨਾਂ ਵੱਲੋਂ ਹੁਣ ਵਿਧਾਇਕੀ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ। ਇਸੇ ਕਾਰਨ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਜਿਮਨੀ ਚੋਣ ਹੋਵੇਗੀ। ਭਾਰਤੀ ਜਨਤਾ ਪਾਰਟੀ ਨੇ ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।
ਇਸੇ ਦੇ ਅੰਤਰਗਤ ਅੱਜ ਬਰਨਾਲਾ ਵਿਖੇ ਅੱਜ ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਬਰਨਾਲਾ ਜ਼ਿਲ੍ਹਾ ਲੀਡਰਸ਼ਿਪ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਲੰਘੀਆਂ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਅਤੇ ਭਾਜਪਾ ਨੂੰ ਸੂਬੇ ਭਰ ਵਿੱਚ ਮਿਲੇ ਚੰਗੇ ਹੁੰਗਾਰੇ ਲਈ ਤਸੱਲੀ ਪ੍ਰਗਟ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਭਾਜਪਾ ਪਹਿਲੀ ਵਾਰ ਆਪਣੇ ਦਮ ’ਤੇ ਲੋਕ ਸਭਾ ਚੋਣਾ ਇਕੱਲੇ ਲੜੀ ਹੈ ਅਤੇ ਪਾਰਟੀ ਦੀ ਵੋਟ ਫ਼ੀਸਦ ਵਿਧਾਨ ਸਭਾ ਦੇ 6.6 ਪ੍ਰਤੀਸ਼ਤ ਦੇ ਮੁਕਾਬਲੇ 18.5 ਪ੍ਰਤੀਸ਼ਤ ਹੋਈ ਹੈ। ਉਹਨਾਂ ਕਿਹਾ ਕਿ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੀ ਪਾਰਟੀ ਨੂੰ ਚੰਗਾ ਰਿਸਪਾਂਸ ਮਿਲਿਆ ਹੈ। ਸ਼ਹਿਰ ਦੇ ਬਹੁ ਗਿਣਤੀ ਬੂਥਾਂ ਨੂੰ ਭਾਜਪਾ ਨੇ ਲੀਡ ਕੀਤਾ ਹੈ। ਉਹਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅੱਤ ਦੀ ਗਰਮੀ ਵਿੱਚ ਪਾਰਟੀ ਲਈ ਕੰਮ ਕਰਨ ’ਤੇ ਧੰਨਵਾਦ ਕੀਤਾ ਉਥੇ ਨਾਲ ਹੀ ਉਹਨਾਂ ਕੇਂਦਰੀ ਸੱਤਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੀਜੀ ਵਾਰ ਐਨਡੀਏ ਦੀ ਸਰਕਾਰ ਬਨਣ ’ਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ।
- BBMB ਮੈਨੇਜਮੈਂਟ ਵੱਲੋਂ ਸਤਲੁਜ ਦਰਿਆ 'ਚ ਛੱਡਿਆ ਪਾਣੀ, ਲੋਕਾਂ ਨੇ BBMB ਨੂੰ ਕੀਤੀ ਖ਼ਾਸ ਅਪੀਲ - Water left in Sutlej river
- ਬੈਂਕ ਆਫ ਬੜੌਦਾ ਦੀ ਬਰਾਂਚ ਵਿੱਚ ਲੱਗੀ ਭਿਆਨਕ ਅੱਗ, ਮਚ ਗਈ ਹਫੜਾ-ਦਫੜੀ, ਦੇਖੋ ਵੀਡੀਓ.... - Fire broke out in Bank of Baroda
- ਦਰਿਆਈ ਜ਼ਮੀਨ 'ਤੇ ਡੇਰਾ ਰਾਧਾ ਸੁਆਮੀ ਦੇ ਕਬਜ਼ੇ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਨੇ ਕੀਤਾ ਵੱਡਾ ਖੁਲਾਸਾ, ਦੇਖੋ ਵੀਡੀਓ.... - Demand letter ADC Radha Swamy case
ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਸਮੇਤ ਸੂਬੇ ਦੇ ਹੋਰ ਹਲਕਿਆਂ ਦੀਆ ਜ਼ਿਮਨੀ ਚੋਣਾਂ ਜਿੱਤਣ ਲਈ ਪੂਰੀ ਵਾਹ ਲਗਾਉਣ ਲਈ ਕੇ ਪਾਰਟੀ ਵਰਕਰਾਂ ਨੂੰ ਉਤਸ਼ਾਹਿਤ ਕੀਤਾ। ਉਥੇ ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਵਿਧਾਨ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਵਿੱਢਦ ਦੀ ਲੋੜ ਹੈ। ਭਾਜਪਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪਾਰਟੀ ਨੀਤੀਆਂ ਨੂੰ ਘਰ ਘਰ ਲੈ ਕੇ ਜਾਣ ਦੀ ਲੋੜ ਹੈ।