ETV Bharat / state

ਭਾਜਪਾ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਕਿਹਾ- ਚਿੱਟੇ ਦੀ ਹੋ ਰਹੀ ਹੋਮ ਡਿਲੀਵਰੀ ਤੇ 28 ਮਹੀਨਿਆਂ 'ਚ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ - BJP targets Mann government - BJP TARGETS MANN GOVERNMENT

ਭਾਜਪਾ ਆਗੂ ਵਿਨੀਤ ਜੋਸ਼ੀ ਭਗਵੰਤ ਮਾਨ ਸਰਕਾਰ 'ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ 'ਆਪ' ਸਰਕਾਰ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਚਿੱਟੇ ਦੀ ਹੋਮ ਡਿਲੀਵਰੀ ਤੱਕ ਹੋ ਰਹੀ ਹੈ। ਪੜ੍ਹੋ ਪੂਰੀ ਖ਼ਬਰ...

ਭਾਜਪਾ ਦਾ ਮਾਨ ਸਰਕਾਰ 'ਤੇ ਨਿਸ਼ਾਨਾ
ਭਾਜਪਾ ਦਾ ਮਾਨ ਸਰਕਾਰ 'ਤੇ ਨਿਸ਼ਾਨਾ (ETV BHARAT)
author img

By ETV Bharat Punjabi Team

Published : Jul 18, 2024, 4:34 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 28 ਮਹੀਨਿਆਂ ਦੇ ਅਰਸੇ ਦਰਮਿਆਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਭਾਵੇਂ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2000 ਤੋਂ 2500 ਦੇ ਵਿਚਕਾਰ ਹੋਵੇਗੀ, ਪਰ ਕਈ ਪਰਿਵਾਰ ਸਮਾਜਿਕ ਪਰੇਸ਼ਾਨੀ ਕਾਰਨ ਨਹੀਂ ਦੱਸਦੇ ਅਤੇ ਪੁਲਿਸ ਵੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੀ ਹੈ ਕਿ ਐਫਆਈਆਰ ਦਰਜ ਨਾ ਹੋਵੇ। ਅਜਿਹੀ ਸਥਿਤੀ ਵਿੱਚ ਸਿਰਫ ਇੱਕ ਚੌਥਾਈ ਨਸ਼ੇ ਨਾਲ ਮੌਤਾਂ ਸਾਹਮਣੇ ਆਉਂਦੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕੀਤਾ ਹੈ। ਜਿਨ੍ਹਾਂ ਨੇ ਅੱਜ ਚੰਡੀਗੜ੍ਹ 'ਚ ਇਸ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ।

AAP ਸਰਕਾਰ ਨਸ਼ਿਆਂ ਖਿਲਾਫ਼ ਨਹੀਂ ਗੰਭੀਰ: ਜੋਸ਼ੀ ਨੇ ਆਖਿਆ ਕੀ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੇ ਚੋਣ ਵਾਅਦੇ ਨਾਲ ਸੱਤਾ 'ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਾਂ ਕੀ ਖਤਮ ਕਰਨਾ ਸੀ, ਸਗੋਂ ਉਨ੍ਹਾਂ ਦੇ ਰਾਜ 'ਚ ਨਸ਼ਾ ਹੁਣ ਮਹਾਮਾਰੀ ਦਾ ਰੂਪ ਧਾਰਨ ਕਰ ਚੁੱਕਾ ਹੈ, ਜਿਸ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ 26 ਜੂਨ 2022, 2023 ਅਤੇ 2024 ਨੂੰ ਤਿੰਨ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਆਏ ਸਨ, ਪਰ ਇੱਕ ਵੀ ਵੱਡਾ ਸੂਬਾ ਪੱਧਰੀ ਨਸ਼ਾ ਵਿਰੋਧੀ ਪ੍ਰੋਗਰਾਮ ਨਹੀਂ ਮਨਾਇਆ ਗਿਆ ਅਤੇ ਇੰਨਾ ਹੀ ਨਹੀਂ, ਇਕ ਇਸ਼ਤਿਹਾਰ ਵੀ ਜਾਰੀ ਨਹੀਂ ਕੀਤਾ ਗਿਆ। ਇੰਝ ਲੱਗਦਾ ਹੈ ਕਿ ਹੁਣ ਪੂਰੀ ਆਮ ਆਦਮੀ ਪਾਰਟੀ ਨੂੰ ਨਸ਼ਿਆਂ ਦੀ ਰੋਕਥਾਮ ਲਈ ਸੱਪ ਸੁੰਘ ਗਿਆ ਹੈ।

ਨਸ਼ੇ ਨੇ ਭਿਆਨਕ ਰੂਪ ਧਾਰਨ ਕਰ ਲਿਆ: ਜੋਸ਼ੀ ਨੇ ਤੱਥਾਂ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕੋਹੜ ਇੰਨਾਂ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਕਿ ਨੌਜਵਾਨ ਲੜਕੇ ਹੀ ਨਹੀਂ, ਸਗੋਂ 8 ਤੋਂ 12 ਸਾਲ ਦੇ ਬੱਚੇ, ਲੜਕੀਆਂ ਅਤੇ ਗਰਭਵਤੀ ਔਰਤਾਂ ਵੀ ਇਸ ਦਾ ਵੱਧ ਤੋਂ ਵੱਧ ਸ਼ਿਕਾਰ ਹੋ ਰਹੀਆਂ ਹਨ। ਨੌਜਵਾਨਾਂ ਖਾਸ ਕਰਕੇ ਕੁੜੀਆਂ ਦੇ ਨਸ਼ੇ ਕਰਨ ਦੀਆਂ ਵੀਡੀਓਜ਼ ਹਰ ਰੋਜ਼ ਵਾਇਰਲ ਹੋ ਰਹੀਆਂ ਹਨ। ਅਜਿਹੀਆਂ ਵੀਡੀਓਜ਼ ਪੰਜਾਬ ਦੇ ਅਕਸ ਨੂੰ ਖਰਾਬ ਕਰ ਰਹੀਆਂ ਹਨ। ਨਸ਼ੇ ਦੀ ਲਤ ਲਈ ਨਸ਼ੇੜੀ ਆਪਣੇ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਰਹੇ ਹਨ ਅਤੇ ਦੁੱਧ ਚੁੰਘਾਉਣ ਵਾਲੇ ਬੱਚਿਆਂ ਨੂੰ ਵੀ ਕੰਧ ਨਾਲ ਪਟਕਾ ਕੇ ਮਾਰ ਰਹੇ ਹਨ। ਨਸ਼ੇ ਕਾਰਨ ਪੂਰੇ ਪਰਿਵਾਰ ਤਬਾਹ ਹੋ ਗਏ ਹਨ ਅਤੇ ਉਨ੍ਹਾਂ ਦੇ ਘਰਾਂ ਨੂੰ ਤਾਲੇ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਇਹ ਉੱਡਦਾ ਪੰਜਾਬ ਦਾ ਭਿਆਨਕ ਦ੍ਰਿਸ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਉਂ ਨਹੀਂ ਦਿਸਦਾ।

ਬੇਖੌਫ਼ ਤਸਕਰ ਕਰ ਰਹੇ ਹਨ ਚਿੱਟੇ ਦੀ ਹੋਮ ਡਿਲੀਵਰੀ: ਵਿਨੀਤ ਜੋਸ਼ੀ ਨੇ ਅੱਗੇ ਕਿਹਾ ਕਿ ਨਸ਼ਾ ਇੰਨਾਂ ਸ਼ਰੇਆਮ ਮਿਲ ਰਿਹਾ ਹੈ ਕਿ 'ਇੱਥੇ ਚਿੱਟਾ ਵਿਕਦਾ ਹੈ' ਵਾਲੇ ਬੋਰਡ ਲਗਾਏ ਜਾ ਰਹੇ ਹਨ। ਸ਼ਰਾਬ ਦੇ ਠੇਕਿਆਂ ਵਾਂਗ ਹੁਣ ਇਹ 'ਚਿੱਟੇ' ਦੇ ਅੱਡੇ ਬਣ ਗਏ ਹਨ। ਚਿੱਟੇ ਦੀ ਹੋਮ ਡਿਲਿਵਰੀ ਕੀਤੀ ਜਾ ਰਹੀ ਹੈ। ਰਾਸ਼ਨ ਲੈਣ ਲਈ ਲੱਗਦੀਆਂ ਲਾਈਨਾਂ ਵਾਂਗ ਹੁਣ ਲੋਕ ਚਿੱਟਾ ਖਰੀਦਣ ਲਈ ਲਾਈਨਾਂ ਵਿੱਚ ਖੜ੍ਹੇ ਹਨ।

ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ, ਜਾਨ ਲੈਣ ਤੋਂ ਵੀ ਨਹੀਂ ਝਿਜਕਦੇ: ਇਸ ਦੇ ਨਾਲ ਹੀ ਭਾਜਪਾ ਆਗੂ ਜੋਸ਼ੀ ਨੇ ਕਿਹਾ ਕਿ ਨਸ਼ੇ ਦਾ ਵਿਰੋਧ ਕਰਨ ਵਾਲੇ ਨਸ਼ਾ ਤਸਕਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਨਸ਼ਾ ਤਸਕਰ ਨਾ ਸਿਰਫ ਨਸ਼ੇ ਦਾ ਵਿਰੋਧ ਕਰਨ ਵਾਲਿਆਂ 'ਤੇ ਹਮਲਾ ਕਰਦੇ ਹਨ, ਸਗੋਂ ਉਨ੍ਹਾਂ ਦੇ ਘਰਾਂ 'ਤੇ ਗੋਲੀਆਂ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਾਰ ਦਿੰਦੇ ਹਨ। ਇੰਨਾ ਹੀ ਨਹੀਂ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਕਿ ਹੁਣ ਨਸ਼ਾ ਤਸਕਰ ਪੁਲਿਸ 'ਤੇ ਹਮਲਾ ਕਰਨ ਜਾਂ ਜਾਨੋਂ ਮਾਰਨ ਤੋਂ ਵੀ ਨਹੀਂ ਡਰਦੇ।

ਮੁੱਖ ਮੰਤਰੀ ਦੱਸਣ ਕਿ ਹੁਣ ਨਸ਼ਾ ਕੌਣ ਵੇਚ ਰਿਹਾ: ਉਥੇ ਹੀ ਭਾਜਪਾ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜਦੋਂ ਖੁਦ ਸੱਤਾ ਵਿੱਚ ਨਹੀਂ ਸਨ ਤਾਂ ਉਹ ਅਕਸਰ ਕਿਹਾ ਕਰਦੇ ਸਨ ਕਿ ਸੱਤਾ ਵਿੱਚ ਬੈਠੇ ਲੋਕ (ਪਹਿਲਾਂ ਅਕਾਲੀ ਅਤੇ ਫਿਰ ਕਾਂਗਰਸੀ) ਨਸ਼ੇ ਵੇਚਦੇ ਹਨ। ਫਿਰ ਜੇਕਰ ਇਹੀ ਫਾਰਮੂਲਾ ਅੱਜ ਦੇ ਸੰਦਰਭ 'ਚ ਲਾਗੂ ਕੀਤਾ ਜਾਵੇ ਤਾਂ ਹੁਣ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸਰਪ੍ਰਸਤੀ ਵਿੱਚ ਨਸ਼ਾ ਵਿਕਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਨਸ਼ਾ ਤਸਕਰ ਪੰਜਾਬ 'ਚ ਬੇਖੌਫ਼ ਹੋ ਕੇ ਮੌਤ ਦੇ ਮੂੰਹ ਵਿਚ ਸਮਾਜ ਨੂੰ ਧੱਕ ਰਹੇ ਹਨ।

(PRESS NOTE)

ETV Bharat Logo

Copyright © 2025 Ushodaya Enterprises Pvt. Ltd., All Rights Reserved.