ETV Bharat / state

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਹੋਣ ਮਗਰੋਂ ਕਿਸਾਨਾਂ ’ਤੇ ਤੱਤੇ ਹੋਏ ਭਾਜਪਾ ਵਰਕਰ - Lok Sabha Elections - LOK SABHA ELECTIONS

LOK SABHA ELECTIONS : ਲੋਕ ਸਭਾ ਚੋਣਾਂ 'ਚ ਭਾਜਪਾ ਉਮੀਦਵਾਰਾਂ ਲਈ ਕਿਸਾਨ ਜਥੇਬੰਦੀਆਂ ਸਿਰਦਰਦ ਬਣਦੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਹੈ।

ਹੰਸ ਰਾਜ ਹੰਸ ਦਾ ਲਗਾਤਾਰ ਵਿਰੋਧ
ਹੰਸ ਰਾਜ ਹੰਸ ਦਾ ਲਗਾਤਾਰ ਵਿਰੋਧ (ETV BHARAT)
author img

By ETV Bharat Punjabi Team

Published : May 17, 2024, 12:45 PM IST

ਹੰਸ ਰਾਜ ਹੰਸ ਦਾ ਲਗਾਤਾਰ ਵਿਰੋਧ (ETV BHARAT)

ਮੋਗਾ: ਜਿਉਂ ਜਿਉਂ ਲੋਕ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ ਹੀ ਵੱਖ-ਵੱਖ ਪਾਰਟੀਆਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਜੇ ਗੱਲ ਕੀਤੀ ਜਾਵੇ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਲਗਾਤਾਰ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਏ ਹੰਸ ਨੂੰ ਕਿਸਾਨਾਂ ਦੇ ਡਟਵੇਂ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਫਰੀਦਕੋਟ ਹਲਕੇ ਦੇ ਜ਼ਿਲ੍ਹਾ ਮੋਗਾ ਦੇ ਪਿੰਡਾਂ 'ਚ ਆਪਣਾ ਚੋਣ ਪ੍ਰਚਾਰ ਕਰਨ ਜਾਣਾ ਸੀ ਤਾਂ ਪਿੰਡ ਦੇ ਬਾਹਰ ਹੀ ਕਿਸਾਨ ਜਥੇਬੰਦੀਆਂ ਵੱਲੋਂ ਹੰਸ ਰਾਜ ਹੰਸ ਨੂੰ ਰੋਕ ਕੇ ਉਹਨਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਇਸ ਮੌਕੇ ਭਾਰੀ ਸੁਰੱਖਿਆ ਫੋਰਸ ਤੈਨਾਤ ਕੀਤੀ ਗਈ।

ਭਾਜਪਾ ਵਰਕਰਾਂ ਨੇ ਚੁੱਕੇ ਸਵਾਲ: ਇਸ ਮੌਕੇ ਭਾਜਪਾ ਵਰਕਰਾਂ ਨੇ ਆਪਣੀ ਚੁੱਪੀ ਨੂੰ ਤੋੜਦਿਆਂ ਹੋਇਆਂ ਕਿਸਾਨ ਜਥੇਬੰਦੀਆਂ ਨੂੰ ਪਲਟਵਾਂ ਜਵਾਬ ਦਿੱਤਾ ਹੈ ਤੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਉਹ ਭਾਜਪਾ ਨੂੰ ਵੋਟਾਂ ਨਾ ਪਾ ਕੇ ਜਾਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰ ਸਕਦੇ ਹਨ ਪਰ ਇਹ ਜਥੇਬੰਦੀਆਂ ਗਾਲੀ ਗਲੋਚ ਅਤੇ ਲੜਨ ਤੱਕ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਹੰਸ ਰਾਜ ਹੰਸ ਵਲੋਂ ਸਵਾਲਾਂ ਦੇ ਜਵਾਬ ਦੇ ਦਿੱਤੇ ਤਾਂ ਇੰਨ੍ਹਾਂ ਦਾ ਵਿਰੋਧ ਕਰਨ ਦਾ ਮਤਲਬ ਹੀ ਨਹੀਂ ਬਣਦਾ।

ਵਿਰੋਧੀ ਪਾਰਟੀਆਂ ਦੀ ਦੱਸੀ ਚਾਲ: ਉੱਥੇ ਹੀ ਭਾਜਪਾ ਵਰਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਕਿਸਾਨ ਜਥੇਬੰਦੀਆਂ ਨਹੀਂ ਹਨ, ਇਹ ਬਹਿਰੂਪੀਏ ਹਨ ਜੋ ਕਿ ਗਰੀਬ ਬੰਦਿਆਂ 'ਤੇ ਜਾਂ ਉਮੀਦਵਾਰਾਂ ਨੂੰ ਦਹਿਸ਼ਤ ਦੇ ਮਾਹੌਲ ਵਿੱਚ ਕਰਕੇ ਗਰੀਬਾਂ 'ਤੇ ਅੱਤਿਆਚਾਰ ਕਰ ਰਹੇ ਹਨ। ਇਹ ਕਿਸਾਨ ਨਹੀਂ ਸਗੋਂ ਵਿਰੋਧੀ ਪਾਰਟੀਆਂ ਦੇ ਭਮੱਕੜ ਛੱਡੇ ਹੋਏ ਹਨ ,ਕਿਉਂਕਿ ਵਿਰੋਧੀ ਪਾਰਟੀਆਂ ਬੁਖਲਾਹਟ ਦੇ ਵਿੱਚ ਹਨ।

ਚੋਣ ਕਮਿਸ਼ਨ ਨੂੰ ਕੀਤੀ ਅਪੀਲ: ਉਨ੍ਹਾਂ ਕਿਹਾ ਕਿ ਹੰਸ ਰਾਜ ਹੰਸ ਹਲਕਾ ਫਰੀਦਕੋਟ ਤੋਂ ਚੋਣ ਜਿੱਤ ਰਹੇ ਹਨ ਤੇ ਇਹ ਸਭ ਉਹਨਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਉੱਥੇ ਭਾਜਪਾ ਵਰਕਰਾਂ ਨੇ ਚੋਣ ਕਮਿਸ਼ਨ ਨੂੰ ਵੀ ਅਪੀਲ ਕੀਤੀ ਹੈ ਕਿ ਇੰਨਾਂ ਕਿਸਾਨ ਜਥੇਬੰਦੀਆਂ ਨੂੰ ਨੱਥ ਪਾਈ ਜਾਵੇ ਤਾਂ ਕਿ ਹੰਸ ਰਾਜ ਹੰਸ ਦਾ ਹੱਕ ਬਣਦਾ ਹੈ ਕਿ ਉਹ ਆਪਣਾ ਤੇ ਆਪਣੀ ਪਾਰਟੀ ਲਈ ਪ੍ਰਚਾਰ ਕਰ ਸਕਣ, ਨਾ ਕਿ ਇਹ ਜੋ ਕਿਸਾਨ ਜਥੇਬੰਦੀਆਂ ਕਰ ਰਹੀਆਂ ਹਨ ਉਹ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.