ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ 5 ਮਈ ਤੋਂ ਘਰਾਂ ਦੇ ਘਿਰਾਉ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ ਅਤੇ ਤੁਰੰਤ ਜੱਥੇਬੰਦੀ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਜੱਥੇਬੰਦੀ ਵੱਲੋ ਅੱਜ ਸੂਬਾ ਪੱਧਰੀ ਮੀਟਿੰਗ ਕਰਕੇ ਅਧਿਕਾਰੀਆਂ ਦੇ ਭਰੋਸਾ ਕਰਕੇ ਅਪਣੇ ਸੰਘਰਸ਼ ਨੂੰ ਕੁੱਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।
ਕਿਸਾਨਾਂ ਦੀਆਂ ਮੰਗਾਂ ਬਾਰੇ 15 ਦਿਨਾਂ ਵਿੱਚ ਹੱਲ: ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਬਾਰੇ 15 ਦਿਨਾਂ ਵਿੱਚ ਹੱਲ ਕਰਨ ਦੇ ਦਿੱਤੇ ਭਰੋਸੇ ਮਗਰੋਂ ਜਥੇਬੰਦੀ ਵੱਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਦੇ ਘਰਾਂ ਅੱਗੇ ਦਿੱਤੇ ਧਰਨਿਆਂ ਅਤੇ ਵਿਰੋਧ ਦੇ ਸੱਦੇ ਦੇ ਐਕਸ਼ਨ ਨੂੰ 15 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਪਰ ਸਰਕਾਰ ਵੱਲੋਂ ਦਿੱਤੇ ਸਮੇਂ ਅਨੁਸਾਰ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਪੂਰਨ ਹੱਲ ਨਾ ਕੀਤਾ ਤਾਂ 20 ਮਈ ਤੋਂ ਦੁਬਾਰਾ ਆਮ ਆਦਮੀ ਪਾਰਟੀ ਦੇ ਵਿਰੁੱਧ ਦਿੱਤੇ ਸੱਦੇ ਦੇ ਐਕਸਨ ਨੂੰ ਜਿਉਂ ਦੀ ਤਿਉਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਦੇ ਮੈਦਾਨਾਂ ਵਿੱਚ ਆਉਣ ਲਈ ਤਿਆਰ ਰਹਿਣ, ਕਿਉਂਕਿ ਸਰਕਾਰਾਂ ਵਾਰੀ ਵਾਰੀ ਵਾਅਦੇ ਕਰਕੇ ਮੁੱਕਰਦੀਆਂ ਰਹਿੰਦੀਆਂ ਹਨ।
ਪੂਰਾ ਮੁਆਵਜ਼ਾ ਦੋ ਹਫਤਿਆਂ ਵਿੱਚ ਦੇਣ ਦਾ ਵਾਅਦਾ: ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੱਥੇਬੰਦੀ ਵੱਲੋਂ 5 ਮਈ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਦੀਆਂ ਕੋਠੀਆਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕੱਲ 3 ਮਈ ਨੂੰ ਸਰਕਾਰ ਵੱਲੋਂ ਇੱਕ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਏਡੀਜੀਪੀ ਜਸਕਰਨ ਸਿੰਘ, ਡੀਸੀ ਸੰਗਰੂਰ, ਐਸਐਸਪੀ ਸੰਗਰੂਰ, ਡੀਸੀ ਬਠਿੰਡਾ, ਐਸਐਸਪੀ ਬਠਿੰਡਾ ਅਤੇ ਦੋਵੇਂ ਜ਼ਿਲ੍ਹਿਆਂ ਨਾਲ ਸੰਬੰਧਿਤ ਐਸਡੀਐਮ ਅਤੇ ਡੀਐਸਪੀ ਹਾਜ਼ਰ ਹੋਏ ਸਨ। ਮੀਟਿੰਗ ਵਿੱਚ ਪੁਆਇੰਟ ਬਾਈ ਪੁਆਇੰਟ ਗੱਲ ਕੀਤੀ ਗਈ। ਜਿਸ ਵਿੱਚ ਬਠਿੰਡਾ ਦੇ ਪਿੰਡ ਲੇਲੇਵਾਲਾ ਵਿੱਚ ਗੈਸ ਪਾਈਪ ਲੈਣ ਦੇ ਮਸਲੇ ਨੂੰ ਸੁਲਝਾਉਣ ਲਈ ਦੋ ਹਫ਼ਤਿਆਂ ਦਾ ਵਿਸ਼ਵਾਸ ਦਵਾਇਆ ਗਿਆ। ਦੋਵੇਂ ਜ਼ਿਲ੍ਹਿਆਂ ਨਾਲ ਸੰਬੰਧਿਤ ਗੜ੍ਹੇਮਾਰੀ ਦੇ ਮੁਆਵਜ਼ੇ ਇੱਕ ਹਫ਼ਤੇ ਵਿੱਚ ਵੰਡਣ ਦਾ ਭਰੋਸਾ ਦਿੱਤਾ ਗਿਆ। ਬਠਿੰਡਾ ਦੇ ਪਿੰਡ ਘੁੱਦਾ ਵਿਖੇ ਲਗਭਗ 50 ਏਕੜ ਫ਼ਸਲ ਜੋ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਸੀ। ਉਸ ਦਾ ਪੂਰਾ ਮੁਆਵਜ਼ਾ ਦੋ ਹਫਤਿਆਂ ਵਿੱਚ ਦੇਣ ਦਾ ਵਾਅਦਾ ਕੀਤਾ ਗਿਆ। ਭਾਰਤ ਮਾਲਾ ਦੇ ਵਿੱਚ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਸਾਰੇ ਕੇਸਾਂ ਨੂੰ ਨਿਵੇੜਨ ਦਾ ਦੋ ਹਫ਼ਤਿਆਂ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਗਿਆ।
ਭਿਆਨਕ ਬਿਮਾਰੀ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ: ਸੰਗਰੂਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਜਹਾਂਗੀਰ ਦੇ ਜ਼ਮੀਨੀ ਵਿਵਾਦ ਨੂੰ ਦੋ ਹਫ਼ਤਿਆਂ ਦੇ ਵਿੱਚ ਹੱਲ ਕਰਾਉਣ ਦਾ ਵਾਅਦਾ ਕੀਤਾ ਗਿਆ। ਜ਼ਿਲ੍ਹਾਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਭਿਆਨਕ ਬਿਮਾਰੀ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾਂ ਦੋ ਹਫ਼ਤਿਆਂ ਵਿੱਚ ਦੇਣ ਦਾ ਵਾਅਦਾ ਕੀਤਾ ਗਿਆ ਹੈ। ਨਹਿਰੀ ਪਾਣੀ ਦੀ ਟੇਲਾਂ ਵਾਲੀ ਸਮੱਸਿਆ ਸਬੰਧੀ ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸੂਬਾ ਕਮੇਟੀ ਨੇ ਅੱਜ ਸੂਬਾ ਪੱਧਰੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇਕਰ ਇਹ ਮਸਲੇ ਦਿੱਤੇ ਸਮੇਂ ਵਿੱਚ ਹੱਲ ਨਾ ਕੀਤੇ ਗਏ ਤਾਂ ਇਹ ਮੋਰਚੇ 20 ਮਈ ਤੋਂ ਮੁੜ ਸ਼ੁਰੂ ਕੀਤੇ ਜਾਣਗੇ ਤੇ ਆਪ ਦੇ ਮੰਤਰੀਆਂ ਨੂੰ ਪਿੰਡਾਂ 'ਚ ਆਉਣ ਤੇ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਦੀ ਤਿਆਰੀ ਲਈ ਮੁਹਿੰਮ ਪਿੰਡ ਪਿੰਡ ਚਲਾਈ ਜਾਵੇਗੀ। ਅੱਜ ਦੀ ਇੲ ਮੀਟਿੰਗ ਵਿੱਚ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਹਾਜ਼ਰ ਹੋਏ।
- ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਹੋਇਆ ਭਿਆਨਕ ਸੜਕ ਹਾਦਸਾ, ਲੋਕ ਬਣੇ ਰਹੇ ਤਮਾਸ਼ਬੀਨ - Jalalabad road accident
- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੰਦ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਕਰ ਰਹੀ ਮਾਮਲੇ 'ਚ ਜਾਂਚ - youth committed suicide in jail
- ਹਰਦੀਪ ਨਿੱਜਰ ਕਤਲ ਕੇਸ 'ਚ ਤਿੰਨ ਭਾਰਤੀ ਮੂਲ ਦੇ ਸ਼ੱਕੀ ਗ੍ਰਿਫ਼ਤਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਦੱਸੇ ਜਾ ਰਹੇ ਹਨ ਮੁਲਜ਼ਮ - Hardeep Singh Nijjar killing