ETV Bharat / state

ਬੀਕੇਯੂ ਉਗਰਾਹਾਂ ਨੇ ਜ਼ਿਮਨੀ ਚੋਣਾਂ 'ਚ AAP ਅਤੇ BJP ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਦਾ ਕੀਤਾ ਐਲਾਨ - BKU UGRAHAN PERMANENT MORCHA

ਝੋਨੇ ਦੀ ਖ਼ਰੀਦ ਅਤੇ ਡੀਏਪੀ ਦੀ ਘਾਟ ਕਾਰਨ ਕਿਸਾਨਾਂ ਵਲੋਂ ਹੁਣ ਜ਼ਿਮਨੀ ਚੋਣਾਂ 'ਚ AAP ਅਤੇ BJP ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਦਾ ਐਲਾਨ।

ਕਿਸਾਨਾਂ ਵਲੋਂ ਪੱਕੇ ਮੋਰਚੇ ਦਾ ਐਲਾਨ
ਕਿਸਾਨਾਂ ਵਲੋਂ ਪੱਕੇ ਮੋਰਚੇ ਦਾ ਐਲਾਨ (ETV BHARAT)
author img

By ETV Bharat Punjabi Team

Published : Nov 3, 2024, 10:02 AM IST

ਬਰਨਾਲਾ: ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧ,­ ਡੀਏਪੀ ਦੀ ਘਾਟ ਅਤੇ ਪਰਾਲੀ ਦੇ ਮੁੱਦੇ ਉਪਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਜ਼ਿਮਨੀ ਚੋਣਾਂ ਦੇ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜੱਥੇਬੰਦੀ ਵਲੋਂ ਹਲਕੇ ਦੇ ਪਿੰਡ ਚੀਮਾ ਵਿਖੇ ਸੂਬਾ ਪੱਧਰੀ ਮੀਟਿੰਗ ਉਪਰੰਤ ਕੀਤਾ ਗਿਆ।

ਕਿਸਾਨਾਂ ਵਲੋਂ ਪੱਕੇ ਮੋਰਚੇ ਦਾ ਐਲਾਨ (ETV BHARAT)

52 ਥਾਵਾਂ 'ਤੇ ਚੱਲ ਰਹੇ ਪੱਕੇ ਮੋਰਚੇ

ਇਸ ਮੌਕੇ ਜੱਥੇਬੰਦੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,­ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਿਸਾਨੀ ਨਾਲ ਸਬੰਧਤ ਉਪਰੋਕਤ ਤਿੰਨੇ ਮੁੱਦਿਆਂ ਉਪਰ 16 ਦਿਨਾਂ ਤੋਂ 52 ਪੱਕੇ ਮੋਰਚੇ ਚੱਲ ਰਹੇ ਹਨ। ਜਿਹਨਾਂ ਵਿੱਚੋਂ ਸਾਰੇ ਸਿਆਸੀ ਨੇਤਾਵਾਂ ਦੇ ਘਰਾਂ ਤੋਂ ਅੱਜ ਤੋਂ ਮੋਰਚੇ ਖ਼ਤਮ ਕਰਕੇ ਚਾਰੇ ਜ਼ਿਮਨੀ ਚੋਣ ਹਲਕਿਆਂ ਦੇ ਆਪ ਤੇ ਬੀਜੇਪੀ ਉਮੀਦਵਾਰਾਂ ਦੇ ਘਰਾਂ ਜਾਂ ਦਫ਼ਤਰਾਂ ਅੱਗੇ ਕੇਂਦਰਿਤ ਕੀਤੇ ਜਾਣਗੇ।

ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ

ਇਸ ਤੋਂ ਇਲਾਵਾ ਪਿੰਡਾਂ ਵਿੱਚ ਪ੍ਰਚਾਰ ਕਰਨ ’ਤੇ ਵੀ ਇਹਨਾਂ ਦੇ ਵਿਰੋਧ ਅਤੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਿਆਂ ਉਪਰ ਧਰਨੇ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਇਸ ਦੇ ਨਾਲ ਹੀ ਬਰਨਾਲਾ ਵਿਖੇ ‘ਆਪ’ ਉਮੀਦਵਾਰ ਦਾ ਘਰ ਨਾ ਹੋਣ ਕਾਰਨ ਇਹ ਮੋਰਚਾ ਸੰਸਦ ਮੈਂਬਰ ਮੀਤ ਹੇਅਰ ਦੇ ਘਰ ਅੱਗੇ ਰਹੇਗਾ।

ਕੇਂਦਰ ਤੇ ਸੂਬਾ ਸਰਕਾਰ ਜ਼ਿੰਮੇਵਾਰ

ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨਾ ਹੋਣ ਅਤੇ ਡੀਏਪੀ ਦੀ ਘਾਟ ਲਈ ਕੇਂਦਰ ਅਤੇ ਸੂਬਾ ਦੋਵੇਂ ਸਰਕਾਰਾਂ ਜਿੰਮੇਵਾਰ ਹਨ। ਕਿਸਾਨਾਂ ਦੀ ਮਜਬੂਰੀ ਦਾ ਨਾਜਾਇਜ਼ ਲਾਹਾ ਲੈ ਕੇ ਵੱਧ ਨਮੀ ਦੇ ਬਹਾਨੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀ ਮਿਲੀਭੁਗਤ ਰਾਹੀਂ ਪ੍ਰਤੀ ਕੁਇੰਟਲ ਕਟੌਤੀ ਕੀਤੀ ਜਾ ਰਹੀ ਹੈ। ਇਸ ਲੁੱਟ ਦਾ ਸ਼ਿਕਾਰ ਹੋਏ ਕਿਸਾਨਾਂ ਤੋਂ ਵੇਰਵੇ ਹਾਸਲ ਕਰਕੇ ਕਟੌਤੀ ਵਾਪਸ ਕਰਾਉਣ ਲਈ ਸੰਘਰਸ਼ ਕੀਤੇ ਜਾਣਗੇ।

ਪਰਾਲੀ ਸਾੜਨ 'ਤੇ ਕਾਰਵਾਈ ਦਾ ਵਿਰੋਧ

ਆਗੂਆਂ ਨੇ ਕਿਹਾ ਕਿ ਮਜਬੂਰੀ ਵੱਸ ਪਰਾਲੀ ਸਾੜ ਰਹੇ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦਾ ਜੱਥੇਬੰਦੀ ਵਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਝੋਨੇ ਦਾ ਦਾਣਾ-ਦਾਣਾ ਖ਼ਰੀਦ ਹੋਣ ਤੱਕ­ ਡੀਏਪੀ ਦੀ ਲੋੜੀਂਦੀ ਸਪਲਾਈ ਪੂਰੀ ਹੋਣ ਅਤੇ ਪਰਾਲੀ ਦੇ ਮੁਕੰਮਲ ਪ੍ਰਬੰਧਨ ਤੱਕ ਸੰਘਰਸ਼ ਜਾਰੀ ਰਹਿਣਗੇ। ਇਸ ਮੌਕੇ ਸ਼ਿੰਗਾਰਾ ਸਿੰਘ ਮਾਨ­ ਚਮਕੌਰ ਸਿੰਘ ਨੈਣੇਵਾਲ­ ਜਗਤਾਰ ਸਿੰਘ ਕਾਲਾਝਾੜ­ ਜਰਨੈਲ ਸਿੰਘ ਬਦਰਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.