ਬਰਨਾਲਾ: ਬਰਨਾਲਾ ਜ਼ਿਲ੍ਹੇ ਵਿੱਚ ਬਲੱਡ ਸੁਸਾਇਟੀ ਅਤੇ ਟ੍ਰੈਫਿਕ ਪੁਲਿਸ ਦੀ ਸਾਂਝੀ ਪਹਿਲਕਦਮੀ ਕੀਤੀ ਗਈ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੂਟੇ ਵੰਡੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। 500 ਦੇ ਕਰੀਬ ਛਾਂਦਾਰ, ਫੁੱਲਦਾਰ ਅਤੇ ਫਲਦਾਰ ਪੌਦੇ ਵੰਡੇ ਗਏ ਹਨ। ਟ੍ਰੈਫਿਕ ਪੁਲਿਸ ਅਧਿਕਾਰੀਆਂ ਅਤੇ ਸੁਸਾਇਟੀ ਦੇ ਆਗੂਆਂ ਨੇ ਲੋਕਾਂ ਨੂੰ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।
1500 ਦੇ ਕਰੀਬ ਬੂਟੇ ਲੋਕਾਂ ਵਿੱਚ ਵੰਡੇ: ਇਸ ਮੌਕੇ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੂਟੇ ਵੰਡਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਟ੍ਰੈਫਿਕ ਪੁਲਿਸ ਹੁਣ ਤੱਕ 1500 ਦੇ ਕਰੀਬ ਬੂਟੇ ਲੋਕਾਂ ਵਿੱਚ ਵੰਡ ਚੁੱਕੀ ਹੈ। ਅੱਜ ਬਲੱਡ ਸੁਸਾਇਟੀ ਬਰਨਾਲਾ ਦੇ ਸਹਿਯੋਗ ਨਾਲ 500 ਦੇ ਕਰੀਬ ਬੂਟੇ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਵੀ ਜ਼ਰੂਰੀ ਹੈ ਤਾਂ ਜੋ ਸਾਡਾ ਵਾਤਾਵਰਨ ਸ਼ੁੱਧ ਅਤੇ ਹਰਾ ਭਰਾ ਰਹੇ।
ਸੁਸਾਇਟੀ ਵੱਲੋਂ ਪੌਦੇ ਵੰਡਣ ਦੀ ਮੁਹਿੰਮ ਪਹਿਲਾਂ ਵਾਂਗ ਜਾਰੀ: ਇਸ ਮੌਕੇ ਅੰਮ੍ਰਿਤਪਾਲ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬਲੱਡ ਸੁਸਾਇਟੀ ਵੱਲੋਂ ਟ੍ਰੈਫਿਕ ਪੁਲੀਸ ਦੇ ਸਹਿਯੋਗ ਨਾਲ ਬੂਟੇ ਵੰਡੇ ਗਏ ਹਨ। ਸੁਸਾਇਟੀ ਵੱਲੋਂ ਪੌਦੇ ਵੰਡਣ ਦੀ ਮੁਹਿੰਮ ਪਹਿਲਾਂ ਵਾਂਗ ਜਾਰੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੂਟੇ ਦਿੱਤੇ ਜਾ ਰਹੇ ਹਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।
- ਮੌੜ ਮੰਡੀ ਵਿਖੇ ਦਿਨ ਦਿਹਾੜੇ ਦੋ ਨੌਜਵਾਨਾਂ ਵੱਲੋਂ ਆਪਟੀਕਲ ਦੁਕਾਨ 'ਤੇ ਚੋਰੀ, ਦੁਕਾਨ ਦਾ ਜਿੰਦਰਾ ਤੋੜ ਕੇ ਚੋਰੀ ਨੂੰ ਦਿੱਤਾ ਅੰਜਾਮ - Theft incident in Maur Mandi
- ਬਰਨਾਲਾ 'ਚ ਗਰੀਨ ਫ਼ੀਲਡ ਹਾਈਵੇ ਲਈ ਜ਼ਮੀਨਾਂ ਐਕੁਆਇਰ ਕਰਨ 'ਚ ਪ੍ਰਸਾਸ਼ਨ ਹੋਇਆ ਤੇਜ਼ - Acquire lands in Barnala
- ਆਪਰੇਸ਼ਨ ਕਾਸੋ ਦੇ ਤਹਿਤ ਬਠਿੰਡਾ ਪੁਲਿਸ ਵੱਲੋਂ ਡੋਗ ਸਕੋਡ ਨੂੰ ਲੈ ਕੇ ਚਲਾਇਆ ਗਿਆ ਸਰਚ ਅਭਿਆਨ - Search operation by Bathinda police