ETV Bharat / state

ਬਰਨਾਲਾ ਦੇ ਸਰਕਾਰੀ ਹਸਪਤਾਲ ਬਾਹਰ ਨੌਜਵਾਨ ਦੀ ਲਟਕਦੀ ਲਾਸ਼ ਮਿਲੀ, ਨਹੀਂ ਹੋ ਸਕੀ ਮ੍ਰਿਤਕ ਦੀ ਪਹਿਚਾਣ - BODY OF A YOUNG MAN FOUND

ਬਰਨਾਲਾ ਸਿਵਲ ਹਸਪਤਾਲ ਬਾਹਰ ਗਰਿੱਲ ਨਾਲ ਨਾਲ ਨੌਜਵਨ ਦੀ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ।

BODY OF A YOUNG MAN FOUND
ਬਰਨਾਲਾ ਦੇ ਸਰਕਾਰੀ ਹਸਪਤਾਲ ਬਾਹਰ ਨੌਜਵਾਨ ਦੀ ਲਟਕਦੀ ਲਾਸ਼ ਮਿਲੀ (ETV BHARAT PUNJAB (ਪੱਤਰਕਾਰ,ਬਰਨਾਲਾ))
author img

By ETV Bharat Punjabi Team

Published : Dec 4, 2024, 6:41 PM IST

ਬਰਨਾਲਾ: ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਬਾਹਰ ਨੌਜਵਾਨ ਦੀ ਲਟਕਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸਥਾਨਕ ਲੋਕਾਂ ਵੱਲੋਂ ਹਸਪਤਾਲ ਦੀ ਜੱਚਾ-ਬੱਚਾ ਇਮਾਰਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਦੇਖਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਪੁਲਿਸ ਅਨੁਸਾਰ ਮ੍ਰਿਤਕ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ ਪਰ ਫਿਲਹਾਲ ਉਸਦੀ ਪਹਿਚਾਣ ਨਹੀਂ ਹੋ ਸਕੀ।

ਨਹੀਂ ਹੋ ਸਕੀ ਮ੍ਰਿਤਕ ਦੀ ਪਹਿਚਾਣ (ETV BHARAT PUNJAB (ਪੱਤਰਕਾਰ,ਬਰਨਾਲਾ))

ਲਾਸ਼ ਲਟਕਦੀ ਮਿਲੀ
ਇਸ ਮੌਕੇ ਪ੍ਰਤੱਖਦਰਸ਼ੀ ਦੁਕਾਨਦਾਰ ਨੇ ਕਿਹਾ ਕਿ ਸਵੇਰੇ ਪੰਜ ਵਜੇ ਜਦੋਂ ਹਸਪਤਾਲ ਦੇ ਸਾਹਮਣੇ ਪਹੁੰਚਿਆ ਤਾਂ ਇਮਾਰਤ ਨਾਲ ਇੱਕ ਵਿਅਕਤੀ ਦੀ ਲਾਸ਼ ਲਟਕ ਰਹੀ ਸੀ, ਜਿਸ ਨੂੰ ਦੇਖ ਕੇ ਉਹ ਡਰ ਗਿਆ, ਇਸ ਉਪਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਮੌਕੇ ਸਰਕਾਰੀ ਹਸਪਤਾਲ ਦੀ ਪਾਰਕਿੰਗ ਦੇ ਮੁਲਾਜ਼ਮ ਰਾਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਹਨਾਂ ਕੋਲ ਇੱਕ ਨੌਜਵਾਨ ਆਇਆ ਸੀ ਜੋ ਮਾਨਸਿਕ ਰੂਪ ਵਿੱਚ ਪਰੇਸ਼ਾਨ ਲੱਗਦਾ ਸੀ। ਉਸ ਨੂੰ ਹਸਪਤਾਲ ਦੇ ਸੁਰੱਖਿਆ ਗਾਰਡਾਂ ਨੇ ਬਾਹਰ ਕੱਢ ਦਿੱਤਾ ਅਤੇ ਬਾਅਦ ਵਿੱਚ ਉਹ ਸਾਡੇ ਕੋਲ ਬੈਠਾ ਰਿਹਾ ਅਤੇ ਚਾਹ ਵੀ ਪੀ ਕੇ ਗਿਆ ਪਰ ਬਾਅਦ ਵਿੱਚ ਉਸ ਨੇ ਹਸਪਤਾਲ ਦੇ ਬਾਹਰ ਫਾਹਾ ਲੈਕੇ ਖੁਦਕੁਸ਼ੀ ਕਰ ਲਈ।

ਪਹਿਚਾਣ ਨਹੀਂ ਹੋ ਸਕੀ

ਇਸ ਮੌਕੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਸਵੇਰੇ 6 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰਨਾਲਾ ਸਰਕਾਰੀ ਹਸਪਤਾਲ ਦੇ ਜੱਚਾ-ਬੱਚਾ 20 ਇਮਾਰਤ ਦੇ ਨਾਲ ਬਾਹਰਲੇ ਪਾਸੇ ਇੱਕ ਵਿਅਕਤੀ ਦੀ ਲਾਸ਼ ਗਰਿੱਲ ਨਾਲ ਲਟਕ ਰਹੀ ਹੈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਵੱਲੋਂ ਆਤਮ ਹੱਤਿਆ ਕੀਤੀ ਲੱਗਦੀ ਹੈ ਪਰ ਫਿਲਹਾਲ ਉਸ ਦੀ ਕੋਈ ਪਹਿਚਾਣ ਨਹੀਂ ਹੋ ਸਕੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.