ਲੁਧਿਆਣਾ: ਇਥੋਂ ਦੇ ਕਿਰਪਾਲ ਨਗਰ ਬੁੱਢੇ ਦਰਿਆ ਦੇ ਨਜ਼ਦੀਕ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਬੁੱਢੇ ਦਰਿਆ ਵਿੱਚ ਤੈਰਦੀ ਹੋਈ ਮਿਲੀ। ਜਿਸ ਨੂੰ ਲੋਕਾਂ ਨੇ ਬਾਹਰ ਕੱਢਿਆ ਅਤੇ ਮੌਕੇ 'ਤੇ ਹੀ ਪੁਲਿਸ ਨੂੰ ਬੁਲਾਇਆ ਗਿਆ। ਜਿੱਥੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ, ਉੱਥੇ ਹੀ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਵਜੰਮੇ ਬੱਚੇ ਦੀ ਲਾਸ਼ ਹੈ ਜਿਸ ਨੂੰ ਕਬਜ਼ੇ ਵਿੱਚ ਲੈਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ: ਇਸ ਸਬੰਧੀ ਸਭ ਤੋਂ ਪਹਿਲਾਂ ਜਾਣਕਾਰੀ ਪੰਜਾਬ ਪੁਲਿਸ ਦੇ ਵਿੱਚ ਸਮਾਜ ਸੇਵਾ ਕਰਨ ਵਾਲੇ ਇੱਕ ਵਲੰਟੀਅਰ ਨੂੰ ਲੱਗੀ ਜੋ ਕਿ ਇਲਾਕੇ ਦੇ ਵਿੱਚ ਤੈਨਾਤ ਸੀ। ਜਦੋਂ ਉਸਨੇ ਵੇਖਿਆ ਕਿ ਬੁੱਢੇ ਨਾਲੇ ਦੇ ਕੰਢੇ 'ਤੇ ਕੁਝ ਖਿਡੌਣੇ ਵਰਗਾ ਵੱਗ ਰਿਹਾ ਹੈ, ਜਿਸ ਤੋਂ ਬਾਅਦ ਉਸ ਨੇ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਜਦੋਂ ਧਿਆਨ ਨਾਲ ਦੇਖਿਆ ਤਾਂ ਉਹ ਨਵਜੰਮਿਆ ਬੱਚਾ ਸੀ। ਜਿਸ ਤੋਂ ਬਾਅਦ ਮੌਕੇ 'ਤੇ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਧਰ ਮੌਕੇ 'ਤੇ ਆ ਕੇ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਦੇ ਨਾਲ ਨਵਜੰਮੇ ਬੱਚੇ ਦੀ ਲਾਸ਼ ਨੂੰ ਬੁੱਢੇ ਨਾਲੇ ਦੇ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਭੇਜਿਆ ਗਿਆ ਹੈ। ਥਾਣਾ ਦਰੇਸੀ ਦੀ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਵਲੋਂ ਜਾਂਚ ਕੀਤੀ ਗਈ ਸ਼ੁਰੂ: ਨਵਜੰਮੇ ਬੱਚੇ ਦੀ ਲਾਸ਼ ਬੁੱਢੇ ਨਾਲੇ ਦੇ ਵਿੱਚੋਂ ਮਿਲਣ ਦੇ ਨਾਲ ਇਲਾਕੇ ਦੇ ਵਿੱਚ ਰੋਸ ਦੀ ਲਹਿਰ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਘਿਨੌਣੀ ਵਾਰਦਾਤ ਹੈ, ਜਿਸ ਨੇ ਵੀ ਇਸ ਨੂੰ ਅੰਜ਼ਾਮ ਦਿੱਤਾ ਹੈ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਇੱਕ ਛੋਟੀ ਜਿਹੀ ਜਾਨ ਨੂੰ ਨਾਲੇ ਦੇ ਵਿੱਚ ਸੁੱਟ ਕੇ ਖਤਮ ਕਰ ਦੇਣਾ ਬਹੁਤ ਹੀ ਗਲਤ ਹੈ। ਪੁਲਿਸ ਨੂੰ ਇਸ 'ਤੇ ਗੰਭੀਰਤਾ ਦੇ ਨਾਲ ਐਕਸ਼ਨ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਪਤਾ ਲੱਗ ਸਕੇ ਕਿ ਇਹ ਬੱਚਾ ਕਿਸ ਨੇ ਇਸ ਨਾਲੇ ਦੇ ਵਿੱਚ ਸੁੱਟਿਆ ਸੀ।
- ਰਵਨੀਤ ਬਿੱਟੂ ਦੇ ਜਾਣ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ! ਸਾਬਕਾ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਨੇ ਕਹੀ ਇਹ ਗੱਲ... - Lok Sabha Election 2024
- ਨਸ਼ੇ ਦੀ ਹਾਲਤ ਵਿੱਚ ਟਰੱਕ ਚਾਲਕ ਨੇ ਕੁਚਲਿਆ ਮੋਟਰਸਾਈਕਲ ਸਵਾਰ, ਲਾਈਵ ਵੀਡੀਓ ਆਈ ਸਾਹਮਣੇ - truck driver crushed motorcyclist
- ਭਾਜਪਾ 'ਚ ਸ਼ਾਮਲ ਰਵਨੀਤ ਬਿੱਟੂ ਨੇ ਕਾਂਗਰਸ ਛੱਡਣ ਦੇ ਦੱਸੇ ਕਈ ਵੱਡੇ ਕਾਰਨ - Ravneet Bittu Joined The Bjp