ETV Bharat / state

ਬਿਆਸ ਰੇਲਵੇ ਸਟੇਸ਼ਨ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ - Body found at Beas railway station

author img

By ETV Bharat Punjabi Team

Published : Sep 9, 2024, 10:22 AM IST

Dead body found at Beas Railway station: ਬੀਤੇ ਦਿਨੀਂ ਰੇਲਵੇ ਸਟੇਸ਼ਨ ਬਿਆਸ ਦੇ ਨਜ਼ਦੀਕੀ ਖੇਤਰ ਤੋਂ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਦੇ ਵਿੱਚ ਮ੍ਰਿਤਕ ਦੇਹ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Body of unidentified person found at Beas railway station
ਬਿਆਸ ਰੇਲਵੇ ਸਟੇਸ਼ਨ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ (AMRITSAR REPORTER)

ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਰੇਲਵੇ ਸਟੇਸ਼ਨ ਬਿਆਸ ਦੇ ਨਜ਼ਦੀਕੀ ਖੇਤਰ ਤੋਂ ਬੀਤੇ ਦਿਨੀਂ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਦੇ ਵਿੱਚ ਮ੍ਰਿਤਕ ਦੇਹ ਬਰਾਮਦ ਹੋਈ ਹੈ। ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਦੇ ਬਾਹਰ-ਬਾਹਰ ਖੇਤਰ ਵਿੱਚ ਇੱਕ ਅਣਪਛੱਤੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਦੀ ਸੂਚਨਾ ਮਿਲਣ ਤੇ ਉਹਨਾਂ ਵੱਲੋਂ ਮੌਕੇ ਉੱਤੇ ਪੁੱਜ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 60 ਤੋਂ 65 ਸਾਲ ਹੈ।

ਮ੍ਰਿਤਕ ਦੀ ਪਛਾਣ ਹੋਣੀ ਬਾਕੀ

ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਅਜੇ ਨਹੀ ਹੋਈ ਹੈ। ਇਸ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਮੋਰਚਰੀ ਘਰ ਵਿੱਚ ਲਾਸ਼ ਰਖਵਾਈ ਗਈ ਹੈ। ਲਾਸ਼ ਨੂੰ 72 ਘੰਟਿਆਂ ਲਈ ਰੱਖਿਆ ਜਾਵੇਗਾ, ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ।

ਸਥਾਨਕ ਲੋਕਾਂ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ

ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲੈਣ ਉੱਤੇ ਉਸ ਕੋਲੋਂ ਕੋਈ ਵੀ ਸ਼ਨਾਖਤੀ ਪੱਤਰ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਫਿਲਹਾਲ ਉਕਤ ਵਿਅਕਤੀ ਦੇ ਸਬੰਧੀ ਨੇੜਲੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੇ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜੀਆਰਪੀ ਪੁਲਿਸ ਚੌਂਕੀ ਬਿਆਸ ਵੱਲੋਂ ਉਕਤ ਮਾਮਲੇ ਦੇ ਵਿੱਚ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.