ETV Bharat / state

ਪੰਜਾਬ 'ਚ ਭਿਆਨਕ ਸੜਕ ਹਾਦਸਾ; ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ, 9 ਲੋਕਾਂ ਦੀ ਮੌਤ - FIROZPUR ROAD ACCIDENT

ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਉੱਤੇ ਇੱਕ ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ ਹੋ ਗਈ, ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ।

Firozpur Road Accident
ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ (Etv Bharat)
author img

By ETV Bharat Punjabi Team

Published : Jan 31, 2025, 11:03 AM IST

Updated : Jan 31, 2025, 11:32 AM IST

ਫ਼ਿਰੋਜ਼ਪੁਰ: ਜ਼ਿਲ੍ਹੇ ਦੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਉੱਤੇ ਪਿੰਡ ਮੋਹਨ ਕੇ ਉਤਾੜ ਨੇੜੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ 'ਚ 9 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਘਟਨਾ ਦੇ ਸਮੇਂ ਪਿਕਅਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ। ਘਟਨਾ 'ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੰਜਾਬ 'ਚ ਭਿਆਨਕ ਸੜਕ ਹਾਦਸਾ (Etv Bharat)

ਬੇਕਾਬੂ ਹੋਈ ਪਿਕਅੱਪ ਦੀ ਕੈਂਟਰ ਨਾਲ ਟੱਕਰ

ਘਟਨਾ ਦੀ ਜਾਂਚ ਲਈ ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ (ਐੱਸਐੱਸਐੱਫ) ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੋਲੈਰੋ ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ। ਉਹ ਫ਼ਿਰੋਜ਼ਪੁਰ ਤੋਂ ਦਿਹਾਤੀ ਖੇਤਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਗਿਆ, ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਵਾਪਰ ਗਿਆ।

Firozpur Road Accident
ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ (Etv Bharat)

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ "ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਟਰੱਕ ਅਤੇ ਪਿਕਅੱਪ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੰਚਾਉਣ ਲਈ ਪੰਜ ਐਂਬੂਲੈਂਸਾਂ ਤੁਰੰਤ ਭੇਜ ਦਿੱਤੀਆਂ ਗਈਆਂ ਸਨ। ਜ਼ਖਮੀਆਂ ਨੂੰ ਫਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ ਦਾਖਲ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਤਹਿਸੀਲਦਾਰ ਗੁਰੂਹਰਸਹਾਏ ਹਾਦਸਾਗ੍ਰਸਤ ਲੋਕਾਂ ਦੀ ਸੰਭਾਲ ਲਈ ਮੌਕੇ ‘ਤੇ ਹਾਜ਼ਰ ਹਨ। ਹੁਣ ਤੱਕ 9 ਮੌਤਾਂ ਹੋਣ ਦੀ ਖ਼ਬਰ ਹੈ, ਮ੍ਰਿਤਕਾਂ ਨੂੰ ਜਲਾਲਾਬਾਦ ਹਸਪਤਾਲ ਵਿਖੇ ਰੱਖਿਆ ਜਾ ਰਿਹਾ ਹੈ। ਜ਼ਖਮੀ 11 ਮਰੀਜ਼ਾਂ ਵਿੱਚੋਂ 10 ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ। 1 ਮਰੀਜ਼ ਜਲਾਲਾਬਾਦ ਵਿਖੇ ਇਲਾਜ ਅਧੀਨ ਹੈ। ਜ਼ਿਲ੍ਹਾ ਪ੍ਰਸ਼ਾਸਨ ਜ਼ਖਮੀਆਂ ਦਾ ਪੂਰਾ ਇਲਾਜ ਕਰਵਾਏਗਾ।"

ਸਵੇਰੇ ਕਰੀਬ 8 ਵਜੇ ਵਾਪਰਿਆ ਹਾਦਸਾ

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੋਲੈਰੋ ਪਿਕਅੱਪ 'ਚ ਸਵਾਰ ਸਾਰੇ ਲੋਕ ਵਿਆਹਾਂ 'ਚ ਵੇਟਰ ਦੇ ਕੰਮ ਜਾਂਦੇ ਸਨ। ਅੱਜ ਪਿੰਡ ਸੂਫੇਵਾਲਾ ਦੇ ਕਰੀਬ 10 ਨੌਜਵਾਨ ਉਕਤ ਪਿਕਅੱਪ ਵਿੱਚ ਵੇਟਰ ਦੇ ਕੰਮ ਲਈ ਜਾ ਰਹੇ ਸਨ ਤੇ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ ਹੈ।

Last Updated : Jan 31, 2025, 11:32 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.