ਫਿਰੋਜ਼ਪੁਰ: ਫ਼ਿਰੋਜ਼ਪੁਰ 'ਚ ਮੰਗਲਵਾਰ ਸਵੇਰੇ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟਰੇਨ ਨੂੰ ਰੋਕ ਦਿੱਤਾ ਗਿਆ। ਕਾਸੂ ਬੇਗੂ ਰੇਲਵੇ ਸਟੇਸ਼ਨ 'ਤੇ ਟਰੇਨ ਦੀ ਤਲਾਸ਼ੀ ਲਈ ਗਈ। ਭਾਰਤੀ ਫੌਜ ਦੇ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ। ਕਰੀਬ 6 ਘੰਟੇ ਤੱਕ ਚੱਲੀ ਤਲਾਸ਼ੀ ਤੋਂ ਬਾਅਦ ਟਰੇਨ 'ਚੋਂ ਕੁਝ ਨਹੀਂ ਮਿਲਿਆ। ਹੁਣ ਯਾਤਰੀਆਂ ਨੂੰ ਰੇਲਗੱਡੀ 'ਤੇ ਭੇਜਣ ਦੀ ਤਿਆਰੀ ਗਈ। ਫ਼ਿਰੋਜ਼ਪੁਰ ਦੇ ਐਸਐਸਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਬੰਬ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਕਾਲ ਡਿਟੇਲ ਟਰੇਸ ਕਰ ਲਈ ਗਈ ਹੈ। ਕਾਲ ਪੱਛਮੀ ਬੰਗਾਲ ਤੋਂ ਆਈ ਸੀ। ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਦੀ ਸਥਾਨਕ ਪੁਲਿਸ ਨਾਲ ਸੰਪਰਕ ਕੀਤਾ ਅਤੇ ਪੱਛਮੀ ਬੰਗਾਲ ਤੋਂ ਕਾਲਰ ਨੂੰ ਹਿਰਾਸਤ ਵਿੱਚ ਲਿਆ। ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ਦੇ ਐਸਐਸਪੀ ਸੌਮਿਆ ਮਿਸ਼ਰਾ ਦਾ ਕਹਿਣਾ ਹੈ, "ਫਿਰੋਜ਼ਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਸੂ ਬੇਗੂ ਰੇਲਵੇ ਸਟੇਸ਼ਨ 'ਤੇ ਇੱਕ ਰੇਲਗੱਡੀ ਨੂੰ ਰੋਕਿਆ ਗਿਆ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਤਿੰਨ ਬੰਬ ਨਿਰੋਧਕ ਦਸਤੇ" ਪੰਜਾਬ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪੁੱਜੀਆਂ ਹਨ।"
ਇਸ ਤੋਂ ਪਹਿਲਾਂ, ਬੰਬ ਨਿਰੋਧਕ ਦਸਤਿਆਂ ਨੇ ਕੀਤੀ ਜਾਂਚ : ਦੱਸਣਯੋਗ ਹੈ ਕਿ ਬੰਬ ਦੀ ਸੂਚਨਾ ਮਿਲਦੇ ਹੀ ਜਾਂਚ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਕੀਤੀ ਹੈ। ਬੰਬ ਨਿਰੋਧਕ ਦਸਤੇ ਵੀ ਮੌਕੇ 'ਤੇ ਮੌਜੂਦ ਰਹੇ। ਇਸ ਵਿਚਾਲੇ ਪੁਲਿਸ ਵੱਲੋਂ ਲੋਕਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਗਿਆ।
ਯਾਤਰੀਆਂ ਲਈ ਕੀਤੇ ਪੁਖਤਾ ਪ੍ਰਬੰਧ : ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਟ੍ਰੇਨ ਵਿੱਚ ਜਾ ਰਹੇ ਯਾਤਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਇੰਤੇਜਾਮ ਵੀ ਕੀਤਾ ਗਿਆ। ਮੌਕੇ 'ਤੇ ਔਰਤਾਂ ਬੱਚਿਆਂ ਅਤੇ ਪੁਰਸ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਪ੍ਰੇਸ਼ਾਨੀ ਨਾ ਹੋਵੇ ਇਸ ਦਾ ਵੀ ਖਿਆਲ ਰਖਿਆ ਜਾ ਰਿਹਾ ਹੈ।
ਯਾਤਰੀ ਨੂੰ ਫੋਨ ਕਰਕੇ ਬੰਬ ਬਾਰੇ ਦੱਸਿਆ: ਰੇਲਵੇ ਅਧਿਕਾਰੀਆਂ ਮੁਤਾਬਕ ਮੰਗਲਵਾਰ ਸਵੇਰੇ ਜੰਮੂ ਤਵੀ ਭਗਤ ਕੀ ਕੋਠੀ ਐਕਸਪ੍ਰੈੱਸ (ਟਰੇਨ ਨੰਬਰ 19226) 'ਚ ਸੁਰੱਖਿਆ ਸੰਬੰਧੀ ਸੂਚਨਾ ਮਿਲੀ। ਇਕ ਵਿਅਕਤੀ ਨੇ ਟਰੇਨ 'ਚ ਸਵਾਰ ਇਕ ਯਾਤਰੀ ਨੂੰ ਫੋਨ ਕਰਕੇ ਕਿਹਾ ਕਿ ਟਰੇਨ 'ਚ ਬੰਬ ਹੈ। ਇਸ ਤੋਂ ਬਾਅਦ ਯਾਤਰੀ ਨੇ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਦੌਰਾਨ ਰੇਲ ਗੱਡੀ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ 'ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ ਸੀ। ਜਿਸ ਤੋਂ ਬਾਅਦ ਸਵੇਰੇ 7.42 ਵਜੇ ਰੇਲਗੱਡੀ ਨੂੰ ਕਾਸੂ ਬੇਗੂ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਯਾਤਰੀਆਂ ਨੂੰ ਤੁਰੰਤ ਟਰੇਨ 'ਚੋਂ ਬਾਹਰ ਕੱਢ ਲਿਆ ਗਿਆ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ।
- ਸੜਕ ਹਾਦਸੇ ਦੇ ਸ਼ਿਕਾਰ ਪਿਤਾ ਨੂੰ ਮਿਲਿਆ ਸਹੀ ਇਲਾਜ, ਗ਼ਮ 'ਚ ਨਬਾਲਿਗ ਧੀ ਨੇ ਕੀਤੀ ਖੁਦਕੁਸ਼ੀ - School Girl commit suicide
- ਪਰਿਵਾਰ ਦੇ ਸੁਪਨੇ ਹੋਏ ਚਕਨਾਚੂਰ, ਕੈਨੇਡਾ 'ਚ ਖੰਨਾ ਦੇ ਭੈਣ-ਭਰਾ ਦੀ ਮੌਤ, ਪਰਿਵਾਰ ਨੇ ਸਰਕਾਰ ਤੋਂ ਲਾਸ਼ਾਂ ਜਲਦ ਭਾਰਤ ਲਿਆਂਉਣ ਦੀ ਕੀਤੀ ਮੰਗ - DEATH IN CANADA
- ਮੋਗਾ 'ਚ ਵਿਦੇਸ਼ ਭੇਜਣ ਦੇ ਨਾਂ 'ਤੇ ਹੜੱਪੇ 91 ਲੱਖ ਰੁਪਏ, ਔਰਤ ਸਮੇਤ ਤਿੰਨ ਗ੍ਰਿਫਤਾਰ, ਇੱਕ ਫ਼ਰਾਰ - Moga Fraud Case
ਰੋਕੀਆਂ ਗਈਆਂ ਟ੍ਰੇਨਾਂ : ਜ਼ਿਕਰਯੋਗ ਹੈ ਕਿ ਮੌਕੇ 'ਤੇ ਜੰਮੂ ਤਵੀ-ਅਹਿਮਦਾਬਾਦ ਐਕਸਪ੍ਰੈਸ ਟਰੇਨ 'ਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ-ਫਿਰੋਜ਼ਪੁਰ ਪੈਸੰਜਰ ਟਰੇਨ ਅਤੇ ਅਹਿਮਦਾਬਾਦ-ਜੰਮੂ ਤਵੀ ਐਕਸਪ੍ਰੈੱਸ ਟਰੇਨ ਨੂੰ ਫਰੀਦਕੋਟ-ਗੋਲੇਵਾਲਾ ਰੇਲਵੇ ਸਟੇਸ਼ਨ ਵਿਚਾਲੇ ਰੋਕ ਦਿੱਤਾ ਗਿਆ ਹੈ। ਯਾਤਰੀਆਂ ਨੇ ਕਿਹਾ ਕਿ ਉਹਨਾਂ ਨੂੰ ਇਸ ਖਬਰ ਤੋਂ ਬਾਅਦ ਕਾਫੀ ਡਰ ਲੱਗ ਰਿਹਾ ਹੈ, ਅਚਾਨਕ ਇੰਨਾ ਪੁਲਿਸ ਬਲ ਦੇਖ ਕੇ ਘਬਰਾ ਗਏ ਕਿ ਸਾਨੂ ਕਿਉਂ ਰੋਕਿਆ ਜਾ ਰਿਹਾ ਹੈ। ਉਹਨਾਂ ਨੇ ਆਪਣੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਹੈ, ਪਰ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਜਾਂਚ ਪੂਰੀ ਕਰਕੇ ਯਾਤਰੀਆਂ ਦੇ ਜਾਣ ਦੇ ਇੰਤਜ਼ਾਮ ਕੀਤੇ ਜਾਣਗੇ।