ETV Bharat / state

ਬਰਨਾਲਾ 'ਚ ਵਾਪਰੀ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ - Youth murdered in Barnala

author img

By ETV Bharat Punjabi Team

Published : Jun 25, 2024, 4:58 PM IST

Youth murdered in Barnala : ਬਰਨਾਲਾ ਜ਼ਿਲ੍ਹੇ ਦੇ ਪਿੰਡ ਸੁਖਪੁਰਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਿਸਦੀ ਲਾਸ਼ ਪੱਖੋ ਕੈਂਚੀਆਂ-ਤਪਾ ਸੜਕ ਕਿਨਾਰੇ ਇੱਕ ਕੱਚੇ ਪਹੇ ਤੋਂ ਮਿਲੀ ਹੈ। ਦਿਨ ਚੜ੍ਹਦੇ ਹੀ ਨੌਜਵਾਨ ਦੀ ਵੱਢੀ ਟੁੱਕੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।

Brutally murdered youth
ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ (ETV Bharat Barnala)

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਸੁਖਪੁਰਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਿਸਦੀ ਲਾਸ਼ ਪੱਖੋ ਕੈਂਚੀਆਂ-ਤਪਾ ਸੜਕ ਕਿਨਾਰੇ ਇੱਕ ਕੱਚੇ ਪਹੇ ਤੋਂ ਮਿਲੀ ਹੈ। ਦਿਨ ਚੜ੍ਹਦੇ ਹੀ ਨੌਜਵਾਨ ਦੀ ਵੱਢੀ ਟੁੱਕੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਮ੍ਰਿਤਕ ਨੌਜਵਾਨ ਦੀਆਂ ਬਾਹਾਂ ਬੰਨ੍ਹ ਕੇ ਸੁਖਪੁਰਾ ਤੋਂ ਮੌੜ ਪਿੰਡ ਨੂੰ ਜਾਂਦੇ ਕੱਚੇ ਰਸਤੇ ਉੱਪਰ ਸੁੱਟਿਆ ਹੋਇਆ ਸੀ ਅਤੇ ਲਾਸ਼ ਨਾਲ ਇੱਕ ਦਾਹ (ਹਥਿਆਰ) ਪਿਆ ਸੀ।

ਕਾਰ ਵਿੱਚੋਂ ਮ੍ਰਿਤਕ ਦੀਆਂ ਮਿਲੀਆਂ ਨਿਸ਼ਾਨੀਆਂ : ਉਸਦੀ ਕਾਰ ਲਾਸ਼ ਵਾਲੀ ਜਗ੍ਹਾ ਤੋਂ ਕੁੱਝ ਦੂਰੀ ਉਪਰ ਸਥਿਤ ਸੀ। ਕਾਰ ਵਿੱਚੋਂ ਪੁਲਿਸ ਨੂੰ ਮ੍ਰਿਤਕ ਦਾ ਮੋਬਾਇਲ ਅਤੇ ਸ਼ਰਾਬ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬੱਬੂ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਤਪਾ ਮੰਡੀ ਵਜੋਂ ਹੋਈ ਹੈ­ ਜੋ ਪਿੰਡ ਢਿੱਲਵਾਂ ਵਿਖੇ ਮੋਬਾਈਲਾਂ ਦੀ ਦੁਕਾਨ ’ਤੇ ਕੰਮ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਪਰਿਵਾਰ ਮੈਂਬਰਾਂ ਅਨੁਸਾਰ ਮ੍ਰਿਤਕ ਨੂੰ ਕੁੱਝ ਮਹੀਨਿਆਂ ਤੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ।

ਪਿੰਡ ਸੁਖਪੁਰਾ ਨੇੜੇ ਮਿਲੀ ਸੀ ਨੌਜਵਾਨ ਦੀ ਲਾਸ਼ : ਡੀਐਸਪੀ ਤਪਾ ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਗਈ। ਮ੍ਰਿਤਕ ਦੀ ਲਾਸ਼ ਨੂੰ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਲਈ ਲਿਜਾਇਆ ਗਿਆ ਹੈ। ਡੀਐਸਪੀ ਤਪਾ ਮਾਨਵਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਅੱਜ ਸਵੇਰ ਸਮੇਂ ਸੂਚਨਾ ਮਿਲੀ ਸੀ ਕਿ ਪਿੰਡ ਸੁਖਪੁਰਾ ਨੇੜੇ ਕਿਸੇ ਨੌਜਵਾਨ ਦੀ ਲਾਸ਼ ਪਈ ਹੈ। ਜਿਸਤੋਂ ਬਾਅਦ ਥਾਣਾ ਸ਼ਹਿਣਾ ਦੀ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਘਟਨਾ ਸਥਾਨ ਉਪਰ ਪੁੱਜੇ ਹਨ। ਜਿੱਥੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਲਾਸ਼ ਅਤੇ ਉਸਦੀ ਕਾਰ ਦੀ ਜਾਂਚ ਕੀਤੀ ਗਈ ਹੈ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਜੋ ਵੀ ਸੱਚ ਸਾਹਮਣੇ ਆਵੇਗਾ­ ਉਸ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮ੍ਰਿਤਕ ਦਾ ਬੇਰਹਿਮੀ ਨਾਲ ਹੋਇਆ ਕਤਲ : ਇਸ ਮੌਕੇ ਮ੍ਰਿਤਕ ਦੇ ਚਾਚਾ ਪੰਮੀ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਬੂ ਸਿੰਘ ਦੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਉਸਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ। ਜਿਸਤੋਂ ਬਾਅਦ ਅੱਜ ਉਸਦੇ ਕਤਲ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਹਨਾਂ ਪੁਲੀਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.