ਅੰਮ੍ਰਿਤਸਰ: ਸ਼ੰਭੂ ਬਾਰਡਰ ’ਤੇ 13 ਫਰਵਰੀ ਤੋਂ ਸ਼ੁਰੂ ਹੋਇਆ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਵਿੱਚ ਅਜੇ ਵੀ ਹਜ਼ਾਰਾਂ ਕਿਸਾਨ ਹਿੱਸਾ ਲੈ ਰਹੇ ਹਨ। ਅੱਜ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਪਰ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਗੁਰਭੇਜ ਸਿੰਘ ਸੋਨੂ ਮਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੂਰੇ ਭਾਰਤ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਆਪਣੀ ਮੰਗ ਮਨਾਉਣ ਲਈ ਆਪਣੀ ਰਾਜਧਾਨੀ ਦਿੱਲੀ ਵਿੱਚ ਜਾ ਰਹੇ ਹਾਂ ਪਰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਜਾਣ ਬੁਝ ਕੇ ਉਹਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਕਿਸਾਨਾਂ ਤੇ ਅੰਨਾ ਤਸ਼ੱਦਦ ਕੀਤਾ ਜਾ ਰਿਹਾ ਜਿਸ ਦੀ ਅਸੀਂ ਨਿਖੇਦੀ ਕਰਦੇ ਹਾਂ, ਜਿਸ ਦੇ ਚਲਦਿਆਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕਰ ਰਹੇ ਹਾਂ।
ਉਹਨਾਂ ਆਖਿਆ ਕਿ ਹਰਿਆਣਾ ਪੁਲਿਸ ਧਮਕੀਆਂ ਦੇ ਰਹੀ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਵੀਡਿਓ ਬਣਾਈਆਂ ਜਾ ਰਹੀਆਂ ਹਨ, ਉਨ੍ਹਾਂ ਦਾ ਪਾਸਪੋਰਟ ਰੱਦ ਕੀਤਾ ਜਾਵੇਗਾ ਪਰ ਕਿਸਾਨ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਇਹ ਪੰਜਾਬ ਤੇ ਦੇਸ਼ ਦਾ ਕਿਸਾਨ ਹੈ। ਇਹ ਤੁਹਾਡੀ ਘੁਰਕੀਆਂ ਤੋਂ ਨਹੀਂ ਡਰਦਾ।
ਉਹਨਾਂ ਅੱਗੇ ਕਿਹਾ ਕਿ ਕਿ ਅੱਜ ਪੂਰੇ ਵਿਸ਼ਵ ਵਿੱਚ 10 ਤੋਂ ਵੱਧ ਮੁਲਕਾਂ ਅੰਦਰ ਕਿਸਾਨ ਸੰਘਰਸ਼ ਚੱਲ ਰਿਹਾ ਹੈ ਪਰ ਭਾਰਤ ਸਰਕਾਰ ਨੇ ਜੋ ਤਸ਼ੱਦਦ ਕਿਸਾਨਾਂ 'ਤੇ ਕੀਤਾ ਹੈ, ਉਹ ਕਿਸੇ ਵੀ ਦੇਸ਼ ਅੰਦਰ ਨਹੀਂ ਹੋਇਆ। ਉਨ੍ਹਾਂ ਆਖਿਆ ਕਿ ਸਮੁੱਚਾ ਸੰਸਾਰ ਇਸ ਗੱਲ ਨੂੰ ਲੈ ਕੇ ਹੈਰਾਨ ਹੈ ਕਿ ਕੇਂਦਰ ਅਤੇ ਹਰਿਆਣਾ ਅੰਦਰ ਹੁਣ ਕਿਸਾਨਾਂ 'ਤੇ ਹੱਥਰੂ ਗੈਸ ਛੱਡੇ ਜਾ ਰਹੇ ਹਨ ਨਾਲ ਹੀ ਕਿਸਾਨਾਂ ਉਪਰ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
- ਮੰਤਰੀ ਹਰਪਾਲ ਚੀਮਾ ਨੇ ਭ੍ਰਿਸ਼ਟਾਚਾਰੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- ਕਿਸੇ ਨੂੰ ਵੀ ਕਿਰਤ ਦੀ ਕਮਾਈ ਲੁੱਟਣ ਨਹੀਂ ਦਿਆਂਗੇ - Harpal Cheema warned corrupt people
- ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜੀਲੈਂਡ ਵਿੱਚ ਹੋਈ ਮੌਤ, ਪਿੰਡ 'ਚ ਪਸਰਿਆ ਸੋਗ - Punjabi youth died in New Zealand
- ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ 'ਚ ਭਾਜਪਾ ਆਗੂਆਂ ਦੀ ਐਂਟਰੀ 'ਤੇ ਲੱਗਾ ਬੈਨ, ਕਿਸਾਨਾਂ ਨੇ ਲਾਏ ਚਿਤਾਵਨੀ ਭਰੇ ਬੈਨਰ - Entry ban for BjP leaders
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਹਮੇਸਾਂ ਹੀ ਕਿਸਾਨਾਂ ਨਾਲ ਧੱਕਾ ਕਰਦੀ ਆ ਰਹੀ ਹੈ ਅਤੇ ਕਿਸਾਨਾਂ ਦੀਆਂ ਮੰਗਾ ਵੱਲ ਧਿਆਨ ਦੇਣ ਦੀ ਬਜਾਏ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਨ 'ਤੇ ਤੁਲੀ ਹੋਈ ਹੈ,ਜੋ ਕਦੇ ਵੀ ਬਰਦਾਸ਼ਤ ਨਹੀ ਕੀਤੇ ਜਾਣਗੇ। ਦੱਸ ਦਈਏ ਕਿ ਬੀਤੇ ਦਿਨੀਂ ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਨਵਦੀਪ ਜਲਵੇੜਾ ਨੂੰ ਗ੍ਰਿਫ਼ਤਾਰ ਕੀਤਾ ਹੈ, ਨਵਦੀਪ ਜਲਵੇੜਾ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।