ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਅੱਜ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅਤੇ ਮੰਦਿਰ ਮਾਤਾ ਕਾਲੀ ਦੇਵ ਜੀ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਆਸ਼ੀਰਵਾਦ ਲਿਆ।ਇਸ ਤੋਂ ਪਹਿਲਾਂ ਸ੍ਰੀ ਐਨ ਕੇ ਸ਼ਰਮਾ ਨੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਦੇ ਪਟਿਆਲਾ ਵੱਲ ਨੂੰ ਚਾਲੇ ਪਾਏ ਬਹਾਦਰਗੜ੍ਹ ਵਿਖੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਸ੍ਰੀ ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਸ੍ਰੀ ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਸ੍ਰੀ ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਸ੍ਰੀ ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਸ੍ਰੀ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਜਰਨੈਲ ਸਿੰਘ ਕਰਤਾਰਪੁਰ ਤੇ ਸਰਦਾਰ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ।
- ਕਿਸਾਨ ਜਥੇਬੰਦੀ ਸ਼ੰਭੂ ਬਾਰਡਰ ਤੇ ਆਪਣੀ ਡਿਊਟੀ ਨਿਭਾ ਕੇ ਅੰਮ੍ਰਿਤਸਰ ਪੁੱਜੇ - farmers organizations
- ਰਾਮਗੜੀਆਂ ਤੇ ਸੁਨਿਆਰ ਭਾਈਚਾਰੇ ਨੇ ਕੈਬਨਿਟ ਮੰਤਰੀ ਦੇ ਖਿਲਾਫ਼ ਕੀਤਾ ਮਾਨਸਾ ਵਿਖੇ ਵਿਰੋਧ ਪ੍ਰਦਰਸ਼ਨ - Protests against cabinet ministers
- ਨੰਗਲ 'ਚ ਕਤਲ ਕੀਤੇ ਭਾਜਪਾ ਆਗੂ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪਰਿਵਾਰ ਨੇ ਲਾਇਆ ਧਰਨਾ, ਸਸਕਾਰ ਕਰਨ ਤੋਂ ਕੀਤਾ ਇਨਕਾਰ - dharna for arrest of the killers
ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀਂ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਹਨਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਹਨਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ ਤੇ ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ ਜਦੋਂ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ।