ETV Bharat / state

ਕੈਬਨਿਟ ਮੰਤਰੀ ਨੇ CDPO ਦਫ਼ਤਰ 'ਚ ਮਾਰਿਆ ਛਾਪਾ, ਆਂਗਨਵਾੜੀ ਸੈਂਟਰਾਂ 'ਚ ਭੇਜੀ ਜਾਣ ਵਾਲੀ ਖੁਰਾਕ ਦੀ ਕੀਤੀ ਜਾਂਚ - Cabinet Minister Baljit Kaur

author img

By ETV Bharat Punjabi Team

Published : Jul 21, 2024, 1:17 PM IST

Updated : Aug 17, 2024, 6:41 AM IST

Cabinet Minister Baljit Kaur in Faridkot : ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ । ਇਸੇ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ।

Cabinet Minister Baljit Kaur in Faridkot
ਕੈਬਨਿਟ ਮੰਤਰੀ ਬਲਜੀਤ ਕੌਰ (ਈਟੀਵੀ ਭਾਰਤ (ਪੱਤਰਕਾਰ, ਫਰੀਦਕੋਟ))

ਫਰੀਦਕੋਟ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।

ਸਮਾਨ ਦੀ ਕੀਤੀ ਜਾਂਚ: ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਨੇ ਖਿਚੜੀ ਅਤੇ ਦਲੀਆ ਦਫਤਰ ਵਿਖੇ ਪਕਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ ।

ਵਧੀਆ ਅਤੇ ਮਿਆਰੀ ਖੁਰਾਕ ਮੁਹੱਈਆ: ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂਆਂ ਮਾਰਕਫੈੱਡ, ਪੰਜਾਬ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹਨਾਂ ਦੀ ਕੁਆਲਟੀ ਦੀ ਚੈਕਿੰਗ ਸਬੰਧਿਤ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਪੋਸ਼ਣ ਸਟਾਫ ਅਤੇ ਸੁਪਰਵਾਈਜਰਾਂ ਵੱਲੋਂ ਚੈੱਕ ਕਰਨ ਉਪੰਰਤ ਹੀ ਅੱਗੇ ਆਂਗਣਵਾੜੀ ਸੈਂਟਰਾਂ ਨੂੰ ਵੰਡ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪਏ ਸਮਾਨ ਦੀ ਪੈਕਿੰਗ, ਮੈਨੂਫੈਕਚਰਿੰਗ ਅਤੇ ਐਕਸਪਾਇਰੀ ਤਰੀਕਾਂ ਨੂੰ ਵੀ ਚੈੱਕ ਕੀਤਾ ।

ਲੋਕਾਂ ਦੀ ਭਲਾਈ ਕੰਮ ਕਰ ਰਹੀ ਸਰਕਾਰ: ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ 'ਤੇ ਲਾਭ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਦੀ ਮਿਆਦ ਤਿੰਨ ਮਹੀਨੇ ਹੁੰਦੀ ਹੈ । ਜਦੋਂ ਵੀ ਰਾਸ਼ਨ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਵਿਖੇ ਆਉਂਦਾ ਹੈ ਤਾਂ ਤੁਰੰਤ ਇਹ ਰਾਸ਼ਨ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਕਿ ਆਂਗਣਵਾੜੀ ਸੈਂਟਰਾਂ ਨੂੰ ਮੁੱਹਈਆ ਕਰਵਾਏ ਜਾਣ ਵਾਲੇ ਖਾਣੇ ਦੀ ਪਹਿਲਾਂ ਕੁਆਲਿਟੀ ਆਪ ਚੈੱਕ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਹੀ ਲਾਭਪਾਤਰੀਆਂ ਨੂੰ ਮੁੱਹਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਹੈਲਪਰਾਂ ਨੂੰ ਸਮਾਨ ਬਣਾਉਣ ਦੀ ਵਿਧੀ ਬਾਰੇ ਵੀ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਖ਼ੁਰਾਕ ਵਸਤੂਆਂ ਦੀ ਕੁਆਲਟੀ ਦੀ ਚੈਕਿੰਗ ਲਈ ਸੈਂਪਲ ਵੀ ਭਰਾਏ ਜਾਣਗੇ। ਇਸ ਮੌਕੇ ਸੀ.ਡੀ.ਪੀ.ਓ ਰਤਨਦੀਪ ਸੰਧੂ,ਪ੍ਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਕੌਰ ਜ਼ਿਲ੍ਹਾ ਮਨੈਜਰ ਮਾਰਕਫੈਡ ਫਰੀਦਕੋਟ, ਸੀ.ਡੀ.ਪੀ.ਓ ਤੇ ਡੀ.ਪੀ.ਓ.ਦਫਤਰ ਫਰੀਦਕੋਟ ਦਾ ਸਮੂਹ ਸਟਾਫ਼ ਹਾਜ਼ਰ ਸਨ ।

Last Updated : Aug 17, 2024, 6:41 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.