ETV Bharat / state

ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ, ਕਿਹਾ- ਫ੍ਰੀਡਮ ਫਾਈਟਰਾਂ ਦੇ ਪਰਿਵਾਰਾਂ ਦਾ ਰੱਖਿਆ ਜਾਵੇਗਾ ਧਿਆਨ - Jimpa hoisted the tricolor

ਪਠਾਨਕੋਟ ਵਿਖੇ ਵਰ੍ਹਦੇ ਮੀਂਹ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਆਖਿਆ ਅਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

CABINET MINISTER JIMPA
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ (ETV BHARAT PUNJAB (ਰਿਪੋਟਰ,ਪਠਾਨਕੋਟ))
author img

By ETV Bharat Punjabi Team

Published : Aug 15, 2024, 1:25 PM IST

'ਫਰੀਡਮ ਫਾਈਟਰਾਂ ਦੇ ਪਰਿਵਾਰਾਂ ਦਾ ਰੱਖਿਆ ਜਾਵੇਗਾ ਧਿਆਨ' (ETV BHARAT PUNJAB (ਰਿਪੋਟਰ,ਪਠਾਨਕੋਟ))

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਵਿੱਚ ਭਾਰੀ ਬਰਸਾਤ ਦੇ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ ਦੇ ਦੌਰਾਨ 78ਵਾਂ ਅਜ਼ਾਦੀ ਦਿਹਾੜਾ ਸਮਾਗਮ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉੱਤੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।

ਮੁੱਖ ਮਹਿਮਾਨ ਨੂੰ ਸਲਾਮੀ: ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਕੈਡਟ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਪੇਸ਼ ਕੀਤਾ ਗਿਆ ਜਿਸ ਦੁਆਰਾ ਮੁੱਖ ਮਹਿਮਾਨ ਨੂੰ ਸਲਾਮੀ ਵੀ ਦਿੱਤੀ ਗਈ। ਪੀਟੀ ਸ਼ੋਅ ਦੇ ਵਿੱਚ ਵੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਵਰਗੀਆਂ ਸ਼ਖਸੀਅਤਾਂ ਦੇ ਬਲਦਾਨ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਹਰੇਕ ਨਾਗਰਿਕ ਦਾ ਫਰਜ਼ ਹੈ। ਪੰਜਾਬ ਦਾ ਆਜ਼ਾਦੀ ਦੇ ਇਸ ਉਤਸਵ ਨੂੰ ਲਿਆਉਣ ਵਿੱਚ ਬੜਾ ਹੀ ਵੱਡਾ ਯੋਗਦਾਨ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ।

ਸ਼ਹੀਦਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ: ਕੈਬਨਿਟ ਮੰਤਰੀ ਨੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੇ ਅਨੇਕਾਂ ਹੀ ਕੁਰਬਾਨੀਆਂ ਇੱਕ ਅਜ਼ਾਦ ਮੁਲਕ ਵਿੱਚ ਸਾਹ ਲੈਣ ਦੇ ਸੁਪਨਾ ਲੈਂਦਿਆਂ ਦਿੱਤੀਆਂ। ਜੇਕਰ ਅੱਜ ਦੇਸ਼ ਅਜ਼ਾਦ ਹੋਇਆ ਹੈ ਤਾਂ ਸਰਕਾਰਾਂ ਦਾ ਪਹਿਲਾ ਫਰਜ ਬਣਦਾ ਹੈ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਆਦਰ ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਪੱਖੋਂ ਵੀ ਸਮਰੱਥ ਬਣਾਏ। ਜਿੰਪਾ ਨੇ ਪਠਾਨਕੋਟ ਦੇ ਡੀਸੀ ਨੂੰ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਮੰਗ ਨੂੰ ਪਹਿਲ ਦੇ ਅਧਾਰ ਉੱਤੇ ਪੂਰਾ ਕਰਨ ਲਈ ਆਖਿਆ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸਹੂਲਤ ਸਰਕਾਰ ਦੇਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.