ETV Bharat / state

ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪਹੁੰਚੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ - Lok Sabha ticket 2024

ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪਹੁੰਚੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਦਲਾਂ ਦੇ ਗੜ੍ਹ 'ਚ ਜਾ ਕੇ ਉਨ੍ਹਾਂ ਨਾਲ ਮੁਕਾਬਲਾ ਹੋਵੇਗਾ ਅਤੇ ਲੋਕ ਮੁੜ ਤੋਂ ਬਾਦਲਾਂ ਦਾ ਸਾਥ ਨਾ ਦੇ ਕੇ ਆਮ ਆਦਮੀ ਪਾਰਟੀ ਦੀ ਝੋਲੀ ਜਿੱਤ ਪਾਉਣਗੇ।

Cabinet Minister Gurmeet Singh Khudian arrived in Bathinda for the first time after getting the Lok Sabha ticket
ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪਹੁੰਚੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
author img

By ETV Bharat Punjabi Team

Published : Mar 15, 2024, 11:37 AM IST

ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪਹੁੰਚੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ: ਆਮ ਆਦਮੀ ਪਾਰਟੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ 13 ਸੀਟਾਂ ਵਿੱਚੋਂ ਅੱਠ ਸੀਟਾਂ ਉੱਪਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਠਿੰਡਾ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ । ਟਿਕਟ ਮਿਲਣ ਉਪਰੰਤ ਬਠਿੰਡਾ ਵਿਖੇ ਪਹਿਲੀ ਵਾਰ ਪਹੁੰਚੇ ਗੁਰਮੀਤ ਸਿੰਘ ਖੁੱਡੀਆਂ ਨੇ ਵਿਰੋਧੀਆਂ 'ਤੇ ਤੰਜ ਕਸਦੇ ਹੋਏ ਕਿਹਾ ਕਿ ਉਨਾਂ ਦਾ ਮੁਕਾਬਲਾ ਪਹਿਲਾਂ ਵੀ ਬਾਦਲ ਨਾਲ ਸੀ ਅਤੇ ਹੁਣ ਵੀ ਬਾਦਲ ਪਰਿਵਾਰ ਨਾਲ ਹੈ।

ਕਿਸਾਨਾਂ ਦੇ ਮੁੱਦੇ: ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਉਹ ਪਾਰਟੀ ਦੇ ਨਿਮਾਣੇ ਵਰਕਰ ਵੱਜੋਂ ਲੋਕਾਂ ਵਿੱਚ ਵਿਚਰ ਰਹੇ ਨੇ ਅਤੇ ਲੋਕਾਂ ਦੇ ਕੰਮਕਾਰ ਕਰ ਰਹੇ ਹਨ। ਉਹਨਾਂ ਦੇ ਕੰਮਕਾਰ ਨੂੰ ਵੇਖਦੇ ਹੋਏ ਹੀ ਲੋਕਾਂ ਵੱਲੋਂ ਮੁੜ ਉਹਨਾਂ ਨੂੰ ਸਫਲਤਾ ਦਿੱਤੀ ਜਾਵੇਗੀ। ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਾਰਜ ਕੀਤੇ ਗਏ ਹਨ ਪਰ ਕੇਂਦਰ ਸਰਕਾਰ ਵੱਲੋਂ ਪਤਾ ਨਹੀਂ ਕਿਉਂ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ । ਜਿਸ ਕਾਰਨ ਕਿਸਾਨ ਮੁੜ ਸੰਘਰਸ਼ ਦੇ ਰਾਹ ਪਏ ਹੋਏ ਹਨ।

ਬਾਦਲਾਂ ਦੇ ਗੜ੍ਹ 'ਚ ਮੁਕਾਬਲਾ: ਕੈਬਨਿਟ ਮੰਤਰੀ ਨੇ ਆਖਿਆ ਕਿ ਉਹ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਵਿਰੋਧੀਆਂ ਵੱਲੋਂ ਕਸੇ ਜਾ ਰਹੇ ਤੰਜਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕਾਂ ਨੇ ਪੰਜ ਵਾਰ ਦੇ ਮੁੱਖ ਮੰਤਰੀ ਖਿਲਾਫ ਚੋਣ ਲੜਵਾਈ ਅਤੇ ਸਫਲਤਾ ਦਿੱਤੀ ਹੁਣ ਬਾਦਲਾਂ ਦੇ ਹੀ ਗੜ੍ਹ ਵਿੱਚ ਲੋਕ ਸਭਾ ਚੋਣ ਵਿੱਚ ਵੀ ਲੋਕਾਂ ਵੱਲੋਂ ਸਾਥ ਦਿੱਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.