ਮੋਗਾ: ਜ਼ਿਲ੍ਹਾ ਮੋਗਾ ਵਿੱਚ ਅੱਜ ਅਚਨਚੇਤ ਦੌਰੇ 'ਤੇ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦਾ ਨਿੱਜੀ ਤੌਰ 'ਤੇ ਨਿਰੀਖਣ ਕੀਤਾ ਅਤੇ ਬੱਚਿਆਂ ਨਾਲ ਮਿਡ ਡੇ ਮੀਲ ਖਾਧਾ। ਮੰਤਰੀ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਕੱਲੇ ਮੋਗਾ ਸ਼ਹਿਰ ਵਿੱਚ ਹੀ 3 ਸਕੂਲ ਨਵੇਂ ਬਣਾਏ ਗਏ ਹਨ। ਇਹਨਾਂ ਸਕੂਲਾਂ ਦੀ ਪਹਿਲਾਂ ਬਹੁਤ ਹੀ ਖਸਤਾ ਹਾਲਤ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- ਭਦੌੜ ਦੇ ਪਿੰਡ ਦੀਪਗੜ ਨੇੜੇ ਟੁੱਟਿਆ ਸੂਆ, ਸੈਂਕੜੇ ਏਕੜ ਫ਼ਸਲ ਪ੍ਰਭਾਵਿਤ, ਚਾਰਾ, ਪਸ਼ੂਆਂ ਲਈ ਪਾਇਆ ਮੱਕੀ ਦਾ ਅਚਾਰ ਅਤੇ ਤੂੜੀ ਦਾ ਹੋਇਆ ਭਾਰੀ ਨੁਕਸਾਨ - Breaking news
- ਰੈਸਟੋਰੈਂਟ ਦੇ ਕਰਿੰਦੇ ਹੀ ਨਿਕਲੇ ਲੁੱਟ ਦੀ ਘਟਨਾ ਦੇ ਮੁਲਜ਼ਮ, ਘਟਨਾ ਸੀਸੀਟੀਵੀ 'ਚ ਹੋਈ ਕੈਦ - Theft in restaurant at gunpoint
- ਆਖਿਰ ਪੰਜਾਬ ਵਿੱਚ ਕਿਉਂ ਆ ਰਹੇ ਨੇ ਵਾਰ-ਵਾਰ ਹੜ੍ਹ, ਪੀਏਯੂ ਨੇ ਕੀਤੀ ਰਿਸਰਚ, ਵੇਖੋ ਇਸ ਰਿਪੋਰਟ ਵਿੱਚ ਹੋਏ ਵੱਡੇ ਖੁਲਾਸੇ - Research on floods
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਉਹਨਾਂ ਕਿਹਾ ਕਿ ਸਿੱਖਿਆ ਨੂੰ ਰੋਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿੱਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਹਨਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਹਨਾਂ ਕਿਹਾ ਕਿ ਉਹਨਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਹਨਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਹਨਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਖਾਧਾ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਸਕੂਲਾਂ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।