ਅੰਮ੍ਰਿਤਸਰ: ਪੰਜਾਬ ਦੀਆਂ ਮੰਡੀਆਂ ਅੰਦਰ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਖਾਸ ਇੰਤਜ਼ਾਮ ਕੀਤੇ ਗਏ ਹਨ। ਉੱਥੇ ਹੀ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੀ ਅਵਾਣ ਦਾਣਾ ਮੰਡੀ ਅੰਦਰ ਕਿਸਾਨਾਂ ਦੀ ਝੋਨੇ ਦੀ ਫਸਲ 'ਤੇ ਲੱਗ ਰਹੇ ਕੱਟ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੌਕੇ 'ਤੇ ਪਹੁੰਚੇ ਹਨ। ਜਿੱਥੇ ਉਨ੍ਹਾਂ ਵੱਲੋਂ ਤੁਰੰਤ ਕਿਸਾਨਾਂ ਦੀ ਝੋਨੇ ਦੀ ਫਸਲ ਬਿਨਾਂ ਕੱਟ ਤੋਂ ਐਮਐਸਪੀ 'ਤੇ ਖਰੀਦ ਕਰਵਾਈ ਗਈ।
ਕਿਸਾਨਾਂ ਦੀ ਫਸਲ ਐਮਐਸਪੀ 'ਤੇ ਖਰੀਦੀ ਜਾਵੇ
ਉੱਥੇ ਹੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੰਡੀ ਅੰਦਰ ਖੱਜਲ ਖੁਵਾਰੀ ਨਾ ਹੋਣ ਦਿੱਤੀ ਜਾਵੇ ਨਾਲ ਹੀ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਫਸਲ ਐਮਐਸਪੀ 'ਤੇ ਖਰੀਦੀ ਜਾਵੇ ਅਤੇ ਜਲਦ ਤੋਂ ਜਲਦ ਇਸ ਦੀ ਲਿਫਟਿੰਗ ਵੀ ਕਰਵਾਈ ਜਾਵੇ।
ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੰਡੀਆਂ ਵਿੱਚ ਪਹੁੰਚ ਕੇ ਜਿੰਨੇ ਵੀ ਅਧਿਕਾਰੀ ਹਨ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਦੀ ਫਸਲ 'ਤੇ ਕੱਟ ਨਹੀਂ ਲੱਗਣ ਦਿੱਤਾ ਜਾਵੇਗਾ। ਉੱਥੇ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਨੇ ਵੀ ਕਿਸਾਨਾਂ ਦੀ ਫਸਲ 'ਤੇ ਕੱਟ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੌਕੇ 'ਤੇ ਪਹੁੰਚ ਕੇ ਕਿਸਾਨਾਂ ਦੀ ਫਸਲ ਚੁਕਵਾਈ
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਨਾਲ ਲੈ ਕੇ ਉਹ ਮੰਡੀਆਂ ਦਾ ਦੌਰਾ ਕਰ ਰਹੇ ਹਨ। ਜਿੱਥੇ ਕੁਝ ਕੁ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਕਿਸਾਨਾਂ ਦੀ ਫਸਲ 'ਤੇ ਕੱਟ ਲੱਗ ਰਿਹਾ ਹੈ। ਜਿੱਥੇ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਦੀ ਫਸਲ ਚੁਕਵਾਈ ਗਈ ਹੈ ਅਤੇ ਇਸ ਦੀ ਲਿਫਟਿੰਗ ਵੀ ਜਲਦ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਦੀ ਫਸਲ 'ਤੇ ਘੱਟ ਨਹੀਂ ਲੱਗਣ ਦਿੱਤਾ ਜਾਵੇਗਾ।