ਅੰਮ੍ਰਿਤਸਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 2 ਸਾਲ ਬੀਤ ਜਾਣ ਤੋਂ ਬਾਅਦ ਬਹੁ-ਗਿਣਤੀ ਲੋਕ ਇਸ ਪਾਰਟੀ ਦੀ ਕਾਰਗੁਜ਼ਾਰੀ ਤੋਂ ਖੁਸ਼ ਨਜ਼ਰ ਨਹੀਂ ਆਏ, ਇਹ ਅਸੀਂ ਨਹੀਂ ਬਲਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਇਸ ਗੱਲ ਉਤੇ ਮੋਹਰ ਲਾ ਦਿੱਤੀ ਹੈ, ਜਿਸ ਦਾ ਨਤੀਜਾ ਇਹ ਹੋਇਆ ਕਿ ਪੰਜਾਬ ਵਿੱਚ ਇੱਕ ਪਾਸੜ ਸਰਕਾਰ ਬਣਾਉਣ ਵਾਲੀ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਦੀਆਂ 13 ਸੀਟਾਂ ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਮਿਲੀਆਂ। ਇਸ ਨਤੀਜੇ ਨੇ ਸ਼ਾਇਦ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਦਿੱਤਾ ਅਤੇ ਨਿਰਾਸ਼ਾ ਵੀ। ਜਿਸ ਤੋਂ ਬਾਅਦ ਪਾਰਟੀ ਨੇ ਇੱਕ ਵਾਰ ਫਿਰ ਖੜ੍ਹੇ ਹੋ ਕੇ ਆਪਣੀਆਂ ਗਲਤੀਆਂ ਨੂੰ ਸੁਧਾਰਨ ਵੱਲ ਪਹਿਲਕਦਮੀ ਕੀਤੀ ਹੈ, ਜਿਸ ਦੀ ਉਦਾਹਰਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਾਲ ਹੀ ਵਿੱਚ ਦੇ ਦਿੱਤੀ ਹੈ।
ਦਰਅਸਲ, ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (15 ਜੂਨ) ਆਪਣੇ ਹਲਕੇ ਅਜਨਾਲਾ ਸਥਿਤ ਦਫ਼ਤਰ ਵਿਖੇ ਖੁੱਲ੍ਹਾ ਲੋਕ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸ਼ਿਕਾਇਤਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਨੂੰ ਹਿਦਾਇਤ ਦਿੱਤੀ ਗਈ ਕਿ ਦਫਤਰਾਂ ਅੰਦਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਬੀਜੇਪੀ ਨੂੰ ਲੈ ਕੇ ਕਿਹਾ ਕਿ ਬੀਜੇਪੀ ਜਿਹੜੀ ਮਰਜ਼ੀ ਤਿਆਰੀ ਕਰ ਲਵੇ, ਪੰਜਾਬ ਵਿੱਚ ਉਸ ਦੀ ਸਰਕਾਰ ਨਹੀਂ ਆਵੇਗੀ। ਇਸ ਵਾਰ ਤੁਸੀਂ ਦੇਖ ਰਹੇ ਹੋ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਘਰਵਾਲੀ ਨੂੰ ਹਰਾ ਦਿੱਤਾ, ਬੀਜੇਪੀ ਦੇ ਵੱਡੇ-ਵੱਡੇ ਦਿੱਗਜ਼ਾਂ ਨੂੰ ਹਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁੱਲ ਵੀ ਪਸੰਦ ਨਹੀਂ ਕਰਦੇ।
- ਗੋਇੰਦਵਾਲ ਸਾਹਿਬ ਵਿਖੇ ਸਕਰੈਪ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਮੌਕੇ 'ਤੇ ਨਹੀਂ ਪਹੁੰਚੀ ਫਾਇਰ ਬ੍ਰਿਗੇਡ - Terrible fire in the scrap factory
- ਅੱਜ ਬਾਬਾ ਦੀਪ ਸਿੰਘ ਸ਼ਹੀਦ ਗੰਜ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ - Sri Guru Hargobind Sahib
- ਚੋਰਾਂ ਨੇ ਤਰਨ ਤਾਰਨ ਤੋਂ 'ਆਪ' ਵਿਧਾਇਕ ਦੇ ਸਰਕਾਰੀ ਦਫਤਰ ਨੂੰ ਬਣਾਇਆ ਨਿਸ਼ਾਨਾ, AC ਪੱਖੇ ਸਣੇ ਚੋਰੀ ਕੀਤੀਆਂ ਟੂਟੀਆਂ - Theft in MLAs office
ਬੰਦੀ ਸਿੰਘਾਂ ਨੂੰ ਲੈ ਕੇ ਰਵਨੀਤ ਬਿੱਟੂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਵਨੀਤ ਬਿੱਟੂ ਦੇ ਬਿਆਨ ਦਾ ਉਹ ਸਵਾਗਤ ਕਰਦੇ ਹਨ ਅਤੇ ਜਿਹੜੇ ਵੀ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਕੀਤਾ ਜਾਣਾ ਚਾਹੀਦਾ ਹੈ।