ਅੰਮ੍ਰਿਤਸਰ: ਹਲਕਾ ਅਜਨਾਲਾ ਅੰਦਰ ਵਿਕਾਸ ਦੀ ਲੜੀ ਨੂੰ ਹੋਰ ਤੇਜ਼ ਕਰਨ ਲਈ ਅਤੇ ਪਿੰਡਾਂ ਅੰਦਰ ਵਿਕਾਸ ਦੀ ਕੰਮਾਂ ਨੂੰ ਕੰਪਲੀਟ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਮੂਹ ਅਫਸਰ ਸਾਹਿਬਾਨਾਂ ਅਤੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਵਿਕਾਸ ਕਾਰਜਾਂ ਦੇ ਚਲਦਿਆਂ ਕਿਸੇ ਵੀ ਵਿਅਕਤੀ ਨੂੰ ਸਰਪੰਚਾਂ ਜਾਂ ਅਫਸਰਾਂ ਨੂੰ ਗਰਾਂਟਾਂ ਨਹੀਂ ਖਾਣ ਦਿੱਤੀਆਂ ਜਾਣਗੀਆਂ।
ਪਿੰਡਾਂ ਦੇ ਵਿਕਾਸ ਲਈ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ
ਇਸ ਮੌਕੇ 'ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਅਜਨਾਲਾ ਦੇ ਬੀ. ਡੀ. ਓ. ਬਲਾਕ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਹਲਕਾ ਅਜਨਾਲਾ ਦੇ ਸਰਪੰਚਾਂ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਬੁਲਾਇਆ ਗਿਆ ਹੈ। ਜਿਸ ਵਿੱਚ ਆਪਸੀ ਤਾਲਮੇਲ ਬਣਾਉਣ ਲਈ ਰੂ-ਬ-ਰੂ ਕਰਵਾਇਆ ਗਿਆ ਹੈ। ਪਿੰਡਾਂ ਦੇ ਵਿਕਾਸ ਲਈ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ, ਇਸ ਕਈ ਆਪਸ ਵਿੱਚ ਜਾਣੂ ਕਰਵਾਇਆ ਗਿਆ ਹੈ ਜੋ ਕਿ ਆਉਣ ਵਾਲੇ ਸਮੇਂ 'ਚ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ।
ਪਿੰਡਾਂ ਤੋਂ ਆਏ ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ
ਇਸ ਮੌਕੇ 'ਤੇ ਪਿੰਡਾਂ ਤੋਂ ਆਏ ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਆਈ ਹੈ। ਜਿਸ ਨੇ ਇਹ ਰਸਤਾ ਚੁਣਿਆ ਹੈ ਕਿ ਅਫਸਰਾਂ ਅਤੇ ਸਰਪੰਚਾਂ ਨੂੰ ਰੂ-ਬ-ਰੂ ਕਰਵਾਇਆ ਹੈ ਅਤੇ ਮੌਕੇ 'ਤੇ ਪਿੰਡਾਂ ਤੋਂ ਆਏ ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਅਤੇ ਅਫਸਰਾਂ ਸ਼ਾਹੀ ਨੂੰ ਤਾੜਨਾ ਕੀਤੀ ਹੈ।