ਅੰਮ੍ਰਿਤਸਰ: ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਨੂੰ ਪਹਿਲਾਂ ਪੰਜਾਬ ਦੀ ਕਿਸਾਨੀ ਬਚਾਉਣੀ ਪਵੇਗੀ। ਜੇਕਰ ਪੰਜਾਬ ਦਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਨ ਤੋਂ ਦੁਨੀਆਂ ਦੀ ਕੋਈ ਤਾਕਤ ਨਹੀਂ ਰੋਕ ਸਕੇਗੀ। ਇੱਕ ਕਿਸਾਨੀ ਨੂੰ ਬਚਾਉਣ ਲਈ ਜਗਜੀਤ ਸਿੰਘ ਡੱਲੇਵਾਲ ਲਗਾਤਾਰ ਸੰਘਰਸ਼ ਕਰ ਰਹੇ ਹਨ। ਐੱਮਐੱਸਪੀ ਦੀ ਕਾਨੂੰਨੀ ਗਰੰਟੀ ਤੇ ਹੋਰ ਕਿਸਾਨੀ ਮੰਗਾਂ ਲਈ ਲਗਾਤਾਰ 28 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਉੱਥੇ ਹੀ ਦੂਜੇ ਪਾਸੇ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਜਾਈ ਕਰਨ ਵਾਲੇ ਛੋਟੇ ਕਿਸਾਨਾਂ ਨੂੰ ਅੱਜ ਅੰਮ੍ਰਿਤਸਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਦੇ ਵਿੱਚ ਸਨਮਾਨਿਤ ਕੀਤਾ ਗਿਆ ਅਤੇ ਕਿਸਾਨਾਂ ਨੂੰ ਹੀਰੋ ਕਿਸਾਨ ਦਾ ਦਰਜਾ ਦਿੱਤਾ ਗਿਆ ਹੈ। ਇਨਾਮ ਦੇ ਤੌਰ ਤੇ' ਇੱਕ ਹਜ਼ਾਰ ਰੁਪਏ ਦਾ ਚੈੱਕ ਵੀ ਇਨ੍ਹਾਂ ਕਿਸਾਨਾਂ ਨੂੰ ਦਿੱਤਾ ਗਿਆ ਹੈ।
ਪੰਜਾਬ ਦੇ ਕਿਸਾਨਾਂ ਨੂੰ ਅਪੀਲ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਖੀ ਸਾਹਨੀ ਨੇ ਕਿਹਾ ਕਿ ਬੇਸ਼ੱਕ ਇਹ ਸਮਾਗਮ ਥੋੜਾ ਛੋਟਾ ਸੀ ਪਰ ਇਹ ਪੂਰੇ ਪੰਜਾਬ ਦੇ ਵਿੱਚ ਬਹੁਤ ਵੱਡਾ ਅਸਰ ਛੱਡ ਕੇ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਪਰਹੇਜ ਕਰਨ ਇਸ ਦੇ ਨਾਲ ਹੀ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਪਰਾਲੀ ਦਾ ਧੂਆ ਹੁੰਦਾ ਹੈ, ਉਹ ਸਭ ਤੋਂ ਖਤਰਨਾਕ ਹੁੰਦਾ ਹੈ ਅਤੇ ਸਾਡੇ ਸਰੀਰ 'ਤੇ ਉਸ ਦਾ ਗਹਿਰਾ ਅਸਰ ਪੈਂਦਾ ਹੈ।
ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਖੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੀ ਇਸ ਦੇ ਵਿੱਚ ਮਦਦ ਵੀ ਲੈਣੀ ਚਾਹੀਦੀ ਹੈ ਤੇ ਸਰਕਾਰ ਵੀ ਕਿਸਾਨਾਂ ਲਈ ਬਹੁਤ ਸਾਰੀਆਂ ਸਬਸਿਡੀਆਂ ਲੈ ਕੇ ਆਉਂਦੀ ਹੈ। ਅੱਜ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨਾਂ ਵੱਲੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਸਨਮਾਨਿਤ ਹੋਏ ਕਿਸਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਦੇ ਧੂਏ ਦਾ ਬਹੁਤ ਜਿਆਦਾ ਨੁਕਸਾਨ ਹੁੰਦਾ ਹੈ ਤੇ ਮੈਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਕਿਹਾ ਕਿ ਉਹ ਇੱਕ ਦੂਸਰੇ ਕਿਸਾਨ ਨੂੰ ਦੇਖ ਕੇ ਆਪਣਾ ਮੰਨਣਾ ਬਦਲਣ ਸਗੋਂ ਆਪਣਾ ਖੁਦ ਹੀ ਮਨ ਬਣਾਉਣ ਕੀ ਉਨ੍ਹਾਂ ਨੇ ਕਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਅਤੇ ਕਣਕ ਦੀ ਸਿੱਧੀ ਬਜਾਈ ਹੀ ਕਰਨੀ ਹੈ।