ਅੰਮ੍ਰਿਤਸਰ : ਪੰਜਾਬ-ਹਰਿਆਣਾ ਦੇ ਦੋਹਾਂ ਬਾਰਡਰਾਂ ਖਨੌਰੀ ਤੇ ਸ਼ੰਭੂ ਸਰਹੱਦਾਂ ਉੱਤੇ ਕਿਸਾਨ ਅਜੇ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਫਰਵਰੀ 13 ਤੋਂ ਕਿਸਾਨ ਮਜ਼ਦੂਰ ਮੰਗਾਂ ਦੀ ਪੂਰਤੀ ਲਈ ਸ਼ੁਰੂ ਦਿੱਲੀ ਅੰਦੋਲਨ 2 ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਿਸਥਾਨ) ਬਾਡਰਾਂ 'ਤੇ ਲਗਾਤਾਰ ਜਾਰੀ ਹੈ। ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਡੱਲੇਵਾਲ ਸਾਹਿਬ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।
ਡੱਲੇਵਾਲ ਦੀ ਜਾਨ ਨੂੰ ਖਤਰਾ
ਅੰਮ੍ਰਿਤਸਰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਜਗਜੀਤ ਸਿੰਘ ਡੱਲੇਵਾਲ ਦੇ ਮੋਢੇ ਦੇ ਨਾਲ ਮੋਢਾ ਲਾ ਕੇ ਖੜੇ ਹਾਂ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਇਨ੍ਹਾਂ ਮੰਗਾਂ ਨੂੰ ਮੰਨਾਉਣ ਲਈ ਹੀ ਜਗਜੀਤ ਡੱਲੇਵਾਲ ਮਰਤ ਵਰਤ 'ਤੇ ਬੈਠੇ ਹਨ। ਜਿਸ ਕਾਰਨ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਨੂੰ ਇਸ ਵੇਲੇ ਖਤਰਾ ਦਿਖਾਈ ਦੇ ਰਿਹਾ ਹੈ। ਇਸ ਵੇਲੇ ਉਨ੍ਹਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੱਲੇਵਾਲ ਕੈਂਸਰ ਤੋਂ ਪੀੜਤ ਹਨ ਅਤੇ ਉਨ੍ਹਾਂ ਨੂੰ ਸੀਰੀਅਸ ਤੌਰ 'ਤੇ ਲੈਣਾ ਚਾਹੀਦਾ ਹੈ।
ਜਲਦੀ ਤੋਂ ਜਲਦੀ ਮੰਨੀਆਂ ਜਾਣ ਕਿਸਾਨਾਂ ਦੀਆਂ ਮੰਗਾਂ
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡੱਲੇਵਾਲ ਨੂੰ ਅਸੀਂ ਖੋਣਾ ਨਹੀਂ ਚਾਹੁੰਦੇ। ਇਸ ਕਰਕੇ ਅਸੀਂ ਡੱਲੇਵਾਲ ਸਾਹਿਬ ਦੇ ਨਾਲ ਚਟਾਨ ਦੀ ਤਰ੍ਹਾਂ ਖੜੇ ਹਾਂ ਤੇ ਇਲੈਕਸ਼ਨ ਤੋਂ ਬਾਅਦ ਆਪਾਂ ਵੀ ਧਰਨੇ 'ਚ ਜਾਵਾਂਗੇ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਕਿ ਕਿਸਾਨਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ। ਜੇਕਰ ਡੱਲੇਵਾਲ ਸਾਹਿਬ ਦੀ ਜਾਨ ਨੂੰ ਕੋਈ ਹੋਇਆ ਇਹਦੇ ਲਈ ਸਿੱਧਾ ਮੋਦੀ ਤੇ ਅਮਿਤ ਸ਼ਾਹ ਤੇ ਕੇਂਦਰ ਸਰਕਾਰ ਜਿਹੜੀ ਜ਼ਿੰਮੇਵਾਰ ਹੋਵੇਗੀ।