ETV Bharat / state

"ਸੁਖਜਿੰਦਰ ਰੰਧਾਵਾ ਆਪਣੇ 'ਤੇ ਕੰਟਰੋਲ ਕਰਨ" ਮੰਤਰੀ ਧਾਲੀਵਾਲ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਰਵਨੀਤ ਬਿੱਟੂ ਨੂੰ ਲੈ ਕੇ ਵੀ ਦਿੱਤਾ ਵੱਡਾ ਬਿਆਨ - KULDEEP DHALIWAL ON RANDHAWA

ਅੰਮ੍ਰਿਤਸਰ ਵਿਖੇ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਵਨੀਤ ਬਿੱਟੂ 'ਤੇ ਨਿਸ਼ਾਨਾ ਸਾਧਿਆ ਅਤੇ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਸਲਾਹ।

BIG STATEMENT CM KULDEEP DHALIWAL
ਰਵਨੀਤ ਬਿੱਟੂ ਨੂੰ ਲੈ ਕੇ ਦਿੱਤਾ ਵੱਡਾ ਬਿਆਨ (ETV Bharat (ਪੱਤਰਕਾਰ , ਅੰਮ੍ਰਿਤਸਰ))
author img

By ETV Bharat Punjabi Team

Published : Nov 13, 2024, 6:05 PM IST

ਅੰਮ੍ਰਿਤਸਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸਾਫ ਤੌਰ 'ਤੇ ਇਹ ਕਿਹਾ ਹੈ ਕਿ ਕਿਸਾਨਾਂ ਦੀ ਜਾਇਦਾਦ ਦੀ ਜਾਂਚ ਕਰਨ ਦੀ ਬਜਾਏ ਰਵਨੀਤ ਬਿੱਟੂ ਦੇ ਦਾਦਾ ਜੀ ਦੀ ਜਾਇਦਾਦ ਦੀ ਜਾਂਚ ਹੋਣੀ ਚਾਹੀਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਦੋਂ ਰਵਨੀਤ ਬਿੱਟੂ ਦੇ ਦਾਦਾ ਬੇਅੰਤ ਸਿੰਘ ਦੀ ਸਰਕਾਰ ਬਣੀ ਸੀ, ਉਦੋਂ ਤੋਂ ਹੀ ਭ੍ਰਿਸ਼ਟਾਚਾਰ ਸ਼ੁਰੂ ਹੋਇਆ ਸੀ।

ਰਵਨੀਤ ਬਿੱਟੂ ਨੂੰ ਲੈ ਕੇ ਦਿੱਤਾ ਵੱਡਾ ਬਿਆਨ (ETV Bharat (ਪੱਤਰਕਾਰ , ਅੰਮ੍ਰਿਤਸਰ))

ਕਿਸਾਨਾਂ ਦੇ ਬਾਰੇ ਬਿਆਨ ਦੇਣਾ ਹੈ ਗ਼ਲਤ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਜਿੰਨੀਆਂ ਵੀ ਬੇਅੰਤ ਸਿੰਘ ਦੀ ਸਰਕਾਰ ਤੋਂ ਬਾਅਦ ਸਰਕਾਰਾਂ ਬਣੀਆਂ, ਉਸ ਸਮੇਂ ਜਿੰਨੇ ਵੀ ਮੰਤਰੀ ਅਤੇ ਵਿਧਾਇਕ ਬਣੇ ਹਨ, ਉਨ੍ਹਾਂ ਦੀ ਜਾਂਚ ਕਰਵਾਉਣ ਕਿ ਉਨ੍ਹਾਂ ਦੀ ਜਾਇਦਾਦ ਕਿਸ ਤਰ੍ਹਾਂ ਬਣਾਈ ਹੈ ਅਤੇ ਕਿੱਥੋਂ ਆਈ ਹੈ। ਉਨ੍ਹਾਂ ਦੀ 1992 ਤੋਂ ਪਹਿਲਾਂ ਕਿੰਨੀ ਜਾਇਦਾਦ ਸੀ ਅਤੇ 1992 ਤੋਂ ਲੈ ਕੇ ਹੁਣ ਤੱਕ ਕਿੰਨੀ ਜਾਇਦਾਦ ਹੈ। ਕਿਸਾਨਾਂ ਦੇ ਪਿੱਛੇ ਪੈਣਾ ਜਾਂ ਕਿਸਾਨਾਂ ਦੇ ਬਾਰੇ ਇਸ ਤਰ੍ਹਾਂ ਦੇ ਬਿਆਨ ਦੇਣਾ ਗਲਤ ਹੈ।

ਸੁਖਜਿੰਦਰ ਰੰਧਾਵਾ ਆਪਣੇ 'ਤੇ ਕੰਟਰੋਲ ਕਰਨ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬਾਰੇ ਸ਼ਬਦਾਵਲੀ ਬੋਲਣ 'ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸਾਡੀ ਮਾਂ ਹਮੇਸ਼ਾ ਘਰੋਂ ਸਿੱਖਿਆ ਦੇ ਕੇ ਤੋਰਦੀ ਹੈ ਕਿ ਬਾਹਰ ਜਾ ਕੇ ਕਿਸੇ ਨੂੰ ਗਲਤ ਸ਼ਬਦਾਵਲੀ ਨਹੀਂ ਵਰਤਣੀ। ਉਨ੍ਹਾਂ ਨੂੰ ਨਹੀਂ ਪਤਾ ਕਿ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਲਣ ਪੋਸ਼ਣ ਕਿਸ ਤਰੀਕੇ ਦਾ ਹੋਇਆ ਹੈ ਅਤੇ ਮਾਤਾ ਪਿਤਾ ਨੇ ਕਿਸ ਤਰ੍ਹਾਂ ਦੀ ਸਿੱਖਿਆ ਦਿੱਤੀ ਹੈ ਜੋ ਕਿ ਇਸ ਤਰ੍ਹਾਂ ਦੀ ਸ਼ਬਦਾਬਲੀ ਬੋਲ ਰਹੇ ਹਨ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੂੰ ਆਪਣੀ ਬੋਲੀ 'ਤੇ ਕੰਟਰੋਲ ਕਰਨਾ ਚਾਹੀਦਾ ਹੈ। ਉਹ ਚੁਣੇ ਹੋਏ ਲੋਕ ਸਭਾ ਦੇ ਮੈਂਬਰ ਹਨ, ਜੇਕਰ ਕੋਈ ਅਫਸਰ ਕੰਮ ਨਹੀਂ ਕਰਦਾ ਤਾਂ ਉਸ ਖਿਲਾਫ ਲਿਖਤੀ ਤੌਰ 'ਤੇ ਵੀ ਬਹੁਤ ਕੁਝ ਕੀਤਾ ਜਾ ਸਕਦਾ ਹੈ ਪਰ ਇਸ ਤਰ੍ਹਾਂ ਗਲਤ ਸ਼ਬਦਾਬਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਪੰਜਾਬ ਅੰਦਰ 'ਆਪ' ਪਾਰਟੀ ਵੱਲੋਂ ਵੱਡੇ ਪੱਧਰ 'ਤੇ ਪ੍ਰਚਾਰ

ਮੰਤਰੀ ਕੁਲਦੀਪ ਧਾਲੀਵਾਲ ਨੇ ਪੰਜਾਬ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਦਾ ਇੰਚਾਰਜ ਲਗਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਲੋਕਾਂ ਦਾ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਪਹਿਲੇ ਗੇੜ ਪ੍ਰਚਾਰ ਪੂਰਾ ਹੋ ਚੁੱਕਿਆ ਹੈ ਅਤੇ ਦੂਸਰੇ ਗੇੜ ਵਿੱਚ ਹੁਣ ਪ੍ਰਚਾਰ ਚੱਲ ਰਿਹਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਪਰਿਵਾਰਵਾਦ ਬਹੁਤ ਵੱਡਾ ਮੁੱਦਾ ਹੈ, ਜਿਸ ਨੂੰ ਲੈ ਕੇ ਲੋਕਾਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦਾ ਹੰਕਾਰ ਨਾਲ ਭਰਿਆ ਰਵੱਈਆ ਦੇਖ ਲਿਆ ਹੈ ਜੋ ਕਿ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਵੀ ਬਹੁਤ ਬੁਰੀ ਸ਼ਬਦਾਵਲੀ ਬੋਲਦੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.