ਲੁਧਿਆਣਾ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਨੂੰ ਲੈ ਕੇ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਐਸਆਈਟੀ ਦੀ ਰਿਪੋਰਟ ’ਤੇ ਪੰਜਾਬ ਵਿੱਚ ਗਰਮਾਈ ਸਿਆਸਤ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਗੈਂਗਸਟਰਾਂ ਅਤੇ ਅਪਰਾਧੀ ਅਨਸਰਾਂ ਖ਼ਿਲਾਫ਼ ਸਖ਼ਤ ਹੈ, ਜਿਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਲੁਧਿਆਣਾ 'ਚ ਅੱਜ ਕੈਬਨਿਟ ਮੰਤਰੀ ਲਾਲ ਚੰਦ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਈ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਵਿਕਾਸ ਸੰਬੰਧੀ ਗੱਲਬਾਤ ਕੀਤੀ ਗਈ ਅਤੇ ਅਫਸਰਾਂ ਤੋਂ ਜਾਣਕਾਰੀ ਲਈ ਗਈ। ਇਸ ਬੈਠਕ ਵਿੱਚ ਅਧਿਕਾਰੀਆਂ ਦੇ ਨਾਲ-ਨਾਲ ਸਥਾਨਕ ਵਿਧਾਇਕ ਵੀ ਮੌਜੂਦ ਰਹੇ। ਇਸ ਤਰ੍ਹਾਂ ਦੀਆਂ ਹੋਰ ਬੈਠਕਾਂ ਕਰਨ ਲਈ ਵੀ ਜਾਣਕਾਰੀ ਦਿੱਤੀ ਗਈ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਹਰ ਰੋਜ਼ ਵੱਧ ਰਹੀ ਹੈ, ਮੀਟਿੰਗ ਵਿੱਚ ਉਸ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ।
- ਹੁਣ ਨਹੀਂ ਹੋਣਗੇ ਪੰਜਾਬੀ ਤੇ NRIs ਖੱਜਲ ਖ਼ੁਆਰ ! ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ - Help Center At Delhi Airport
- ਪੰਜਾਬ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ - Public property of punjab
- ਸੁਖਬੀਰ ਬਾਦਲ ਵੱਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੁਲਾਕਾਤ, ਜਾਣੋ ਕਿਸ ਅਹਿਮ ਗੱਲ 'ਤੇ ਕੀਤੀ ਚਰਚਾ? - suKhbir badal meet himachal cm
ਗੈਂਗਸਟਰਾਂ ਵਿਰੁੱਧ ਸਖ਼ਤ ਹੈ ਸੂਬਾ ਸਰਕਾਰ: ਉਨ੍ਹਾਂ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਕਫ਼ ਬੋਰਡ ਵਿੱਚ ਸੋਧ ਸੰਬੰਧੀ ਲਿਆਂਦੇ ਜਾ ਰਹੇ ਬਿੱਲ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸੰਸਦੀ ਬੋਰਡ ਦੇ ਗਠਨ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ ਪਰ ਜਿਸ ਤਰ੍ਹਾਂ ਅਕਾਲੀ ਦਲ ਸੂਬੇ ਵਿੱਚ ਨਿਘਾਰ ਵੱਲ ਵੱਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਇਸੇ ਤਰ੍ਹਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸੰਬੰਧੀ ਐਸਆਈਟੀ ਦੀ ਰਿਪੋਰਟ 'ਤੇ ਉਠਾਏ ਜਾ ਰਹੇ ਸਵਾਲਾਂ ਦੇ ਸੰਬੰਧ 'ਚ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ 'ਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।