ਲੁਧਿਆਣਾ: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਅੱਜ ਲੁਧਿਆਣਾ ਵਿੱਚ ਸਥਿਤ ਉਹਨਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਅੱਜ ਸੂਬਾ ਪੱਧਰੀ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਕੈਬਨਟ ਮੰਤਰੀ ਤੁਰਨਪ੍ਰੀਤ ਸਿੰਘ ਸੌਂਧ ਸ਼ਿਰਕਤ ਕਰਨ ਪਹੁੰਚੇ। ਉਹਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਪ੍ਰਤਿਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨਾਲ ਹੀ ਇਸ ਮੌਕੇ ਉਹਨਾਂ ਕਿਹਾ ਕਿ ਬਹੁਤ ਘੱਟ ਉਮਰ ਦੇ ਵਿੱਚ ਦੇਸ਼ ਦੇ ਲਈ ਕਰਤਾਰ ਸਿੰਘ ਸਰਾਭਾ ਨੇ ਕੁਰਬਾਨੀ ਦੇ ਦਿੱਤੀ ਸੀ, ਅੱਜ ਉਹਨਾਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੈ। ਅੱਜ ਸੂਬਾ ਪੱਧਰੀ ਸਮਾਗਮ ਉਹਨਾਂ ਦੇ ਜੱਦੀ ਪਿੰਡ ਵਿੱਚ ਮਨਾਏ ਜਾ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਥਾਂ ਉੱਤੇ ਉਹ ਸ਼ਰਧਾਂਜਲੀ ਅਰਪਿਤ ਕਰਨ ਆਏ ਹਨ।
ਮੁੱਖ ਮੰਤਰੀ ਪੰਜਾਬ ਦੇ ਧਿਆਨ ਹੇਠ
ਉੱਥੇ ਹੀ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਉੱਤੇ ਰੱਖਣ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਧਿਆਨ ਹੇਠ ਇਹ ਮਾਮਲਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਫੈਸਲੇ ਲਏ ਜਾ ਰਹੇ ਹਨ। ਹਾਲਾਂਕਿ ਜਦੋਂ ਉਹਨਾਂ ਨੂੰ ਪਰਾਲੀ ਦੇ ਮੁੱਦੇ ਉੱਤੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਅੱਜ ਇਸੇ ਸਮਾਗਮ ਦੇ ਸੰਬੰਧ ਵਿੱਚ ਗੱਲ ਕਰਨੀ ਚਾਹੀਦੀ ਹੈ।
- ਪੰਜਾਬ ਭਰ 'ਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ, ਦੇਖੋ ਖੂਬਸੂਰਤ ਤਸਵੀਰਾਂ
- ਮੰਤਰੀ ਮੀਤ ਹੇਅਰ ਦੇ ਚੋਣ ਪ੍ਰਚਾਰ ਤੋਂ ਪਹਿਲਾਂ ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ, ਸਰਕਾਰ ਵਿਰੁੱਧ ਲੱਗੇ ਪੋਸਟਰ ਪਾੜੇ ਜਾਣ 'ਤੇ ਹੋਇਆ ਵਿਵਾਦ
- 'ਸੂਬਿਆਂ ਦੀ ਸਾਂਝ 'ਚ ਪਾੜਾ ਪਾਉਣ ਦਾ ਯਤਨ', ਮੰਤਰੀ ਈਟੀਓ ਨੇ ਹਰਿਆਣਾ ਨੂੰ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਕੀਤਾ ਵਿਰੋਧ
ਕਿਸਾਨਾਂ ਨੇ ਕੀਤਾ ਵਿਰੋਧ
ਜਦੋਂ ਕਿ ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕਰਤਾਰ ਸਿੰਘ ਸਰਾਭਾ ਨੇ ਵਿਅਕਤੀ ਹੱਥੋਂ ਵਿਅਕਤੀ ਦੀ ਲੁੱਟ ਹੋਣ ਦਾ ਵਿਰੋਧ ਕੀਤਾ ਸੀ ਅੱਜ ਉਹੀ ਹਾਲਾਤ ਹਨ, ਕੈਬਿਨਟ ਮੰਤਰੀ ਇੱਥੇ ਜਰੂਰ ਪਹੁੰਚੇ ਹਨ ਪਰ ਉਹਨਾਂ ਨੂੰ ਕਰਤਾਰ ਸਿੰਘ ਸਰਾਭਾ ਦੇ ਬੁੱਤ ਉੱਤੇ ਹਾਰ ਪਾਉਣ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਅੱਜ ਵੀ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਮੰਡੀਆਂ ਦੇ ਵਿੱਚ ਕਿਸਾਨ ਰੁਲ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 92 ਵਿਧਾਇਕ ਨੇ ਉਹਨਾਂ ਨੇ ਵੀ ਕਿਸਾਨਾਂ ਦੀ ਕੋਈ ਗੱਲ ਨਹੀਂ ਕੀਤੀ। ਇੱਥੋਂ ਤੱਕ ਕਿ ਮੁੱਖ ਮੰਤਰੀ ਅਤੇ ਨਾ ਹੀ ਕੈਬਿਨੇਟ ਮੰਤਰੀਆਂ ਨੇ ਕੋਈ ਕਿਸਾਨਾਂ ਦੀ ਗੱਲ ਕੀਤੀ। ਮੰਡੀਆਂ ਬਾਰੇ ਕੋਈ ਅੱਜ ਨਹੀਂ ਬੋਲ ਰਿਹਾ ਹੈ ਜਿਸ ਤਰ੍ਹਾਂ ਦੇ ਕਿਸਾਨਾਂ ਦੇ ਹਾਲਾਤ ਬਣੇ ਹੋਏ ਹਨ। ਅੱਜ ਸਾਨੂੰ ਮਜਬੂਰੀ ਬੱਸ ਘੱਟ ਕੀਮਤਾਂ ਉੱਤੇ ਝੋਨਾ ਦੇਣਾ ਪੈ ਰਿਹਾ ਹੈ। ਸ਼ਰੇਆਮ ਕਾਟ ਲਗਾਈ ਜਾ ਰਹੀ ਹੈ ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ।