ਹੈਦਰਾਬਾਦ: ਪੂਰੇ ਪੰਜਾਬ 'ਚ ਹੁਣ ਪੰਚਾਇਤੀ ਚੋਣਾਂ ਦਾ ਸ਼ੋਰ ਹੈ।ਇੰਨਾਂ੍ਹ ਚੋਣਾਂ ਨੂੰ ਲੈ ਕੇ ਵੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਤੋਂ ਇਲਾਵਾ ਇਸ ਵਾਰ ਪੰਚਾਂ ਅਤੇ ਸਰਪੰਚਾਂ ਲਈ ਕੁੱਝ ਸ਼ਰਤਾਂ ਰੱਖੀਆਂ ਗਈਆਂ ਹਨ।ਜੋ ਵੀ ਇੰਨ੍ਹਾਂ ਸ਼ਰਤਾਂ 'ਤੇ ਖਰ੍ਹੇ ਉਤਰਨਗੇ ਉਹ ਹੀ ਚੋਣਾਂ ਲੜ ਸਕਣਗੇ। ਪੰਜਾਬ ਵਿਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਦਾ ਸਰਟੀਫਿਕੇਟ ਪੇਸ਼ ਕਰਨਾ ਪਵੇਗਾ। ਮਤਲਬ, ਹੁਣ ‘ਡਿਫਾਲਟਰ’ ਚੋਣ ਨਹੀਂ ਲੜ ਸਕਣਗੇ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਪੰਚਾਇਤ ਚੋਣਾਂ ਦੇ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਗਿਆ ਹੈ।
ਹਲਫ਼ੀਆ ਬਿਆਨ
ਚੋਣ ਕਮਿਸ਼ਨ ਦਾ ਕਹਿਣਾ ਹੈ ਕਿ "ਜਿਨ੍ਹਾਂ ਉਮੀਦਵਾਰਾਂ ਕੋਲ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਨਹੀਂ ਹੋਵੇਗਾ, ਉਹ ਇਸ ਦੀ ਥਾਂ ਹਲਫ਼ੀਆ ਬਿਆਨ ਦੇ ਸਕਦੇ ਹਨ। ਹਲਫ਼ੀਆ ਬਿਆਨ ’ਚ ਉਹ ਪੰਚਾਇਤੀ ਸੰਸਥਾਵਾਂ ਦਾ ਕੋਈ ਬਕਾਇਆ ਨਾ ਹੋਣ ਤੇ ਪੰਚਾਇਤੀ ਜ਼ਮੀਨ ’ਤੇ ਕੋਈ ਨਾਜਾਇਜ਼ ਕਬਜ਼ਾ ਨਾ ਕੀਤੇ ਜਾਣ ਬਾਰੇ ਬਿਆਨ ਕਰਨਗੇ"।
ਪੰਜਾਬ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ
ਚੋਣ ਕਮਿਸ਼ਨ ਨੇ ਕਿਹਾ ਸੀ ਕਿ ਇੱਕ ਗ੍ਰਾਮ ਪੰਚਾਇਤ ਵਿੱਚ 5 ਤੋਂ 13 ਪੰਚਾਇਤਾਂ ਹੁੰਦੀਆਂ ਹਨ ਤੇ ਇੱਕ ਸਰਪੰਚ ਹੁੰਦਾ ਹੈ। ਵਾਰਡ ਤੋਂ ਵੱਖ-ਵੱਖ ਉਮੀਦਵਾਰ ਖੜ੍ਹੇ ਹੋਣਗੇ। ਵੋਟਰ ਸੂਚੀ 4 ਸਤੰਬਰ ਤੱਕ ਅੱਪਡੇਟ ਕੀਤੀ ਜਾਵੇਗੀ। ਇਸ ਸਮੇਂ ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇੱਥੇ 19110 ਪੋਲਿੰਗ ਬੂਥ ਹਨ ਅਤੇ 1,33,97,932 ਵੋਟਰ ਹਨ।
ਚੋਣਾਂ ਬੈਲਟ ਬਾਕਸ ਰਾਹੀਂ ਕਰਵਾਈਆਂ ਜਾਣਗੀਆਂ। ਪੰਚ ਅਤੇ ਸਰਪੰਚ ਲਈ 100 ਰੁਪਏ ਨਾਮਜ਼ਦਗੀ ਫੀਸ ਅਦਾ ਕਰਨੀ ਪਵੇਗੀ। SC BC ਨੂੰ 50 ਫੀਸਦੀ ਛੋਟ ਮਿਲਦੀ ਹੈ। ਸਰਪੰਚ ਦੀ ਖਰਚ ਦੀ ਹੱਦ 30 ਹਜ਼ਾਰ ਰੁਪਏ ਤੋਂ ਵਧਾ ਕੇ 40 ਹਜ਼ਾਰ ਰੁਪਏ ਅਤੇ ਪੰਚ ਦੀ ਖਰਚ ਦੀ ਹੱਦ 20 ਹਜ਼ਾਰ ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਨੂੰ ਸੰਭਾਲਣ ਲਈ ਰਿਟਰਨਿੰਗ ਅਫ਼ਸਰਾਂ ਦੀ ਡਿਊਟੀ ਲਾਈ ਗਈ ਹੈ।
- ਮੋਗਾ ਦੇ ਪਿੰਡ 'ਚ 24 ਸਾਲ ਦੇ ਨੌਜਵਾਨ ਨੂੰ ਸਰਬਸੰਮਤੀ ਨਾਲ ਚੁਣਿਆ ਸਰਪੰਚ, ਹੁਣ ਸਰਕਾਰ ਦੇਵੇਗੀ ਗੱਫੇ - unanimously made the Sarpanch
- ਪੰਜਾਬ 'ਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ, ਅੰਮ੍ਰਿਤਸਰ 'ਚ ਚੋਣ ਕਮਿਸ਼ਨ ਨੇ ਪ੍ਰਬੰਧ ਕੀਤੇ ਮੁਕੰਮਲ - Nominations for panchayat elections
- "ਵਿਕਾਸ ਕਾਰਜ ਤਾਂ ਹੁੰਦੇ ਰਹਿਣਗੇ, ਪਹਿਲਾਂ ਨਸ਼ਾ ਖ਼ਤਮ ਕਰੋ", ਹਾਸੇ ਹਾਸੇ ਵਿੱਚ ਬਜ਼ੁਰਗਾਂ ਨੇ ਘੇਰਿਆ ਪ੍ਰਸ਼ਾਸਨ ਤੇ ਦੱਸਿਆ ਆਪਣੇ ਪਿੰਡ ਦਾ ਹਾਲ - Panchayat Election 2024