ETV Bharat / state

ਅਕਾਲੀ-ਭਾਜਪਾ ਦੇ ਗਠਜੋੜ ਦੇ ਹੱਕ 'ਚ ਕੈਪਟਨ ! ਕਿਸਾਨਾਂ ਲਈ ਕੀਤੀ ਪੀਐਮ ਮੋਦੀ ਨਾਲ ਮੁਲਾਕਾਤ - ਪੀਐਮ ਮੋਦੀ

Captain Meets With PM Modi: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਮਸਲੇ ਦੇ ਛੇਤੀ ਹੱਲ ਦਾ ਭਰੋਸਾ ਜਤਾਇਆ ਹੈ। ਪੜ੍ਹੋ ਪੂਰੀ ਖ਼ਬਰ...

Captain Meets With PM Modi
Captain Meets With PM Modi
author img

By ETV Bharat Punjabi Team

Published : Feb 20, 2024, 11:36 AM IST

ਨਵੀਂ ਦਿੱਲੀ: ਸਾਲ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਮਹਿਲ ਚੋਂ ਬਾਹਰ ਦਿਖਾਈ ਦਿੱਤੇ ਹਨ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਐਕਟਿਵ ਹੋਏ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਸਮੇਤ ਪੰਜਾਬ ਨਾਲ ਸਬੰਧਤ ਵਿਸਤ੍ਰਿਤ ਮੁੱਦਿਆਂ 'ਤੇ ਵਿਸਤ੍ਰਿਤ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਲਦੀ ਹੀ ਇਸ ਮਸਲੇ ਦਾ ਸਾਰਿਆਂ ਦੀ ਤਸੱਲੀ ਨਾਲ ਹੱਲ ਕਰ ਲਿਆ ਜਾਵੇਗਾ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਰਹੀ। ਹਾਲਾਂਕਿ, ਇਹ ਮੁਲਾਕਾਤ ਕਿਸਾਨਾਂ ਦੇ ਹਿੱਤਾਂ ਲਈ ਰਹੀ ਜਾਂ ਕਿਸੇ ਸਿਆਸੀ ਹਿੱਤ ਲਈ , ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ: ਕੈਪਟਨ ਨੇ ਨਿੱਜੀ ਨਿਊਜ਼ ਚੈਨਲ 'ਤੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਵੀ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਜਾਣ ਦਿੱਤਾ ਜਾਵੇ। ਹੁਣ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਮੀਟਿੰਗਾਂ ਦਾ ਦੌਰ ਜਾਰੀ ਹੈ। ਉਮੀਦ ਹੈ ਕਿ ਇਹ ਮਾਮਲਾ ਜਲਦੀ ਹੀ ਖਤਮ ਹੋ ਜਾਵੇਗਾ। ਕੈਪਟਨ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਦੇ ਕਿਸਾਨਾਂ ਅਤੇ ਹੋਰ ਕਈ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨਗੇ।

ਅਕਾਲੀ-ਭਾਜਪਾ ਦੇ ਗਠਜੋੜ ਦੇ ਹੱਕ 'ਚ ਕੈਪਟਨ !: ਦਰਅਸਲ, ਇੱਕ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਕਾਲੀ-ਭਾਜਪਾ ਦੇ ਗਠਜੋੜ ਦੇ ਹੱਕ 'ਚ ਹਨ। ਉਹ ਇਸ ਸਬੰਧੀ ਪੀਐਮ ਮੋਦੀ ਨਾਲ ਗੱਲਬਾਤ ਵੀ ਕਰਨਗੇ। ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਕੈਪਟਨ ਹੁਣ ਖੁਦ ਚੋਣ ਨਹੀਂ ਲੜਨਗੇ ਅਤੇ ਪਤਨੀ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

1996 ਵਿੱਚ ਬਣਿਆ ਗਠਜੋੜ, ਕਿਸਾਨ ਅੰਦੋਲਨ ਕਾਰਨ ਟੁੱਟਾ: ਪੰਜਾਬ ਵਿੱਚ ਸਾਲ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋਇਆ ਸੀ। ਅਕਾਲੀ ਦਲ ਐਨਡੀਏ ਦੇ ਸਭ ਤੋਂ ਪੁਰਾਣੇ ਭਾਈਵਾਲਾਂ ਵਿੱਚੋਂ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਨੂੰ ‘ਮਾਂਸ ਤੇ ਨਹੁੰ ਦਾ ਰਿਸ਼ਤਾ’ ਕਹਿੰਦੇ ਰਹੇ ਹਨ। ਹਾਲਾਂਕਿ, ਸਾਲ 2021 ਵਿੱਚ, ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕਰਨ ਤੋਂ ਬਾਅਦ ਭਾਜਪਾ ਅਤੇ ਐਨਡੀਏ ਨਾਲੋਂ ਨਾਤਾ ਤੋੜ ਲਿਆ। ਉੱਥੇ ਹੀ ਭਾਜਪਾ ਦੀ ਕੇਂਦਰੀ ਮੰਤਰੀ ਮੰਡਲ ਚੋਂ ਵੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ।

ਬਾਦਲ ਦੇ ਦੇਹਾਂਤ ਮੌਕੇ ਮੋਦੀ-ਸ਼ਾਹ ਨੇ ਦਿੱਤੀ ਸੀ ਸ਼ਰਧਾਂਜਲੀ: ਬੀਤੇ ਸਾਲ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਆਏ ਸਨ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਬਾਦਲ ਦੇ ਜੱਦੀ ਪਿੰਡ 'ਚ ਰੱਖੇ 'ਭੋਗ' 'ਚ ਵੀ ਸ਼ਿਰਕਤ ਕੀਤੀ। ਉਦੋਂ ਤੋਂ ਹੀ ਦੋਵਾਂ ਪਾਰਟੀਆਂ ਵਿਚਾਲੇ ਮੁੜ ਗਠਜੋੜ ਦੀ ਗੱਲ ਚੱਲ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.