ETV Bharat / state

ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਕਾਰਫਰੰਸ - Sri Guru Amardas Ji Jyoti Jyoti

author img

By ETV Bharat Punjabi Team

Published : Jul 28, 2024, 8:48 AM IST

Sri Guru Amardas Ji Jyoti Jyoti: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ ਰੂਪ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੋ ਥਾਵਾਂ ’ਤੇ ਮੁੱਖ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੜ੍ਹੋ ਪੂੂਰੀ ਖਬਰ...

Sri Guru Amardas Ji Jyoti Jyoti
450 ਸਾਲਾ ਸ਼ਤਾਬਦੀ ਸਬੰਧੀ ਕਾਰਫਰੰਸ (Etv Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ ਰੂਪ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੋ ਥਾਵਾਂ ’ਤੇ ਮੁੱਖ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਨਗਰ ਕੀਰਤਨ ਤੇ ਸੈਮੀਨਾਰ ਵੀ ਆਯੋਜਤ ਕੀਤੇ ਜਾਣਗੇ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਮੁਕਾਬਲੇ ਹੋਣਗੇ।

ਸਾਂਝੀ ਇਕੱਤਰਤਾ: ਇਹ ਸੈਮੀਨਾਰ ਖਡੂਰ ਸਾਹਿਬ, ਪਟਿਆਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਸਨ। ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਗਠਤ ਕੀਤੀਆਂ ਗਈਆਂ ਵੱਖ-ਵੱਖ ਸਬ-ਕਮੇਟੀਆਂ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਸਾਂਝੀ ਇਕੱਤਰਤਾ ਵਿੱਚ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

ਖਾਲਸਾਈ ਜਾਹੋ-ਜਲਾਲ ਨਾਲ ਯਾਦਗਾਰੀ ਢੰਗ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਨਾਲ ਸਬੰਧਤ ਸ਼ਤਾਬਦੀਆਂ ਨੂੰ ਪੰਥਕ ਪ੍ਰੰਪਰਾਵਾਂ ਅਨੁਸਾਰ ਖਾਲਸਾਈ ਜਾਹੋ-ਜਲਾਲ ਨਾਲ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ 13 ਅਤੇ 14 ਸਤੰਬਰ 2024 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਣਗੇ, ਜਦਕਿ 15 ਸਤੰਬਰ ਤੋਂ 18 ਸਤੰਬਰ ਤੱਕ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਦੇ ਮੁੱਖ ਸਮਾਗਮ ਹੋਣਗੇ।

ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜੇਗਾ: ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ 31 ਅਗਸਤ 2024 ਨੂੰ ਕੀਰਤਨ ਦਰਬਾਰ ਹੋਵੇਗਾ ਅਤੇ 1 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜੇਗਾ। ਇਸੇ ਤਰ੍ਹਾਂ 6 ਸਤੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲੁਹਾਰ (ਤਰਨ ਤਾਰਨ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 7 ਸਤੰਬਰ ਨੂੰ ਗੁਰਦੁਆਰਾ ਸ੍ਰੀ ਚੌਹਲਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲੁਹਾਰ ਤੋਂ ਹੁੰਦਾ ਹੋਇਆ ਸ੍ਰੀ ਗੋਇੰਦਵਾਲ ਸਾਹਿਬ ਪਹੁੰਚੇਗਾ।

ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ: ਸ਼ਤਾਬਦੀ ਨੂੰ ਸਮਰਪਿਤ ਖਾਲਸਾ ਕਾਲਜ ਅੰਮ੍ਰਿਤਸਰ ਤੇ ਸ੍ਰੀ ਖਡੂਰ ਸਾਹਿਬ ਵਿਖੇ ਸੈਮੀਨਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਮੇਂ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਹਨ। ਸੰਗਤਾਂ ਦੀ ਰਿਹਾਇਸ਼, ਲੰਗਰ ਆਦਿ ਦੇ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ ਲਈ ਥਾਂ ਅਤੇ ਪਾਰਕਿੰਗ ਤੋਂ ਗੁਰਦੁਆਰਾ ਸਾਹਿਬ ਜਾਣ-ਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.