ETV Bharat / state

ਪੰਜਾਬ ਵਿੱਚ ਚੱਲਿਆ CASO, ਤੜਕਸਾਰ ਪੁਲਿਸ ਨੇ ਅਰੰਭੀ ਕਾਰਵਾਈ, ਜਾਣੋ ਵਜ੍ਹਾਂ

ਡਰੱਗ ਤਸਕਰਾਂ ਤੇ ਘਟਨਾਵਾਂ ਨੂੰ ਰੋਕਣ ਲਈ, ਪੰਜਾਬ ਪੁਲਿਸ ਵਲੋਂ ਪੰਜਾਬ ਵਿੱਚ ਕਾਸੋ ਅਪਰੇਸ਼ਨ ਚਲਾਇਆ ਗਿਆ। ਇਸ ਮੁੰਹਿਮ ਦੀ ਅਗਵਾਈ ਪੰਜਾਬ ਡੀਜੀਪੀ ਵਲੋਂ ਕੀਤੀ ਗਈ।

CASO Operation Conducted In Punjab
ਪੰਜਾਬ ਵਿੱਚ ਚੱਲਿਆ CASO (Etv Bharat)
author img

By ETV Bharat Punjabi Team

Published : Oct 9, 2024, 12:45 PM IST

Updated : Oct 9, 2024, 4:59 PM IST

ਲੁਧਿਆਣਾ/ਅੰਮ੍ਰਿਤਸਰ/ਗੜ੍ਹਸ਼ੰਕਰ/ਬਰਨਾਲਾ/ਫਿਰੋਜ਼ਪੁਰ/ਮਾਨਸਾ: ਪੰਜਾਬ ਭਰ ਦੇ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਅਪਰੇਸ਼ਨ ਕਾਸੋ ਦੇ ਤਹਿਤ ਸੀਨੀਅਰ ਅਫਸਰਾਂ ਵੱਲੋਂ ਪਬਲਿਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉੱਥੇ ਹੀ, ਤਸਵੀਰਾਂ ਲੁਧਿਆਣਾ, ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੇ ਅੰਮ੍ਰਿਤਸਰ ਤੋਂ ਵੀ ਸਾਹਮਣੇ ਆਈਆਂ। ਇਹ ਸਪੈਸ਼ਲ ਮੁੰਹਿਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਉਲੀਕੀ ਗਈ ਜਿਸ ਦੇ ਚੱਲਦੇ ਤੜਕਸਾਰ ਤੋਂ ਹੀ ਪੰਜਾਬ ਪੁਲਿਸ ਵਲੋਂ ਲਿਸਟਾਂ ਦੇ ਹਿਸਾਬ ਨਾਲ ਚੈਕਿੰਗ ਕੀਤੀ ਗਈ।

ਲੁਧਿਆਣਾ ਵਿੱਚ ਕਾਸੋ (Etv Bharat)

ਬਸ ਸਟੈਂਡ ਸਣੇ ਹਰ ਸ਼ੱਕੀ ਦੀ ਚੈਕਿੰਗ

ਲੁਧਿਆਣਾ ਵਿੱਚ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਪਹੁੰਚੀ ਜਿਨ੍ਹਾਂ ਦੀ ਅਗਵਾਈ ਵਿੱਚ ਅੱਜ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਹੋਰ ਪੁਲਿਸ ਸੀਨੀਅਰ ਅਫਸਰਾਂ ਦੇ ਨਾਲ ਪੂਰੀ ਪੁਲਿਸ ਫੋਰਸ ਮੌਜੂਦ ਰਹੀ। ਇਸ ਦੌਰਾਨ ਬਸ ਸਟੈਂਡ ਤੇ ਹਰ ਇੱਕ ਸ਼ੱਕੀ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਬੈਗ ਆਦਿ ਵੀ ਫਰੋਲੇ ਗਏ। ਲੋਕਾਂ ਨਾਲ ਗੱਲਬਾਤ ਕੀਤੀ ਗਈ ਤੇ ਫਿਰ ਬੱਸ ਸਟੈਂਡ ਦੀ ਪਾਰਕਿੰਗ ਵਿੱਚ ਖੜੇ ਵਾਹਨ ਪੁਲਿਸ ਵੱਲੋਂ ਚੈੱਕ ਕੀਤੇ ਗਏ ਅਤੇ ਉਨ੍ਹਾਂ ਦੀ ਜਾਂਚ ਪੜਤਾਲ ਕੀਤੀ ਗਈ।

ਅੰਮ੍ਰਿਤਸਰ ਵਿੱਚ ਕਾਸੋ (Etv Bharat)

ਤਾਂ ਇਸ ਲਈ ਚਲਾਇਆ ਗਿਆ ਕਾਸੋ ਅਪਰੇਸ਼ਨ

ਇਸ ਮੌਕੇ ਗੱਲਬਾਤ ਕਰਦੇ ਹੋਏ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਭਰ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਅਫਸਰਾਂ ਦੀਆਂ ਡਿਊਟੀਆਂ ਲੱਗੀਆਂ ਹਨ। ਉਹਨਾਂ ਕਿਹਾ ਕਿ ਪੁਲਿਸ ਫੋਰਸ ਲਿਮਿਟਿਡ ਹੈ ਅਤੇ ਪੰਚਾਇਤੀ ਚੋਣਾਂ ਵਿੱਚ ਵੀ ਉਨ੍ਹਾਂ ਦੀ ਡਿਊਟੀ ਲੱਗੀ ਹੋਈ ਹੈ। ਇਸ ਕਰਕੇ ਅਸੀਂ ਅੱਜ ਲੁਧਿਆਣਾ ਵਿੱਚ ਇਹ ਸਰਚ ਆਪਰੇਸ਼ਨ ਚਲਾਇਆ ਹੈ। ਉਹਨਾਂ ਕਿਹਾ ਕਿ ਮਾੜੇ ਅਨਸਰਾਂ ਦੇ ਖਿਲਾਫ ਇਹ ਮੁੰਹਿਮ ਹੈ, ਤਾਂ ਜੋ ਅਪਰਾਧੀਆਂ ਨੂੰ ਸਖਤ ਮੈਸੇਜ ਜਾ ਸਕੇ ਉਹਨਾਂ ਕਿਹਾ ਕਿ ਪਬਲਿਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਅੱਗੇ ਤਿਉਹਾਰ ਵੀ ਆਉਣੇ ਹਨ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਚਨਬੱਧ ਹੈ। ਇਸੇ ਦੇ ਤਹਿਤ ਇਹ ਆਪਰੇਸ਼ਨ ਚਲਾਇਆ ਗਿਆ ਹੈ।

ਹੁਸ਼ਿਆਰਪੁਰ ਵਿੱਚ ਕਾਸੋ (Etv Bharat)

ਦੂਜੇ ਪਾਸੇ ਲੁਧਿਆਣਾ ਦੇ ਏਡੀਸੀਪੀ ਰਮਨਦੀਪ ਭੁੱਲਰ ਨੇ ਕਿਹਾ ਕਿ ਅੱਜ ਬੱਸ ਸਟੈਂਡ ਤੇ ਆਪਰੇਸ਼ਨ ਕਾਸੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਉਂਕਿ ਇਹ ਮੁੱਖ ਸਥਾਨ ਹੈ, ਜਿੱਥੇ ਅਕਸਰ ਹੀ ਅਪਰਾਧੀਆਂ ਦੀ ਮੂਵਮੈਂਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖਾਸ ਤੌਰ ਤੇ ਵਾਹਨਾਂ ਦੇ ਵੀ ਚੈਕਿੰਗ ਕਰ ਰਹੇ ਹਨ। ਹਾਲਾਂਕਿ, ਜਦੋਂ ਉਨ੍ਹਾਂ ਨੂੰ ਲਵਾਰਿਸ ਪਏ, ਵਾਹਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੀ ਜਾਂਚ ਪੜਤਾਲ ਕਰ ਰਹੇ ਹਨ।

ਅੰਮ੍ਰਿਤਸਰ ਵਿੱਚ ਕਾਸੋ ਅਪਰੇਸ਼ਨ

ਗੁਰੂ ਨਗਰੀ ਵਿੱਚ ਅੱਜ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ Operation CASO ਚਲਾਇਆ ਗਿਆ। ਉਨ੍ਹਾਂ ਨੇ ਤਿਉਹਾਰਾਂ ਦੇ ਚੱਲਦੇ, ਚੰਗੇ ਮਾਹੌਲ ਸਿਰਜਣ ਦੀ ਪਹਿਲ ਉੱਤੇ ਅਪਰੇਸ਼ਨ ਕਾਸੋ ਚਲਾਉਣ ਦੀ ਗੱਲ ਕਹੀ। ਅਪਰੇਸ਼ਨ ਕਾਸੋ ਦੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਖੁਦ ਲੀਡ ਕਰ ਰਹੇ ਹਨ।

ਹੁਸ਼ਿਆਰਪੁਰ: ਪਿੰਡ ਦੇਨੋਵਾਲ ਖ਼ੁਰਦ ਵਿੱਖੇ ਚਲਾਇਆ ਸਰਚ ਅਪਰੇਸ਼ਨ

ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿੱਖੇ ਜਸਪ੍ਰੀਤ ਸਿੰਘ ਡੀਐਸਪੀ ਗੜ੍ਹਸ਼ੰਕਰ ਅਤੇ ਬਲਜਿੰਦਰ ਸਿੰਘ ਮੱਲ੍ਹੀ ਐਸਐਚਓ ਥਾਣਾ ਗੜ੍ਹਸ਼ੰਕਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵਲੋਂ ਕੋਆਰਡੀਨੇਟਰ ਸਰਚ ਅਪਰੇਸ਼ਨ ਚਲਾਇਆ ਗਿਆ, ਇਸ ਮੌਕੇ ਜਿਆਦਾਤਰ ਘਰਾਂ ਦੇ ਤਾਲੇ ਲੱਗੇ ਹੋਏ ਨਜ਼ਰ ਆਏ।

ਬਰਨਾਲਾ ਵਿੱਚ ਕਾਸੋ (Etv Bharat)

ਇਸ ਮੌਕੇ ਜਸਪ੍ਰੀਤ ਸਿੰਘ ਡੀਐਸਪੀ ਗੜ੍ਹਸ਼ੰਕਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਆਰਡੀਨੇਟਰ ਸਰਚ ਅਪਰੇਸ਼ਨ ਤਹਿਤ ਨਸ਼ੇ ਨਾਲ ਜੁੜੇ ਪਿੰਡ ਦੇਨੋਵਾਲ ਖ਼ੁਰਦ ਵਿੱਖੇ ਸ਼ੱਕੀ ਅਸਥਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਨਸ਼ੇ ਨਾਲ ਜੁੜੇ ਸਮੱਗਲਰਾਂ ਨੂੰ ਕਿਸੇ ਵੀ ਕਿਸਮ ਦੇ ਨਾਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਜੁੜੇ ਤਸਕਰਾਂ ਦੀਆਂ ਜ਼ਮੀਨਾਂ ਨੂੰ ਵੀ ਸੀਲ ਕੀਤਾ ਜਾ ਰਿਹਾ ਹੈ, ਜਿਸ ਲਈ ਉਨ੍ਹਾਂ ਵਲੋਂ ਮੁਹਿੰਮ ਸ਼ੁਰੂ ਕੀਤੀ ਹੈ।

ਬਰਨਾਲਾ, ਮਾਨਸਾ ਤੇ ਫਿਰੋਜ਼ਪੁਰ ਵਿੱਚ ਪੁਲਿਸ ਦਾ ਐਕਸ਼ਨ

ਮਾਨਸਾ ਵਿੱਚ ਕਾਸੋ (Etv Bharat)

ਇਸੇ ਤਰ੍ਹਾਂ ਕਾਸੋ ਅਪਰੇਸ਼ਨ ਬਰਨਾਲਾ, ਮਾਨਸਾ ਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਚਲਾਇਆ ਗਿਆ। ਜਿੱਥੇ ਬਰਨਾਲਾ ਤੋਂ ਐਸਐਸਪੀ ਸੰਦੀਪ ਕੁਮਾਰ ਮਲਿਕ, ਫਿਰੋਜ਼ਪੁਰ ਤੋਂ ਐਸਐਸਪੀ ਸੋਮਿਆ ਮਿਸ਼ਰਾ ਤੇ ਡੀ.ਆਈ.ਜੀ ਫ਼ਿਰੋਜ਼ਪੁਰ ਰਣਜੀਤ ਸਿੰਘ ਅਤੇ ਮਾਨਸਾ ਤੋਂ ਡੀ ਆਈ ਜੀ (ਬਠਿੰਡਾ) ਰਣਜੋਧ ਸਿੰਘ ਰਾਠੌਰ ਨੇ ਦੱਸਿਆ ਕਿ ਕਾਸੋ ਅਪੇਸ਼ਨ ਪੰਜਾਬ ਭਰ ਵਿੱਚ ਚਲਾਇਆ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈ ਹੈ। ਉਨ੍ਹਾਂ ਕਿਹਾ ਮੁੱਖ ਮਕਸਦ ਸ਼ਰਾਰਤੀ ਅਨਸਰਾਂ ਤੇ ਵਾਰਦਾਤਾਂ ਉੱਤੇ ਠੱਲ੍ਹ ਪਾਉਣਾ ਹੈ, ਤਾਂ ਜੋ ਸੂਬੇ ਵਿੱਚ ਮਹੌਲ ਸ਼ਾਂਤਮਈ ਬਣਿਆ ਰਹੇ।

Last Updated : Oct 9, 2024, 4:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.