ETV Bharat / state

ਪੰਜਾਬ ਪੁਲਿਸ ਦੇ 22 ਮੁਲਾਜ਼ਮਾਂ ਅਤੇ ਅਫਸਰਾਂ ਨੂੰ ਅਜ਼ਾਦੀ ਦਿਹਾੜੇ 'ਤੇ ਸਨਮਾਨਿਤ ਕਰੇਗੀ ਕੇਂਦਰ ਸਰਕਾਰ, 2 ਨੂੰ ਮਿਲੇਗਾ ਰਾਸ਼ਟਰਪਤੀ ਐਵਾਰਡ, ਡੀਜੀਪੀ ਨੇ ਦਿੱਤੀ ਵਧਾਈ - PRESIDENT MEDAL PUNJAB POLICE

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੇ ਚੱਲਦਿਆਂ 15 ਅਗਸਤ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, 2 ਨੂੰ ਪ੍ਰੈਜ਼ੀਡੈਂਟ ਮੈਡਲ ਅਤੇ 13 ਨੂੰ ਪ੍ਰਸ਼ੰਸਾ ਸੇਵਾਵਾਂ ਦੇ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

PRESIDENT MEDAL PUNJAB POLICE
22 ਮੁਲਾਜ਼ਮਾਂ ਅਤੇ ਅਫਸਰਾਂ ਨੂੰ ਅਜ਼ਾਦੀ ਦਿਹਾੜੇ 'ਤੇ ਸਨਮਾਨਿਤ ਕਰੇਗੀ ਕੇਂਦਰ ਸਰਕਾਰ (ETV BHARAT PUNJAB)
author img

By ETV Bharat Punjabi Team

Published : Aug 14, 2024, 8:10 PM IST

ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 78ਵੇਂ ਅਜ਼ਾਦੀ ਦਿਹਾੜੇ ਦੀ ਪੂਰਵੇਲੀ ਸ਼ਾਮ ਮੌਕੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਰਾਸ਼ਟਰਪਤੀ ਐਵਾਰਡ: ਦੱਸ ਦਈਏ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੇ ਚੱਲਦਿਆਂ 15 ਅਗਸਤ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਮੈਡਲ, 2 ਨੂੰ ਪ੍ਰੈਜ਼ੀਡੈਂਟ ਮੈਡਲ ਅਤੇ 13 ਨੂੰ ਪ੍ਰਸ਼ੰਸਾਯੋਗ ਸੇਵਾਵਾਂ ਦੇ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਬਹਾਦਰੀ ਮੈਡਲ: ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।

ਡੀਜੀਪੀ ਪੰਜਾਬ ਨੇ ਦਿੱਤੀ ਵਧਾਈ: ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.