ਲੁਧਿਆਣਾ: ਲੁਧਿਆਣਾ ਤੇ ਥਾਣਾ ਡਿਵੀਜ਼ਨ ਨੰਬਰ 3 ਦੇ ਅਧੀਨ ਆਉਂਦੇ ਇਲਾਕੇ ਵਿੱਚ ਕਰੀਬ 2 ਸਾਲ ਦੀ ਬੱਚੀ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ। ਬੱਚੀ ਨੂੰ ਘਰੋਂ ਲੈ ਜਾਣ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਅਤੇ ਇਸ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਵੱਲੋਂ ਨਹੀਂ ਬਲਕਿ ਬੱਚੀ ਦੀ ਹੀ ਸਗੀ ਚਾਚੀ ਵੱਲੋਂ ਦਿੱਤਾ ਗਿਆ ਹੈ। ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦੇ ਮਦਦ ਦੇ ਨਾਲ ਬੱਚੀ ਨੂੰ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਮਾਮਲੇ 'ਚ ਅੱਗੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਲੁਧਿਆਣੇ ਵਿੱਚ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਇੱਕ ਵਾਰਦਾਤ ਵਿੱਚ ਤਾਂ ਬੱਚੇ ਦੀ ਹੱਤਿਆ ਵੀ ਕਰ ਦਿੱਤੀ ਗਈ ਸੀ।
ਸੀਸੀਟੀਵੀ ਨੇ ਖੋਲ੍ਹਿਆ ਭੇਤ
ਪੀੜਿਤ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੁਪਹਿਰ ਵੇਲੇ ਕਰੀਬ ਉਹਨਾਂ ਦੀ ਬੱਚੀ ਅਚਾਨਕ ਘਰੋਂ ਗਾਇਬ ਹੋ ਗਈ। ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਭਾਲ ਕੀਤੀ ਮਗਰ ਜਦੋਂ ਬੱਚੀ ਨਹੀਂ ਮਿਲੀ ਤਾਂ ਉਹਨਾਂ ਨੇ ਸੀਸੀਟੀਵੀ ਫੁਟੇਜ ਚੈੱਕ ਕੀਤੀ, ਤਾਂ ਪਤਾ ਲੱਗਿਆ ਕਿ ਬੱਚੀ ਨੂੰ ਕਰੋ ਉਸ ਦੀ ਚਾਚੀ ਹੀ ਐਕਟੀਵਾ 'ਤੇ ਲੈ ਕੇ ਗਈ ਹੈ। ਜਿਸ ਤੋਂ ਬਾਅਦ ਉਨਾਂ ਨੇ ਉਹ ਸੀਸੀਟੀਵੀ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿੱਚ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ। ਪੀੜਿਤ ਬੱਚੇ ਦੇ ਪਰਿਵਾਰਿਕ ਮੈਂਬਰ ਮੁਲਜ਼ਮ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਸ਼ਿਵ ਸੈਨਾ ਆਗੂਆਂ ਨੇ ਪੁਲਿਸ 'ਤੇ ਧੱਕੇਸ਼ਾਹੀ ਦਾ ਲਾਇਆ ਇਲਜ਼ਾਮ,ਪੰਜਾਬ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ,ਜਾਣੋ ਮਾਮਲਾ
ਮੁਹੱਲਾ ਨਿਵਾਸੀਆਂ ਨੇ ਐੱਸਐੱਸਪੀ ਨੂੰ ਵੱਧ ਰਹੇ ਕ੍ਰਾਈਮ ਤੋਂ ਕਰਵਾਇਆ ਜਾਣੂ, ਐੱਸਐੱਸਪੀ ਨੇ ਦਿੱਤਾ ਹੱਲ ਦਾ ਭਰੋਸਾ
ਸ੍ਰੀ ਗੁਰੂ ਨਾਨਕ ਦੇਵ ਜਯੰਤੀ ਮੌਕੇ ਉਤਰਾਖੰਡ ਦੇ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਕਰੋ ਦਰਸ਼ਨ
ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਚੀ ਗੁੰਮ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਹੀ ਸੀਸੀਟੀਵੀ ਫੁਟੇਜ ਮੁਹਈਆ ਕਰਾਈ ਗਈ ਹੈ। ਜਿਸ ਦੇ ਅਧਾਰ 'ਤੇ ਬੱਚੀ ਨੂੰ ਕੁਝ ਹੀ ਘੰਟਿਆਂ 'ਚ ਬਰਾਮਦ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਬੱਚੀ ਨੂੰ ਉਸ ਦੀ ਚਾਚੀ ਹੀ ਲੈ ਕੇ ਗਈ ਸੀ ਅਤੇ ਉਨਾਂ ਵੱਲੋਂ ਹੁਣ ਮਾਮਲੇ ਦੇ ਅੱਗੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।