ਚੰਡੀਗੜ੍ਹ: ਹਾਲ ਹੀ ਵਿੱਚ ਚੰਡੀਗੜ੍ਹ ਦੇ ਮੇਅਰ ਚੋਣ ਵਿੱਚ ਘਪਲੇ ਦੇ ਮਾਮਲੇ 'ਚ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਧੌਲਰ ਦੀ ਜਿੱਤ ਦਾ ਐਲਾਨ ਕੀਤਾ ਸੀ। ਹੁਣ ਮੰਗਲਵਾਰ ਯਾਨੀ 27 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣੀਆਂ ਹਨ। ਜਿਸ ਲਈ ਨਵੇਂ ਮੇਅਰ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।
ਡਿਪਟੀ ਮੇਅਰ ਦੇ ਅਹੁਦੇ ਲਈ ਮੰਗਲਵਾਰ ਨੂੰ ਮੁੜ ਚੋਣਾਂ: ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਮੰਗਲਵਾਰ ਨੂੰ ਮੁੜ ਚੋਣਾਂ ਹੋਣੀਆਂ ਹਨ। ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 38 ਅਨੁਸਾਰ ਨਗਰ ਨਿਗਮ ਨੂੰ ਆਪਣੇ ਚੁਣੇ ਹੋਏ ਮੈਂਬਰਾਂ ਵਿੱਚੋਂ ਇੱਕ ਨੂੰ ਚੇਅਰਮੈਨ ਚੁਣਨ ਦਾ ਅਧਿਕਾਰ ਹੈ। ਜਿਸ ਨੂੰ ਮੇਅਰ ਕਿਹਾ ਜਾਂਦਾ ਹੈ। ਹੋਰ ਮੈਂਬਰਾਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਸੇਵਾ ਕਰਨ ਲਈ ਚੁਣਿਆ ਜਾਂਦਾ ਹੈ।
ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਰੈਗੂਲੇਸ਼ਨ 1996 ਦੇ ਰੈਗੂਲੇਸ਼ਨ 3(1) ਅਨੁਸਾਰ ਚੋਣਾਂ 27 ਫਰਵਰੀ ਨੂੰ ਸਵੇਰੇ 10 ਵਜੇ ਵਿਧਾਨ ਸਭਾ ਹਾਲ ਵਿੱਚ ਕਰਵਾਈਆਂ ਜਾਣਗੀਆਂ। ਨਵ-ਨਿਯੁਕਤ ਮੇਅਰ ਕੁਲਦੀਪ ਕੁਮਾਰ ਧੌਲਰ ਇਸ ਚੋਣ ਵਿੱਚ ਰਿਟਰਨਿੰਗ ਅਫ਼ਸਰ ਵੱਜੋਂ ਸਾਰੀ ਚੋਣ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਗੇ। ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਚੋਣ ਪ੍ਰਕਿਰਿਆ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਮੁੱਚੀ ਚੋਣ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।
- ਸੂਬੇ ਭਰ ਵਿੱਚ ਕਿਸਾਨਾਂ ਵਲੋਂ ਸ਼ਾਹ-ਖੱਟਰ ਦੇ ਫੂਕੇ ਪੁਤਲੇ, ਕਿਸਾਨ ਜਥੇਬੰਦੀਆਂ ਵਲੋਂ ਹੁਣ ਅਗਲੀ ਰਣਨੀਤੀ ਦੀ ਤਿਆਰੀ
- ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ 'ਚ ਸ਼ਮੂਲੀਅਤ, ਸੂਬੇ ਦੇ ਚਿੱਲੀ ਪੇਸਟ ਤੇ ਟਮਾਟਰ ਉਤਪਾਦਾਂ ਨੇ ਖਿੱਚਿਆ ਧਿਆਨ, ਨਿਵੇਸ਼ ਲਈ ਸੱਦਾ
- ਤੀਜੇ ਦਿਨ ਵੀ ਨਹੀਂ ਹੋਇਆ ਸ਼ੁਭਕਰਨ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਤੇ ਅੰਤਿਮ ਸਸਕਾਰ, ਮਾਂ ਨੇ ਕਿਹਾ- ਮੇਰੇ ਪੁੱਤ ਦਾ ਕੀਤਾ ਜਾਵੇ ਸਸਕਾਰ
ਕੀ ਹੈ ਪੂਰਾ ਮਾਮਲਾ: ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਿਸ ਵਿੱਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਭਾਜਪਾ ਦੇ ਮਨੋਜ ਸੋਨਕਰ ਨੇ ਮੇਅਰ ਦੀ ਚੋਣ 16 ਵੋਟਾਂ ਨਾਲ ਜਿੱਤੀ ਸੀ। ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੀਆਂ 20 ਵਿੱਚੋਂ 8 ਵੋਟਾਂ ਰੱਦ ਹੋ ਗਈਆਂ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ। ਸੁਪਰੀਮ ਕੋਰਟ ਨੇ 30 ਜਨਵਰੀ ਦੇ ਨਤੀਜਿਆਂ ਨੂੰ ਰੱਦ ਕਰਦਿਆਂ ‘ਆਪ’ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਹਾਈਕੋਰਟ ਤੱਕ ਪਹੁੰਚਿਆ ਅਤੇ ਇਸ ਨੂੰ ਲੈਕੇ ਹੰਗਾਮਾ ਵੀ ਹੋਇਆ।