ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਨਵ ਨਿਯੁਕਤ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਚੰਨੀ ਨੇ ਕਿਹਾ ਕਿ ਉਹ ਜਲੰਧਰ ਦੇ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਹਨਾਂ ਨੂੰ ਬਹੁਤ ਵੱਡੇ ਵੋਟ ਮਾਰਜਨ ਨਾਲ ਚੋਣਾਂ 'ਚ ਜਿੱਤ ਹਾਸਿਲ ਕਰਵਾਈ ਹੈ। ਉਹਨਾਂ ਨੇ ਕਿਹਾ ਹੁਣ ਤੱਕ ਜੋ ਵੀ ਉਹਨਾਂ ਨੂੰ ਮਿਿਲਆ ਉਸ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਿਕ ਧਰਤੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦਾ ਅਹਿਮ ਯੋਗਦਾਨ ਹੈ। ਉਹ ਇੱਥੇ ਨਤਮਸਤਕ ਹੋਣ ਤੋਂ ਬਾਅਦ ਹਰ ਕੰਮ ਸ਼ੁਰੂ ਕਰਦੇ ਹਨ।
- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਹਾਰਨ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਰਬਾਰ ਸਾਹਿਬ ਹੋਏ ਨਤਮਸਤਕ - Punjab Elections Result 2024
- ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਜਿੱਤ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - Gurjit Singh Aujla winner
- ਜੂਨ 84 ਹਮਲੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ - Attack on Darbar Sahib on 6 June 1984
ਗੁਰੂ ਸਾਹਿਬ ਦਾ ਆਸ਼ੀਰਵਾਦ: ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਵੱਡੀ ਆਸਥਾ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਿਕ ਧਰਤੀ ਦੇ ਨਾਲ ਹੈ। ਇਸ ਤੋਂ ਪਹਿਲਾਂ ਤਿੰਨ ਵਾਰ ਇੱਥੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨੇ ਜਿਸ 'ਚ ਇੱਕ ਵਾਰ ਕੈਬਿਨਟ ਮੰਤਰੀ, ਇੱਕ ਵਾਰੀ ਵਿਰੋਧੀ ਧਿਰ ਦੇ ਨੇਤਾ ਅਤੇ ਇੱਕ ਵਾਰ 110 ਦਿਨ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵੀ ਰਹੇ ਹਨ।
ਕੁਝ ਅਜਿਹਾ ਹੀ ਇਸ ਵਾਰੀ ਦੇਖਣ ਨੂੰ ਮਿਲਿਆ ਹੈ ਜਦੋਂ ਉਹ ਜਲੰਧਰ ਗਏ ਅਤੇ ਉਸ ਜਗ੍ਹਾ ਦੇ ਉੱਤੇ ਲੋਕ ਸਭਾ ਚੋਣਾਂ ਵਿੱਚ ਜਿੱਤਣ ਤੋਂ ਬਾਅਦ ਸਭ ਤੋਂ ਪਹਿਲਾਂ ਨਤਮਸਤਕ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ।ਜਿੱਥੇ ਉਹਨਾਂ ਨੇ ਕਿਹਾ ਕਿ ਸਿੰਘਾਂ, ਸ਼ਹੀਦਾਂ ਅਤੇ ਸਾਹਿਬਜ਼ਾਦਿਆਂ ਦਾ ਅਸ਼ੀਰਵਾਦ ਲੈਣ ਲਈ ਇਸ ਜਗ੍ਹਾ ਉੱਤੇ ਪਹੁੰਚੇ ਹਨ ਅਤੇ ਕੋਈ ਵੀ ਸ਼ੁਭ ਕੰਮ ਕਰਨ ਤੋਂ ਪਹਿਲਾਂ ਉਹ ਇਸ ਜਗ੍ਹਾ ਉੱਤੇ ਆ ਕੇ ਨਤਮਸਤਕ ਹੁੰਦੇ ਹਨ ਅਤੇ ਬਾਅਦ ਵਿੱਚ ਉਸ ਕੰਮ ਨੂੰ ਸ਼ੁਰੂ ਕਰਦੇ ਹਨ ।