ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ, "ਇਹ ਇੱਕ ਮੰਦਭਾਗੀ ਘਟਨਾ ਹੈ ਜੋ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਹੈ। ਪੰਜਾਬ ਪੁਲਿਸ ਨੇ ਆਪਣੀ ਚੌਕਸੀ ਨਾਲ ਇੱਕ ਵੱਡੀ ਘਟਨਾ ਨੂੰ ਟਾਲ ਦਿੱਤਾ। ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਮੈਂ ਡੀਜੀਪੀ ਦੇ ਸੰਪਰਕ ਵਿੱਚ ਹਾਂ, ਮੈਂ ਉਨ੍ਹਾਂ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ,"
ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ
ਇਸ ਤੋਂ ਪਹਿਲਾਂ ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ,…
— Bhagwant Mann (@BhagwantMann) December 4, 2024
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਤੋਂ ਹਟਾਇਆ ਪਰਦਾ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਲਾਏ ਗਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਇਆ। ਤਕਰੀਬਨ 35 ਫੁੱਟ ਉੱਚਾ ਭਗਤ ਸਿੰਘ ਦਾ ਬੁੱਤ ਜੈਪੁਰ ਤੋਂ ਤਿਆਰ ਕਰਵਾਇਆ ਗਿਆ ਹੈ, ਜਿਸ 'ਤੇ ਤਕਰੀਬਨ 5 ਕਰੋੜ ਦਾ ਖਰਚਾ ਆਇਆ ਹੈ। ਹਵਾਈ ਅੱਡੇ ਦੇ ਬਾਹਰ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਸਨ। ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਹਵਾਈ ਅੱਡੇ 'ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਬਣਾਇਆ ਗਿਆ ਹੈ ਜਿਸ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਅਤੇ ਇੱਕ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਭਗਤ ਸਿੰਘ ਦੇ ਜੀਵਨ ਦੇ ਸੰਘਰਸ਼ ਅਤੇ ਅਜ਼ਾਦੀ ਵਿੱਚ ਦਿੱਤੇ ਯੋਗਦਾਨ ਦੀ ਜਾਣਕਾਰੀ ਦਿੱਤੀ ਗਈ ਹੈ।
- ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਕਿਹਾ-ਹਮਲਾ ਕਰਨ ਵਾਲੇ ਦਾ ਕਾਂਗਰਸੀ ਲੀਡਰਾਂ ਨਾਲ ਲਿੰਕ, ਮੀਡੀਆ ਸਾਹਮਣੇ ਜਾਰੀ ਕੀਤੀਆਂ ਤਸਵੀਰਾਂ
- ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਨਾਲ ਸਿਆਸਤ 'ਚ ਆਇਆ ਭੂਚਾਲ, ਜਾਣੋ ਕੌਣ ਕਿਸ ਨੂੰ ਮੰਨ ਰਿਹਾ ਕਸੂਰਵਾਰ?
- ਨਰਾਇਣ ਸਿੰਘ ਚੌੜਾ ਕੌਣ ਹੈ? ਜਿਸ ਨੇ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਦੀ ਕੀਤੀ ਕੋਸ਼ਿਸ਼?
- ਸੁਖਬੀਰ ਬਾਦਲ ਨੇ ਕਿਹੜੇ-ਕਿਹੜੇ ਗੁਨਾਹ ਕੀਤੇ ਕਬੂਲ, ਜਾਣੋ ਇੱਕ-ਇੱਕ ਗੁਨਾਹਾਂ ਬਾਰੇ