ਅੰਮ੍ਰਿਤਸਰ: ਪੰਜਾਬ ਵਿੱਚ ਚੋਣ ਹੁਣ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਅਤੇ ਸਟਾਰ ਪ੍ਰਚਾਰਕ ਵੀ ਪਹੁੰਚ ਰਹੇ ਹਨ। ਉਹਨਾਂ ਵੱਲੋਂ ਸਭ ਤੋਂ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਲੋਕ ਸਭਾ ਚੋਣਾਂ ਦੇ ਦੌਰਾਨ ਵੱਡੇ ਰਾਜਨੀਤਿਕ ਚਿਹਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਰਹੇ ਸਨ।
ਅੱਗੇ ਵਧਣ ਦਾ ਸੰਦੇਸ਼: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੋਹਨ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਨ ਯਾਦਵ ਨੇ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। ਉਹਨਾਂ ਕਿਹਾ ਕਿ ਉਹ ਕੋਰੋਨਾ ਕਾਲ ਦੌਰਾਨ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਸੀ ਆ ਸਕੇ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਰੂਹ ਨੂੰ ਵੀ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਜਦੋਂ ਮੱਥਾ ਟੇਕ ਰਹੇ ਸਨ ਤਾਂ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਹਨਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਸੰਦੇਸ਼ ਵੀ ਮਿਲਿਆ ਹੈ।
- ਕੇਜਰੀਵਾਲ ਨੇ ਹਲਕਾ ਮੰਡੀ ਗੋਬਿੰਦਗੜ੍ਹ 'ਚ ਕੀਤਾ ਰੋਡ ਸ਼ੋਅ, 13 ਦੀਆਂ 13 ਸੀਟਾਂ 'ਆਪ' ਦੀ ਝੋਲੀ ਪਾਉਣ ਲਈ ਕੀਤੀ ਅਪੀਲ - Kejriwal Road Show
- ਹੁਸ਼ਿਆਰਪੁਰ ਵਿੱਚ ਕਿਸ ਦੀ ਚੱਲੇਗੀ 'ਹੁਸ਼ਿਆਰੀ' ? ਇਸ ਹਲਕੇ ਦੇ ਉਮੀਦਵਾਰਾਂ 'ਤੇ ਇੱਕ ਝਾਤ - Lok Sabha Election 2024
- ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਯੂਸ ਗੋਇਲ: ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਦਿੱਲੀ ਸੀਐਮ 'ਤੇ ਸਾਧਿਆ ਨਿਸ਼ਾਨਾ, ਬੋਲੇ- ਝੂਠ ਬੋਲਣ 'ਚ ਮਾਹਿਰ ਹੈ ਅਰਵਿੰਦ ਕੇਜਰੀਵਾਲ - Piyush Goyal met with trader
ਦੱਸ ਦਈਏ ਇਸ ਤੋਂ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਪੁਸ਼ਕਰ ਸਿੰਘ ਧਾਮੀ ਨੇ ਕੇਸਰੀ ਦਸਤਾਰ ਸਜਾਈ ਅਤੇ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸੀਐੱਮ ਧਾਮੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਉਹ ਭਾਜਪਾ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਤੀਸਰੀ ਵਾਰ ਵੀ ਦੇਸ਼ ਵਿੱਚ ਮੋਦੀ ਸਰਕਾਰ ਬਣੇਗੀ। ਉਹਨਾਂ ਨੇ ਅਰਵਿੰਦ ਕੇਜਰੀਵਾਲ ਉੱਤੇ ਤੰਜ ਕਸਦੇ ਹੋਏ ਕਿਹਾ ਕਿ ਕੇਜਰੀਵਾਲ ਜਦੋਂ ਪੰਜਾਬ ਆਉਂਦੇ ਹਨ ਤਾਂ ਕਾਂਗਰਸ ਦੇ ਖਿਲਾਫ ਪ੍ਰਚਾਰ ਕਰਦੇ ਹਨ। ਜਦੋਂ ਪੰਜਾਬ ਤੋਂ ਬਾਹਰ ਕਿਸੇ ਸੂਬੇ ਵਿੱਚ ਜਾਂਦੇ ਹਨ ਤਾਂ ਉੱਥੇ ਕਾਂਗਰਸ ਉਮੀਦਵਾਰਾਂ ਦੀ ਸ਼ਲਾਘਾ ਕਰਦੇ ਹਨ, ਜਿਸ ਨਾਲ ਉਨ੍ਹਾਂ ਦਾ ਦੋਗਲਾ ਚਿਹਰਾ ਬੇਨਕਾਬ ਹੁੰਦਾ ਹੈ।