ਚੰਡੀਗੜ੍ਹ: ਗੋਲਡ ਮੈਡਲ ਲਈ ਤਰਸ ਰਹੇ ਕਰੋੜਾਂ ਭਾਰਤੀਆਂ ਦੀ ਉਮੀਦਾਂ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਫਾਈਨਲ ਵਿੱਚ ਪਹੁੰਚੀ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੁਕਾਬਲੇ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਦੱਸਿਆ ਗਿਆ ਕਿ ਵਿਨੇਸ਼ ਪੋਗਾਟ ਨੂੰ 50 ਕਿੱਲੋ ਵਰਗ ਮੁਕਾਬਲੇ ਵਿੱਚ 100 ਗ੍ਰਾਮ ਵਜ਼ਨ ਵੱਧ ਹੋਣ ਕਰਕੇ ਡਿਸਕੁਆਲੀਫਾਈ ਕਰ ਦਿੱਤਾ ਗਿਆ ਅਤੇ ਕੋਈ ਵੀ ਮੈਡਲ ਉਸ ਦੇ ਹਿੱਸੇ ਹੁਣ ਨਹੀਂ ਆਵੇਗਾ।
ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਮੁਲਾਕਾਤ: ਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚਣ ਕੰਢੇ ਪੁੱਜੀ ਰੈਸਲ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹਰਿਆਣਾ ਵਿੱਚ ਚਰਖੀ ਦਾਦਰੀ ਵਿਖੇ ਪਹੁੰਚ ਕੇ ਪਹਿਲਵਾਨ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ਉਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਫੋਗਾਟ ਨੂੰ ਓਲੰਪਿਕ ਦੇ ਫਾਈਨਲ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ, ਭਾਵੇਂ ਉਸ ਨੇ ਸੈਮੀਫਾਈਨਲ ਤੱਕ ਹੋਰ ਮੁਲਕਾਂ ਦੀਆਂ ਖਿਡਾਰਨਾਂ ਨੂੰ ਹਰਾਇਆ ਕੀਤਾ ਅਤੇ ਉਹ ਓਲੰਪਿਕ ਵਿੱਚ ਸੋਨ ਤਮਗੇ ਦੀ ਮਜ਼ਬੂਤ ਦਾਅਵੇਦਾਰ ਸੀ। ਇਸੇ ਤਰ੍ਹਾਂ ਹਾਕੀ ਖਿਡਾਰੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਰੈੱਡ ਕਾਰਡ ਦਿਖਾਉਣਾ ਅਣ-ਉਚਿਤ ਹੈ। ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਭਾਰਤ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਮੂਕ ਦਰਸ਼ਨ ਬਣੇ ਹੋਏ ਹਨ।
ਕੇਂਦਰ ਸਰਕਾਰ ਉੱਤੇ ਵਾਰ: ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੋਣ ਦੇ ਦਮਗਜ਼ੇ ਮਾਰ ਰਹੀ ਹੈ ਜਦਕਿ ਦੂਜੇ ਪਾਸੇ ਸਾਡੇ ਮੁਲਕ ਦੇ ਖਿਡਾਰੀਆਂ ਦੇ ਹਿੱਤ ਮਹਿਫੂਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਦੌਰਾਨ ਮਿਸਾਲੀ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ ਪਰ ਕੇਂਦਰ ਸਰਕਾਰ ਦੀਆਂ ਗਲਤੀਆਂ ਕਾਰਨ ਉਹ ਮੈਡਲ ਜਿੱਤਣ ਤੋਂ ਖੁੰਝ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ 200 ਗ੍ਰਾਮ ਦੇ ਭਾਰ ਕਰਕੇ ਖੇਡ ਮੁਕਾਬਲੇ ਤੋਂ ਵਿਰਵਾ ਰਹਿਣਾ ਪਵੇ ਤਾਂ ਫਿਰ ਕੋਚ, ਫਿਜ਼ੀਓਥਰੈਪੀ ਅਤੇ ਹੋਰ ਸਾਧਨਾਂ ਲਈ ਕੀਤੇ ਜਾ ਰਹੇ ਵੱਡੇ ਖਰਚੇ ਦੀ ਕੀ ਤੁੱਕ ਬਣਦੀ ਹੈ।
ਓਲੰਪਿਕ ਖੇਡਾਂ ਲਈ ਸਖ਼ਤ ਮਿਹਨਤ: ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਅਧਿਕਾਰੀ ਉਥੇ ਸਿਰਫ ਛੁੱਟੀਆਂ ਮਨਾਉਣ ਲਈ ਗਏ ਹਨ ਜਦਕਿ ਉਨ੍ਹਾਂ ਨੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਯੂਕਰੇਨ ਦੀ ਜੰਗ ਰੋਕਣ ਵਿੱਚ ਦਖ਼ਲ ਦੇਣ ਬਾਰੇ ਹਰ ਰੋਜ਼ ਵੱਡੇ ਦਾਅਵੇ ਕਰ ਰਹੀ ਹੈ ਪਰ ਓਲੰਪਿਕ ਖੇਡਾਂ ਲਈ ਸਖ਼ਤ ਮਿਹਨਤ ਕਰ ਰਹੇ ਸਾਡੇ ਖਿਡਾਰੀਆਂ ਨੂੰ ਲਾਵਾਰਸ ਛੱਡ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰਾ ਮੁਲਕ ਇਸ ਵੇਲੇ ਬਹਾਦਰ ਲੜਕੀ ਵਿਨੇਸ਼ ਫੋਗਾਟ ਨਾਲ ਡਟ ਕੇ ਖੜ੍ਹਾ ਹੈ ਜੋ ਮੈਡਲ ਜਿੱਤਣ ਤੋਂ ਇਸ ਕਰਕੇ ਖੁੰਝ ਗਈ ਕਿਉਂਕਿ ਕੇਂਦਰ ਸਰਕਾਰ ਨੇ ਉਸ ਨੂੰ ਅਯੋਗ ਠਹਿਰਾਏ ਜਾਣ ਦੇ ਖਿਲਾਫ਼ ਅਪੀਲ ਪਾਉਣ ਦੀ ਪ੍ਰਵਾਹ ਨਹੀਂ ਕੀਤੀ।
ਦੱਸ ਦਈਏ ਵਿਨੇਸ਼ ਫੋਗਾਟ ਇੱਕ ਭਾਰਤੀ ਫ੍ਰੀਸਟਾਈਲ ਪਹਿਲਵਾਨ ਹੈ ਜਿਸ ਨੇ ਤਿੰਨ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮੇ ਅਤੇ ਕਈ ਏਸ਼ੀਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਦੇ ਤਗਮੇ ਸਮੇਤ ਕਈ ਅੰਤਰਰਾਸ਼ਟਰੀ ਤਗਮੇ ਜਿੱਤੇ ਹਨ। ਉਸ ਨੂੰ ਭਾਰਤ ਦੀ ਸਭ ਤੋਂ ਸਫਲ ਮਹਿਲਾ ਪਹਿਲਵਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਵਿਨੇਸ਼ ਫੋਗਾਟ ਪਹਿਲਵਾਨਾਂ ਦੇ ਪਰਿਵਾਰ ਤੋਂ ਆਉਂਦੀ ਹੈ, ਜਿਸ ਵਿੱਚ ਉਸ ਦੀਆਂ ਚਚੇਰੀਆਂ ਭੈਣਾਂ ਗੀਤਾ ਫੋਗਾਟ ਅਤੇ ਬਬੀਤਾ ਕੁਮਾਰੀ ਸ਼ਾਮਲ ਹਨ, ਜੋ ਅੰਤਰਰਾਸ਼ਟਰੀ ਪਹਿਲਵਾਨ ਵੀ ਹਨ। ਉਸ ਨੂੰ ਉਸ ਦੇ ਪਿਤਾ ਰਾਜਪਾਲ ਫੋਗਾਟ ਦੁਆਰਾ ਸਿਖਲਾਈ ਦਿੱਤੀ ਗਈ ਹੈ, ਅਤੇ ਉਸਨੇ ਆਪਣੇ ਦੇਸ਼ ਲਈ ਕਈ ਪ੍ਰਸ਼ੰਸਾ ਜਿੱਤੀ ਹੈ। ਵਿਨੇਸ਼ ਫੋਗਾਟ ਆਪਣੇ ਦ੍ਰਿੜ ਇਰਾਦੇ, ਹੁਨਰ ਅਤੇ ਖੇਡ ਪ੍ਰਤੀ ਸਮਰਪਣ ਲਈ ਜਾਣੀ ਜਾਂਦੀ ਹੈ, ਜਿਸ ਨੇ ਭਾਰਤ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਨੌਜਵਾਨ ਪਹਿਲਵਾਨਾਂ ਨੂੰ ਪ੍ਰੇਰਿਤ ਕੀਤਾ।
- ਵਿਨੇਸ਼ ਫੋਗਾਟ ਓਲੰਪਿਕ ਫਾਈਨਲ ਲਈ ਅਯੋਗ, ਬਾਲੀਵੁੱਡ ਸਿਤਾਰਿਆਂ ਦਾ ਦਿਲ ਟੁੱਟਿਆ, ਕਿਹਾ- ਇਹ ਕਿਵੇਂ ਹੋ ਸਕਦਾ ਹੈ - Vinesh Phogat was disqualified
- ਵਿਨੇਸ਼ ਫੋਗਾਟ ਦੀ ਅਯੋਗਤਾ 'ਤੇ ਬੋਲੇ PM ਮੋਦੀ, ਕਿਹਾ-ਸ਼ਬਦਾਂ 'ਚ ਦੁੱਖ ਨਹੀਂ ਕੀਤਾ ਜਾ ਸਕਦਾ ਬਿਆਨ - PMO Modi expressed grief
- ਭਾਰਤ ਦੇ ਹੱਥੋਂ ਨਿਕਲੀ ਮੈਡਲ ਦੀ ਆਸ, ਵਿਨੇਸ਼ ਫੋਗਾਟ ਫਾਈਨਲ ਤੋਂ ਪਹਿਲਾਂ ਅਯੋਗ ਕਰਾਰ - Vinesh Phogat disqualified
ਵਿਨੇਸ਼ ਫੋਗਾਟ ਦੀਆਂ ਪ੍ਰਾਪਤੀਆਂ
1. 2014 ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ
2 2015 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ
3. 2018 ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ
4. 2019 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ
5. 2022 ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ