ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ 'ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ 'ਮਾਲਵਾ ਕੈਨਾਲ' ਪੁੱਟੀ ਜਾ ਰਹੀ ਹੈ।
ਜਿਨ੍ਹਾਂ ਦੇ ਖੇਤਾਂ 'ਚ ਜਾ ਕੇ ਨਹਿਰਾਂ ਖ਼ਤਮ ਹੋ ਜਾਂਦੀਆਂ ਸੀ ਅੱਜ ਉਹਨਾਂ ਬਾਦਲਾਂ ਦੀ ਹਿੱਕ 'ਤੇ ਨਵੀਂ 'ਮਾਲਵਾ ਨਹਿਰ' ਦੀ ਉਸਾਰੀ ਕਰਨ ਜਾ ਰਹੇ ਹਾਂ... 2300 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ 149 ਕਿਲੋਮੀਟਰ ਲੰਬੀ ਇਸ ਨਹਿਰ ਰਾਹੀਂ 2 ਲੱਖ ਏਕੜ ਜਮੀਨ ਨੂੰ ਨਹਿਰੀ ਪਾਣੀ ਪਹੁੰਚਾ ਕੇ ਧਰਤੀ ਹੇਠਲਾ ਪਾਣੀ ਬਚਾਇਆ ਜਾਵੇਗਾ... pic.twitter.com/iO8YyCcQhS
— Bhagwant Mann (@BhagwantMann) July 27, 2024
ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ 'ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ 'ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।
ਪਿਛਲੇ ਹੁਕਮਰਾਨਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ 'ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।
- ਜ਼ਮੀਨੀ ਵਿਵਾਦ ਨੂੰ ਲੈਕੇ ਸੇਵਾਮੁਕਤ SHO ਨੂੰ ਮਾਰੀਆਂ ਗੋਲੀਆਂ, ਪਰਿਵਾਰ ਨੇ ਮੰਗਿਆ ਇਨਸਾਫ਼ - Firing at former SHO in Muktsar
- ਦਰਦਨਾਕ : ਘਰ ਦੇ ਬਾਹਰ ਖੇਡਦੇ ਹੋਏ ਬਿਜਲੀ ਦੀ ਨੰਗੀ ਤਾਰ ਨੂੰ ਚਿਪਕਿਆ ਮਾਸੂਮ ਬੱਚਾ, ਮਾਪਿਆਂ ਦਾ ਸੀ ਇਕਲੌਤਾ, ਦਿਲ ਨੂੰ ਹਲੂਣ ਕੇ ਰੱਖ ਦੇਵੇਗਾ ਪਰਿਵਾਰ ਦਾ ਵਿਰਲਾਪ - Child dies due to electrocution
- ਮੋਹਾਲੀ 'ਚ ਅਵਾਰਾ ਕੁੱਤਿਆਂ ਨੇ ਮਚਾਇਆ ਆਤੰਕ, ਇਕ ਦਿਨ 'ਚ ਵੱਢ ਲਏ 11 ਲੋਕ, ਕਿਵੇਂ ਕੀਤਾ ਹਮਲਾ, ਜਾਣਕੇ ਉੱਡ ਜਾਣਗੇ ਹੋਸ਼ - Dog mauled people in Mohali
ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ 'ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ।